ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ Sukhbir Singh Badal ਨੇ ਪੰਜਾਬ ਦੇ ਮੁੱਖ ਮੰਤਰੀ Bhagwant Singh Mann ਨੂੰ ਭੇਜਿਆ ਕਾਨੂੰਨੀ ਨੋਟਿਸ

0
40
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ Sukhbir Singh Badal ਨੇ ਪੰਜਾਬ ਦੇ ਮੁੱਖ ਮੰਤਰੀ Bhagwant Singh Mann ਨੂੰ ਭੇਜਿਆ ਕਾਨੂੰਨੀ ਨੋਟਿਸ

Sada Channel News:-

Chandigarh,15 March,2024,(Sada Channel News):- ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Punjab Chief Minister Bhagwant Singh Mann) ਨੂੰ ਕਾਨੂੰਨੀ ਨੋਟਿਸ ਭੇਜਿਆ ਹੈ,ਨੋਟਿਸ ‘ਚ ਮੁੱਖ ਮੰਤਰੀ ਮਾਨ ‘ਤੇ ਦੋਸ਼ ਲਗਾਇਆ ਗਿਆ ਹੈ,ਕਿ ਉਹ ਇਕ ਹਫ਼ਤੇ ‘ਚ ਦੋਸ਼ ਸਾਬਤ ਕਰਨ ਜਾਂ ਮੁਆਫ਼ੀ ਮੰਗਣ,ਜੇਕਰ ਅਜਿਹਾ ਨਾ ਕੀਤਾ ਗਿਆ ਤਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖਿਲਾਫ਼ ਮਾਣਹਾਨੀ ਦਾ ਕੇਸ ਕੀਤਾ ਜਾਵੇਗਾ।

ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਲੀਗਲ ਸੈੱਲ (Legal Cell) ਦੇ ਚੇਅਰਮੈਨ ਅਰਸ਼ਦੀਪ ਕਲੇਰ ਨੇ ਕਿਹਾ ਕਿ “ਮੁੱਖ ਮੰਤਰੀ ਵੱਲੋਂ ਲੋਕਾਂ ਦਾ ਧਿਆਨ ਖੇਤੀ ਮੁੱਦਿਆਂ ਤੋਂ ਭਟਕਾਉਣ ਲਈ ਲਾਏ ਗਏ ਦੋਸ਼ਾਂ ਨੂੰ ਸਹੀ ਸਾਬਤ ਕਰਨਾ ਚਾਹੀਦਾ ਹੈ,ਜੇਕਰ ਸੀ.ਐਮ. ਭਗਵੰਤ ਸਿੰਘ ਮਾਨ (CM Bhagwant Singh Mann) ਅਜਿਹਾ ਨਹੀਂ ਕਰਦੇ ਤਾਂ ਪਾਰਟੀ ਵੱਲੋਂ ਅਗਲੀ ਕਾਰਵਾਈ ਕੀਤੀ ਜਾਵੇਗੀ,” ਮੰਤਰੀ ਭਗਵੰਤ ਮਾਨ ਨੇ ਸੁਖ ਵਿਲਾਸ (ਹੋਟਲ) ਨੂੰ ਈਕੋ ਟੂਰਿਜ਼ਮ ਨੀਤੀ ਤਹਿਤ 108.73 ਕਰੋੜ ਰੁਪਏ ਦਾ ਲਾਭ ਦੇਣ ਦਾ ਦੋਸ਼ ਲਾਇਆ ਸੀ।

ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰ ਕੇ ਭੇਜੇ ਨੋਟਿਸ ਦੀ ਜਾਣਕਾਰੀ ਸਾਂਝੀ ਕੀਤੀ ਹੈ,ਜਿਸ ਵਿਚ ਸੁਖਬੀਰ ਸਿੰਘ ਬਾਦਲ ਨੇ ਕਿਹਾ  ਕਿ “ਮੈਂ ਆਪਣੇ ਨਿੱਜੀ ਕਾਰੋਬਾਰ ਦੇ ਸਬੰਧ ਵਿਚ ਮੇਰੇ ‘ਤੇ ਘਪਲੇਬਾਜ਼ੀ ਅਤੇ ਮਨਘੜਤ ਦੋਸ਼ ਲਗਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਨੂੰ 7 ਦਿਨਾਂ ਦੇ ਅੰਦਰ ਲਿਖਤੀ ਮੁਆਫ਼ੀ ਮੰਗਣ ਲਈ ਇੱਕ ਕਾਨੂੰਨੀ ਨੋਟਿਸ ਭੇਜ ਕੇ ਕਿਹਾ ਹੈ,ਕਿ ਅਜਿਹਾ ਨਾ ਕਰਨ ‘ਤੇ ਅਪਰਾਧਿਕ ਮਾਣਹਾਨੀ ਦੇ ਨੋਟਿਸ ਦਾ ਸਾਹਮਣਾ ਕਰਨ ਲਈ ਤਿਆਰ ਰਹੋ।

ਉਹ ਪਹਿਲਾਂ ਹੀ ਸ੍ਰੀ ਮੁਕਤਸਰ ਸਾਹਿਬ ਜੀ (Shri Muktsar Sahib Ji) ਦੀ ਅਦਾਲਤ ਵਿਚ ਪੇਸ਼ ਹੋਣ ਤੋਂ ਬਚ ਰਹੇ ਹਨ,ਜਿੱਥੇ ਮੈਂ ਲੁਧਿਆਣਾ ਵਿਚ ਆਯੋਜਿਤ ਇੱਕ ਸਮਾਗਮ ਦੌਰਾਨ ਮੇਰੇ ਅਤੇ ਮੇਰੇ ਪਰਿਵਾਰ ਅਤੇ ਮੇਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ (Shiromani Akali Dal) ਖਿਲਾਫ਼ ਜਾਣਬੁੱਝ ਕੇ ਮਾਣਹਾਨੀ ਦਾ ਕੇਸ ਦਾਇਰ ਕੀਤਾ ਸੀ,ਪਹਿਲਾਂ ਉਹਨਾਂ ਦੇ ਝੂਠ ਨੂੰ ਨਜ਼ਰਅੰਦਾਜ਼ ਕਰ ਦਿੱਤਾ ਜਾਂਦਾ ਸੀ ਪਰ ਹੁਣ ਉਹਨਾਂ ਨੂੰ ਮੁਆਫ਼ੀ ਮੰਗਣੀ ਪਵੇਗੀ ਜਾਂ ਸਲਾਖਾਂ ਪਿੱਛੇ ਜਾਣ ਲਈ ਤਿਆਰ ਰਹਿਣ।

LEAVE A REPLY

Please enter your comment!
Please enter your name here