ਲੋਕ ਸਭਾ ਚੋਣਾਂ ਲੜਨ ਲਈ ਸਾਬਕਾ ਮੁੱਖ ਮੰਤਰੀ ਸਰਦਾਰ Charanjit Singh Channi ਹੋਣਗੇ ਜਲੰਧਰ ਸੀਟ ਤੋਂ ਲੋਕ ਸਭਾ ਦੇ ਉਮੀਦਵਾਰ! ਜਲਦ ਹੋ ਸਕਦੈ ਐਲਾਨ

0
33
ਲੋਕ ਸਭਾ ਚੋਣਾਂ ਲੜਨ ਲਈ ਸਾਬਕਾ ਮੁੱਖ ਮੰਤਰੀ ਸਰਦਾਰ Charanjit Singh Channi ਹੋਣਗੇ ਜਲੰਧਰ ਸੀਟ ਤੋਂ ਲੋਕ ਸਭਾ ਦੇ ਉਮੀਦਵਾਰ! ਜਲਦ ਹੋ ਸਕਦੈ ਐਲਾਨ

Sada Channel News:-

Jalandhar,12 March,2024,(Sada Channel News):- ਜਲੰਧਰ ਸੀਟ ਤੋਂ ਕਾਂਗਰਸ ਵੱਲੋਂ ਲੋਕ ਸਭਾ ਚੋਣਾਂ ਲੜਨ ਲਈ ਸਾਬਕਾ ਮੁੱਖ ਮੰਤਰੀ ਸਰਦਾਰ ਚਰਨਜੀਤ ਸਿੰਘ ਚੰਨੀ (Former Chief Minister Sardar Charanjit Singh Channi) ਦੇ ਨਾਂ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ,ਸੂਤਰਾਂ ਦੀ ਮੰਨੀਏ ਤਾਂ ਕਾਂਗਰਸ ਹਾਈਕਮਾਨ ਜਲਦ ਹੀ ਇਸ ਦਾ ਐਲਾਨ ਕਰ ਸਕਦੀ ਹੈ,ਹਾਈਕਮਾਨ ਨੇ ਇਹ ਫੈਸਲਾ ਐਸਸੀ ਵੋਟ ਬੈਂਕ ਅਤੇ ਚੰਨੀ ਦੀ ਲੋਕਪ੍ਰਿਅਤਾ ਦੇ ਮੱਦੇਨਜ਼ਰ ਲਿਆ ਹੈ,ਦੱਸ ਦੇਈਏ ਕਿ ਹਾਲ ਹੀ ‘ਚ ਕਾਂਗਰਸ ਦੇ ਪੰਜਾਬ ਇੰਚਾਰਜ ਦੇਵੇਂਦਰ ਯਾਦਵ ਅਤੇ ਮੁੱਖ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਜਲੰਧਰ ਦੌਰੇ ‘ਤੇ ਆਏ ਸਨ,ਇਸ ਦੌਰਾਨ ਉਨ੍ਹਾਂ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਨਬਜ਼ ਵੀ ਵੀ ਵੇਖੀ,ਇਸ ਦੌਰਾਨ ਸਥਾਨਕ ਆਗੂਆਂ ਵੱਲੋਂ ਕਰਮਜੀਤ ਕੌਰ ਚੌਧਰੀ ਅਤੇ ਸਾਬਕਾ ਮੁੱਖ ਮੰਤਰੀ ਸਰਦਾਰ ਚਰਨਜੀਤ ਸਿੰਘ ਚੰਨੀ (Former Chief Minister Sardar Charanjit Singh Channi) ਦੇ ਨਾਵਾਂ ਦੀ ਵਕਾਲਤ ਕੀਤੀ ਗਈ,ਜਿਸ ਤੋਂ ਬਾਅਦ ਪੰਜਾਬ ਇੰਚਾਰਜ ਨੇ ਸੰਭਾਵਿਤ ਨਾਵਾਂ ਦੀ ਸੂਚੀ ਕਾਂਗਰਸ ਹਾਈਕਮਾਂਡ ਨੂੰ ਸੌਂਪ ਦਿੱਤੀ,ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਕਾਂਗਰਸ ਹਾਈਕਮਾਨ ਨੇ ਸਾਬਕਾ ਮੁੱਖ ਮੰਤਰੀ ਸਰਦਾਰ ਚਰਨਜੀਤ ਸਿੰਘ ਚੰਨੀ ਦੇ ਨਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ।

LEAVE A REPLY

Please enter your comment!
Please enter your name here