ਹਰਿਆਣਾ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਾਇਬ ਸਿੰਘ ਸੈਣੀ ਨੂੰ ਦਿੱਤੀ ਵਧਾਈ

0
33
ਹਰਿਆਣਾ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਾਇਬ ਸਿੰਘ ਸੈਣੀ ਨੂੰ ਦਿੱਤੀ ਵਧਾਈ

Sada Channel News:-

New Delhi,12 March,2024,(Sada Channel News):- ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਨੇ ਹਰਿਆਣਾ ਦੇ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕਣ ‘ਤੇ ਭਾਰਤੀ ਜਨਤਾ ਪਾਰਟੀ ਦੇ ਨੇਤਾ ਨਾਇਬ ਸਿੰਘ ਸੈਣੀ ਨੂੰ ਵਧਾਈ ਦਿੱਤੀ ਤੇ ਸੂਬੇ ਦੇ ਲੋਕਾਂ ਦੀਆਂ ਇੱਛਾਵਾਂ ਨੂੰ ਪੂਰਾ ਕਰਨ ਲਈ ਉਨ੍ਹਾਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ,ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਵਧਾਈ ਦਿੰਦਿਆਂ ਕਿਹਾ-ਹਰਿਆਣਾ ਦੇ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕਣ ‘ਤੇ ਨਾਇਬ ਸਿੰਘ ਸੈਣੀ ਨੂੰ ਵਧਾਈ,ਮੈਂ ਉਨ੍ਹਾਂ ਨੂੰ ਤੇ ਉਨ੍ਹਾਂ ਦੇ ਮੰਤਰੀਆਂ ਦੀ ਟੀਮ ਨੂੰ ਹਰਿਆਣਾ ਦੇ ਲੋਕਾਂ ਦੀਆਂ ਇੱਛਾਵਾਂ ਨੂੰ ਪੂਰਾ ਕਰਨ ਦੀਆਂ ਉਨ੍ਹਾਂ ਦੀਆਂ ਕੋਸ਼ਿਸ਼ਾਂ ਲਈ ਸ਼ੁੱਭਕਾਮਨਾਵਾਂ ਦਿੰਦਾ ਹਾਂ,ਦੱਸ ਦੇਈਏ ਕਿ ਮੁੱਖ ਮੰਤਰੀ ਮਨੋਹਰ ਲਾਲ ਖੱਟਰ (Chief Minister Manohar Lal Khattar) ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਤੇ ਕੁਝ ਹੀ ਦੇਰ ਬਾਅਦ ਭਾਜਪਾ ਦੀ ਸੂਬਾ ਇਕਾਈ ਦੇ ਪ੍ਰਧਾਨ ਨਾਇਬ ਸਿੰਘ ਸੈਣੀ ਨੇ ਸੂਬੇ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ,ਸੈਣੀ (54) ਨਾਲ ਕੰਵਰਪਾਲ ਗੁਰਜਰ, ਮੂਲਚੰਦ ਸ਼ਰਮਾ, ਚੌਧਰੀ ਰਣਜੀਤ ਸਿੰਘ ਚੌਟਾਲਾ, ਜੈ ਪ੍ਰਕਾਸ਼ ਦਲਾਲ ਤੇ ਬਨਵਾਰੀ ਲਾਲ ਨੇ ਮੰਤਰੀ ਅਹੁਦੇ ਦੀ ਸਹੁੰ ਚੁੱਕੀ।

LEAVE A REPLY

Please enter your comment!
Please enter your name here