ਕੇਂਦਰੀ ਮੰਤਰੀਆਂ ਤੇ ਕਿਸਾਨਾਂ ਦੀ ਮੀਟਿੰਗ ਥੋੜ੍ਹੀ ਦੇੇਰ ‘ਚ

0
62
ਕੇਂਦਰੀ ਮੰਤਰੀਆਂ ਤੇ ਕਿਸਾਨਾਂ ਦੀ ਮੀਟਿੰਗ ਥੋੜ੍ਹੀ ਦੇੇਰ ‘ਚ

Sada Channel News:-

Chandigarh,15 Feb,2024,(Sada Channel News):- ਕਿਸਾਨ ਆਗੂ ਕੇਂਦਰ ਸਰਕਾਰ ਦੇ ਮੰਤਰੀਆਂ ਨਾਲ ਗੱਲਬਾਤ ਲਈ ਚੰਡੀਗੜ੍ਹ ਦੇ ਸੈਕਟਰ 26 ਦੇ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ ਪਬਲਕਿ ਐਡਮਿਨਿਸਟ੍ਰੇਸ਼ਨ ਪਹੁੰਚਣਾ ਸ਼ੁਰੂ ਹੋ ਗਏ ਹਨ,ਇਸ ਵਾਰ ਦੇ ਕਿਸਾਨ ਅੰਦੋਲਨ ਦੇ ਮੁੱਖ ਨੇਤਾ ਵਿੱਚੋਂ ਇੱਕ ਜਗਜੀਤ ਸਿੰਘ ਡੱਲੇਵਾਲ (Jagjit Singh Dallewal) ਪਹੁੰਚ ਚੁੱਕੇ ਹਨ। ਕੇਂਦਰ ਤੇ ਕਿਸਾਨਾਂ ਦੀ ਮੀਟਿੰਗ ਵਿਚ ਪੰਜਾਬ ਸਰਕਾਰ ਵੱਲੋਂ ਵਿਤ ਮੰਤਰੀ ਹਰਪਾਲ ਚੀਮਾ ਮੌਜੂਦ ਰਹਿਣਗੇ। ਕੁਝ ਹੀ ਦੇਰ ਵਿਚ ਮੀਟਿੰਗ ਸ਼ੁਰੂ ਹੋ ਜਾਵੇਗੀ।ਮੀਟਿੰਗ ਤੋਂ ਪਹਿਲਾਂ ਇਸ ਅੰਦੋਲਨ ਦੇ ਮੁੱਖ ਕਿਸਾਨ ਆਗੂ ਸਵਰਨ ਸਿੰਘ ਪੰਧੇਰ ਦਾ ਬਿਆਨ ਵੀ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਅੱਜ ਕੇਂਦਰੀ ਮੰਤਰੀਆਂ ਨਾਲ ਮੀਟਿੰਗ ਹੈ। ਅਸੀਂ ਚਾਹੁੰਦੇ ਹਾਂ ਕਿ ਪ੍ਰਧਾਨ ਮੰਤਰੀ ਉਨ੍ਹਾਂ ਨਾਲ ਗੱਲ ਕਰਨ ਤੇ ਇਨ੍ਹਾਂ ਮੰਗਾਂ ਦਾ ਹੱਲ ਹੋ ਜਾਵੇ। ਦੂਜਾ ਇਹ ਲੋਕਤਾਂਤਰਿਕ ਮੁਲਕ ਹੈ, ਸਾਨੂੰ ਆਪਣਾ ਪ੍ਰਦਰਸ਼ਨ ਸ਼ਾਂਤਮਈ ਢੰਗ ਨਾਲ ਕਰਨ ਦੀ ਇਜਾਜ਼ਤ ਦਿੱਤੀ ਜਾਵੇ ਇਹ ਰਸਤੇ ਖੋਲ੍ਹ ਦਿੱਤੇ ਜਾਣ।

LEAVE A REPLY

Please enter your comment!
Please enter your name here