ਪੰਜਾਬ ਸਕੂਲ ਸਿੱਖਿਆ ਬੋਰਡ 5ਵੀਂ ਜਮਾਤ ਦੇ ਵਿਦਿਆਰਥੀਆਂ ਲਈ ਜ਼ਰੂਰੀ ਖਬਰ,ਬੋਰਡ ਨੇ ਪੇਪਰਾਂ ਦੀਆਂ ਤਰੀਕਾਂ ਦਾ ਕੀਤਾ ਐਲਾਨ

0
344
ਪੰਜਾਬ ਸਕੂਲ ਸਿੱਖਿਆ ਬੋਰਡ 5ਵੀਂ ਜਮਾਤ ਦੇ ਵਿਦਿਆਰਥੀਆਂ ਲਈ ਜ਼ਰੂਰੀ ਖਬਰ,ਬੋਰਡ ਨੇ ਪੇਪਰਾਂ ਦੀਆਂ ਤਰੀਕਾਂ ਦਾ ਕੀਤਾ ਐਲਾਨ

Sada Channel News:-

Mohali,27 Feb,2024,(Sada Channel News):- ਪੰਜਾਬ ਸਕੂਲ ਸਿੱਖਿਆ ਬੋਰਡ (Punjab School Education Board) ਦੇ 5ਵੀਂ ਕਲਾਸ ਦੇ ਵਿਦਿਆਰਥੀਆਂ ਲਈ ਜ਼ਰੂਰੀ ਖਬਰ ਹੈ। 5ਵੀਂ ਕਲਾਸ ਦੇ ਵਿਦਿਆਰਥੀਆਂ ਦੀਆਂ ਸਾਲਾਨਾ ਬੋਰਡ ਪ੍ਰੀਖਿਆਵਾਂ 7 ਮਾਰਚ ਤੋਂ 14 ਮਾਰਚ ਤੱਕ ਹੋਣਗੀਆਂ।ਇਹ ਪ੍ਰੀਖਿਆਵਾਂ ਸਵੇਰ ਦੇ ਸੈਸ਼ਨ ਦੌਰਾਨ ਲਈਆਂ ਜਾਣਗੀਆਂ। ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 2 ਤੇ 3 ਮਾਰਚ ਨੂੰ ਪ੍ਰਸ਼ਨ ਪੱਤਰ ਅਤੇ ਕੇਂਦਰ ਸੁਪਰੀਡੈਂਟ (Center Superintendent) ਦੇ ਪੈਕੇਟ ਸਾਰਿਆਂ ‘ਚ ਵੰਡੇ ਜਾਣਗੇ। ਪ੍ਰੀਖਿਆਵਾਂ ਨੂੰ ਸਹੀ ਤਰ੍ਹਾਂ ਕਰਵਾਉਣ ਲਈ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸਾਰੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ (ਐਲੀਮੈਂਟਰੀ ਸਿੱਖਿਆ) (Elementary Education) ਨੂੰ ਵਿਸ਼ੇਸ਼ ਨਿਰਦੇਸ਼ ਜਾਰੀ ਕੀਤੇ ਹਨ। 

ਇਹ ਹਨ ਬੋਰਡ ਦੇ ਦਿਸ਼ਾ-ਨਿਰਦੇਸ਼
ਪੰਜਾਬ ਸਰਕਾਰ ਵੱਲੋਂ ਸਮੇਂ ਸਮੇਂ ‘ਤੇ ਜਾਰੀ ਕੋਵਿਡ 19 ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕੀਤੀ ਜਾਵੇ।
ਟ੍ਰਾਂਸਪੇਰੈਂਟ ਬੋਤਲ ‘ਚ ਪ੍ਰੀਖਿਆਰਥੀ ਨੂੰ ਪਾਣੀ ਲੈ ਕੇ ਆਉਣ ਦੀ ਆਗਿਆ ਦਿੱਤੀ ਜਾਵੇ।
ਅਜਿਹੇ ਪ੍ਰਬੰਧ ਕੀਤੇ ਜਾਣ ਕਿ ਵਾਸ਼ਰੂਮ ‘ਚ ਇਕ ਤੋਂ ਵੱਧ ਪ੍ਰੀਖਿਆਰਥੀ ਨਾ ਜਾਵੇ।
5ਵੀਂ ਕਲਾਸ ਦੀ ਸਾਲਾਨਾ ਪ੍ਰੀਖਿਆ ਮਾਰਚ 2024 ਲਈ ਸੈਲਫ ਪ੍ਰੀਖਿਆ ਕੇਂਦਰ ਬਣਾਏ ਗਏ। 
ਪ੍ਰੀਖਿਆਰਥੀ ਆਪਣੀ ਕੋਈ ਵੀ ਚੀਜ਼ ਕਿਸੇ ਹੋਰ ਦੇ ਨਾਲ ਸਾਂਝੀ ਨਾ ਕਰੇ।

LEAVE A REPLY

Please enter your comment!
Please enter your name here