United Kisan Morcha ਅਤੇ Trade Unions ਵਲੋਂ ਦਿੱਤੇ ਭਾਰਤ ਬੰਦ ਦੇ ਸੱਦੇ ਨੂੰ ਪੰਜਾਬ ਵਿਚ ਜ਼ਬਰਦਸਤ ਹੁੰਗਾਰਾ

0
56
United Kisan Morcha ਅਤੇ Trade Unions ਵਲੋਂ ਦਿੱਤੇ ਭਾਰਤ ਬੰਦ ਦੇ ਸੱਦੇ ਨੂੰ ਪੰਜਾਬ ਵਿਚ ਜ਼ਬਰਦਸਤ ਹੁੰਗਾਰਾ

Sada Channel News:-

Chandigarh,16 Feb,2024,(Sada Channel News):- ਸੰਯੁਕਤ ਕਿਸਾਨ ਮੋਰਚਾ ਅਤੇ ਟਰੇਡ ਯੂਨੀਅਨਾਂ (United Kisan Morcha And Trade Unions) ਵਲੋਂ ਸਾਂਝੇ ਤੌਰ ਤੇ 16 ਫਰਵਰੀ ਨੂੰ ਭਾਰਤ ਬੰਦ ਦੇ ਦਿੱਤੇ ਸੱਦੇ ਨੂੰ ਅੱਜ ਪੰਜਾਬ ਵਿੱਚ ਜ਼ਬਰਦਸਤ ਹੁੰਗਾਰਾ ਮਿਲਿਆ ਹੈ,ਸੂਬੇ ਭਰ ਵਿੱਚ ਦੁਕਾਨਾਂ, ਵਪਾਰਕ ਅਦਾਰੇ, ਜਨਤਕ ਟਰਾਂਸਪੋਰਟ, ਪੈਟਰੋਲ ਪੰਪ ਅਤੇ ਸਨਅਤੀ ਅਦਾਰੇ ਬੰਦ ਰਹੇ,ਸੂਬੇ ਵਿਚ ਕਿਸਾਨਾਂ ਮਜ਼ਦੂਰਾਂ ਨਾਲ ਰਲ ਕੇ ਸਮਾਜ ਦੇ ਹੋਰ ਵਰਗਾ ਨੇ 180 ਦੇ ਲਗਭਗ ਥਾਵਾਂ ਉੱਤੇ ਪ੍ਰਮੁੱਖ ਸੜਕੀ ਮਾਰਗਾਂ ਤੇ ਧਰਨੇ ਦੇ ਕੇ ਚੱਕਾ ਜਾਮ ਕਰ ਦਿੱਤਾ,ਬਿਜਲੀ, ਰੇਲਵੇ ਅਤੇ ਰੱਖਿਆ ਸਮੇਤ ਜਨਤਕ ਖੇਤਰ ਦੇ ਨਿਜੀਕਰਨ ਕਰਨ ਵਿਰੁੱਧ, ਰੁਜ਼ਗਾਰ ਦੇ ਅਧਿਕਾਰ ਅਤੇ ਠੇਕੇਦਾਰੀ ਸਿਸਟਮ ਵਿਰੁੱਧ, 26000 ਰੁਪਏ ਘੱਟੋ-ਘੱਟ ਉਜਰਤ ਦੇਣ, ਸਰਲ ਅਤੇ ਕਿਸਾਨ ਪੱਖੀ ਸਰਕਾਰੀ ਫਸਲ ਬੀਮਾ ਯੋਜਨਾ ਲਾਗੂ ਕਰਨ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਆਦਿ ਮੰਗਾਂ ਨੂੰ ਲੈ ਕੇ ਦਿੱਤਾ ਗਿਆ ਸੀ,ਬੰਦ ਨੂੰ ਆੜਤੀ ਐਸੋਸੀਏਸ਼ਨਾਂ, ਟਰੱਕ ਯੂਨੀਅਨਾਂ, ਪ੍ਰਾਈਵੇਟ ਬੱਸ ਓਪਰੇਟਰਾਂ,ਪੈਟਰੋਲ ਪੰਪ ਡੀਲਰ ਐਸੋਸੀਏਸ਼ਨ, ਵਪਾਰ ਮੰਡਲ,ਖੇਤ ਅਤੇ ਪੇਂਡੂ ਮਜ਼ਦੂਰ ਜੱਥੇਬੰਦੀਆਂ, ਨੌਜਵਾਨ, ਵਿਦਿਆਰਥੀ,ਔਰਤ ਅਤੇ ਮੁਲਾਜ਼ਮ ਜਥੇਬੰਦੀਆਂ ਅਤੇ ਮੋਰਚਿਆਂ ਨੇ ਸਮਰਥਨ ਦਿੱਤਾ ਸੀ,ਵਰਨਣਯੋਗ ਹੈ ਕਿ ਅੱਜ ਦਾ ਬੰਦ ਕੇਂਦਰ ਦੀ ਭਾਜਪਾ ਸਰਕਾਰ ਦੀਆਂ ਕਾਰਪੋਰੇਟ ਘਰਾਣਿਆਂ ਪੱਖੀ ਨੀਤੀਆਂ ਵਿਰੁੱਧ,  ਜਮਹੂਰੀਅਤ ਅਤੇ ਸੰਵਿਧਾਨਕ ਰਵਾਇਤਾਂ ਦਾ ਘਾਣ ਕਰਨ ਵਿਰੁੱਧ,ਕਿਸਾਨਾਂ ਤੇ ਜਬਰ ਕਰਨ ਵਿਰੁੱਧ,ਕਿਸਾਨਾਂ ਦੀ ਐਮ ਐਸ ਪੀ ਤੇ ਖ੍ਰੀਦ ਦਾ ਗਾਰੰਟੀ ਕਾਨੂੰਨ ਬਣਾਉਣ, ਕਿਸਾਨਾਂ ਖੇਤ ਮਜ਼ਦੂਰਾਂ ਦੇ ਕਰਜ਼ੇ ਤੇ ਲੀਕ ਮਾਰਨ, ਪ੍ਰੀਪੇਡ ਮੀਟਰ ਲਗਾਉਣ ਦੀ ਨੀਤੀ ਨੂੰ ਰੱਦ ਕਰਵਾਉਣ,ਚਾਰ ਲੇਬਰ ਕੋਡ ਰੱਦ ਕਰਨ, ਨਵੀਂ ਸਿੱਖਿਆ ਨੀਤੀ 2020 ਰੱਦ ਕਰਨ, ਹਿੱਟ ਐਂਡ ਰਨ ਕਾਨੂੰਨ ਰੱਦ ਕਰਨ।

LEAVE A REPLY

Please enter your comment!
Please enter your name here