ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵੱਡਾ ਬਿਆਨ- ‘ਸ਼ੁਭਕਰਨ ਸਿੰਘ ਦੀ ਮੌ/ਤ ਦੇ ਦੋਸ਼ੀਆਂ ਨੂੰ ਮਿਲੇਗੀ ਮਿਸਾਲੀ ਸਜ਼ਾ’

0
68
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵੱਡਾ ਬਿਆਨ- ‘ਸ਼ੁਭਕਰਨ ਸਿੰਘ ਦੀ ਮੌ/ਤ ਦੇ ਦੋਸ਼ੀਆਂ ਨੂੰ ਮਿਲੇਗੀ ਮਿਸਾਲੀ ਸਜ਼ਾ’

Sada Channel News:-

Chandigarh,23 Feb,2024,(Sada Channel News):- ਕਿਸਾਨ ਅੰਦੋਲਨ ਵਿੱਚ ਖਨੌਰੀ ਬਾਰਡਰ ‘ਤੇ 21 ਫਰਵਰੀ ਨੂੰ ਜਾਨ ਗੁਆਉਣ ਵਾਲੇ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੀ ਮੌਤ ਤੋਂ ਬਾਅਦ ਜਿਥੇ ਕਿਸਾਨਾਂ ਵਿੱਚ ਰੋਸ ਹੈ ਉਥੇ ਹੀ ਪੰਜਾਬ ਸਰਕਾਰ ਵੀ ਇਸ ਪ੍ਰਤੀ ਗੰਭੀਰ ਹੈ,ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Punjab Chief Minister Bhagwant Singh Mann) ਨੇ ਕਿਹਾ ਕਿ ਸ਼ੁਭਕਰਨ ਸਿੰਘ (Shubkaran Singh) ਮੌਤ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਲਈ ਪੰਜਾਬ ਸਰਕਾਰ ਦ੍ਰਿੜ੍ਹ ਹੈ,ਇਸ ਨੌਜਵਾਨ ਦੀ ਮੌਤ ਲਈ ਜ਼ਿੰਮੇਵਾਰ ਵਿਅਕਤੀਆਂ ਨੂੰ ਮਿਸਾਲੀ ਸਜ਼ਾ ਯਕੀਨੀ ਬਣਾਈ ਜਾਵੇਗੀ,ਉਨ੍ਹਾਂ ਕਿਹਾ ਕਿ ਇਸ ਘਿਨੋਉਣੇ ਜੁਰਮ ਲਈ ਜ਼ਿੰਮੇਵਾਰ ਵਿਅਕਤੀ ਕਿਸੇ ਵੀ ਤਰ੍ਹਾਂ ਦੀ ਨਰਮੀ ਦੇ ਹੱਕਦਾਰ ਨਹੀਂ ਅਤੇ ਉਨ੍ਹਾਂ ਨੂੰ ਆਪਣੇ ਗੁਨਾਹ ਦੀ ਢੁਕਵੀਂ ਸਜ਼ਾ ਮਿਲੇਗੀ,ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁਭਕਰਨ ਦੇ ਪਰਿਵਾਰ ਨੂੰ ਇੱਕ ਕਰੋੜ ਰੁਪਏ ਦੇਣ ਦਾ ਐਲਾਨ ਕੀਤਾ,ਇਸ ਦੇ ਨਾਲ ਹੀ ਸ਼ੁਭਕਰਨ ਦੀ ਛੋਟੀ ਭੈਣ ਨੂੰ ਸਰਕਾਰੀ ਨੌਕਰੀ ਵੀ ਦਿੱਤੀ ਜਾਵੇਗੀ।

LEAVE A REPLY

Please enter your comment!
Please enter your name here