BJP ਆਗੂਆਂ ਦੇ ਘਰਾਂ ਅਤੇ Toll Plazas ਨੂੰ ਨਿਸ਼ਾਨਾ ਬਨਾਉਣ ਦਾ ਐਲਾਨ

0
59
BJP ਆਗੂਆਂ ਦੇ ਘਰਾਂ ਅਤੇ Toll Plazas ਨੂੰ ਨਿਸ਼ਾਨਾ ਬਨਾਉਣ ਦਾ ਐਲਾਨ

Sada Channel News:-

Barnala, 19 February 2024,(Sada Channel News):- ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) (Bharatiya Kisan Union Ekta (Dakonda)) ਮਨਜੀਤ ਧਨੇਰ ਗਰੁੱਪ ਨੇ ਅੱਜ ਐਲਾਨ ਕੀਤਾ ਹੈ ਕਿ ਮੋਦੀ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਅਤੇ ਮੰਨੀਆਂ ਹੋਈਆਂ ਕਿਸਾਨੀ ਮੰਗਾਂ ਨੂੰ ਲਾਗੂ ਕਰਨ ’ਚ ਕੀਤੀ ਜਾ ਰਹੀ ਟਾਲ ਮਟੋਲ ਨੂੰ ਦੇਖਦਿਆਂ 22 ਫਰਵਰੀ ਤੱਕ ਬੀ.ਜੇ.ਪੀ ਦੇ ਆਗੂਆਂ ਦੇ ਘਰਾਂ ਅੱਗੇ ਧਰਨੇ ਲਾਉਣ ਅਤੇ ਇਸ ਦੌਰਾਨ ਟੋਲ ਪਲਾਜਿਆਂ ਨੂੰ ਮੁਫਤ ਕਰਵਾਉਣ ਦਾ ਐਲਾਨ ਕੀਤਾ ਹੈ,ਸੂਬਾ ਕਾਰਜਕਾਰੀ ਪ੍ਰਧਾਨ ਮਨਜੀਤ ਧਨੇਰ ਦੀ ਅਗਵਾਈ ਹੇਠ ਕੀਤੀ ਮੀਟਿੰਗ ਵਿੱਚ ਹੋਏ ਫ਼ੈਸਲਿਆਂ ਬਾਰੇ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਹਰਨੇਕ ਸਿੰਘ ਮਹਿਮਾ ਨੇ ਦੱਸਿਆ ਕਿ ਇਸ ਮੌਕੇ ਐਸਕੇਐਮ ਗੈਰ ਰਾਜਨੀਤਕ ਅਤੇ ਕਿਸਾਨ ਸੰਘਰਸ਼ ਕਮੇਟੀ ਸਮੇਤ ਕੁੱਝ ਹੋਰ ਕਿਸਾਨ ਜਥੇਬੰਦੀਆਂ ਵੱਲੋਂ ਦਿੱਲੀ ਜਾਣ ਦੇ ਸੱਦੇ ਉੱਪਰ ਮੋਦੀ-ਖੱਟਰ ਹਕੂਮਤ ਵੱਲੋਂ ਰੋਕਾਂ ਲਾਕੇ ਰੋਕਣ, ਡਰੋਨ ਹਮਲਿਆਂ ਰਾਹੀਂ ਅੱਥਰੂ ਗੈਸ ਦੇ ਗੋਲੇ ਅਤੇ ਜਹਿਰੀਲੀਆਂ ਰਬੜ ਦੀਆਂ ਗੋਲੀਆਂ ਨਾਲ ਸੈਂਕੜੇ ਕਿਸਾਨਾਂ ਨੂੰ ਫੱਟੜ ਕਰਨ ਦੀ ਨੀਤੀ ਨੂੰ ਗੰਭੀਰਤਾ ਨਾਲ ਵਿਚਾਰਿਆ ਗਿਆ।


ਮੀਟਿੰਗ ਨੂੰ ਸੰਬੋਧਨ ਕਰਦਿਆਂ ਗੁਰਦੀਪ ਸਿੰਘ ਰਾਮਪੁਰਾ, ਕੁਲਵੰਤ ਸਿੰਘ ਕਿਸ਼ਨਗੜ੍ਹ, ਬਲਵੰਤ ਸਿੰਘ ਉੱਪਲੀ, ਅੰਗਰੇਜ਼ ਸਿੰਘ ਮੋਹਾਲੀ, ਬੀਬੀ ਅੰਮ੍ਰਿਤਪਾਲ ਕੌਰ ਨੇ ਮੋਦੀ ਹਕੂਮਤ ਦੇ ਜਾਬਰ ਫਾਸ਼ੀ ਕਦਮਾਂ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਸਾਰੀਆਂ ਰੋਕਾਂ ਖ਼ਤਮ ਕਰਕੇ ਕਿਸਾਨਾਂ ਨੂੰ ਦਿੱਲੀ ਵੱਲ ਜਾਣ ਦੇਣ ਦੀ ਜ਼ੋਰਦਾਰ ਮੰਗ ਕੀਤੀ,ਆਗੂਆਂ ਕਿਹਾ ਕਿ ਜਿਨ੍ਹਾਂ ਮੰਗਾਂ ਦੀ ਪ੍ਰਾਪਤੀ ਲਈ ਕਿਸਾਨਾਂ ਨੇ ਦਿੱਲੀ ਵੱਲ ਕੂਚ ਕੀਤਾ ਸੀ, ਉਹ ਸੰਯੁਕਤ ਕਿਸਾਨ ਮੋਰਚੇ ਵੱਲੋਂ ਤਹਿ ਕੀਤੀਆਂ ਸਾਂਝੀਆਂ ਸਾਰੇ ਕਿਸਾਨਾਂ ਦੀਆਂ ਮੰਗਾਂ ਹਨ,ਸਾਰੀਆਂ ਫ਼ਸਲਾਂ ਤੇ ਸੀ-2+50% ਮੁਨਾਫ਼ਾ ਜੋੜਕੇ ਐਮਐਸਪੀ, ਸਰਕਾਰੀ ਖਰੀਦ ਦੀ ਗਰੰਟੀ , ਕਿਸਾਨਾਂ-ਮਜਦੂਰਾਂ ਦੀ ਕਰਜ਼ ਮੁਆਫ਼ੀ, ਬਿਜਲੀ ਬਿਲ-2020 ਰੱਦ, ਲਖੀਮਪੁਰ ਖੀਰੀ ਦੇ ਸ਼ਹੀਦ ਕਿਸਾਨਾਂ ਨੂੰ ਇਨਸਾਫ਼ ਦਿਵਾਉਣ, ਅਜੈ ਮਿਸ਼ਰਾ ਟੈਣੀ ਨੂੰ ਕੇਂਦਰੀ ਮੰਤਰੀ ਮੰਡਲ ਵਿੱਚੋਂ ਬਰਖ਼ਾਸਤ ਕਰਨ, ਸ਼ਹੀਦ ਕਿਸਾਨ ਪ੍ਰੀਵਾਰਾਂ ਦੇ ਵਾਰਸਾਂ ਨੂੰ ਸਰਕਾਰੀ ਨੌਕਰੀ ਅਤੇ ਸਹਾਇਤਾ ਦੇਣ, ਅੰਦੋਲਨ ਦੌਰਾਨ ਪੁਲਿਸ ਕੇਸ ਵਾਪਸ ਕਰਵਾਉਣ ਆਦਿ ਮੰਗਾਂ ਐਸਕੇਐਮ ਦੀ ਅਗਵਾਈ ਵਿੱਚ ਸੰਘਰਸ਼ ਲਗਾਤਾਰ ਜਾਰੀ ਹੈ।

LEAVE A REPLY

Please enter your comment!
Please enter your name here