ਸਾਬਕਾ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਤਖਤ ਸ਼੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਜੀ ਵਿਖੇ ਨਤਮਸਤਕ

0
27
ਸਾਬਕਾ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਤਖਤ ਸ਼੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਜੀ ਵਿਖੇ ਨਤਮਸਤਕ

Sada Channel News:-

Talwandi Sabo (Bathinda), 18 March 2024,(Sada Channel News):- ਭਾਰਤ ਦੇ ਸਾਬਕਾ ਰਾਸ਼ਟਰਪਤੀ ਸ਼੍ਰੀ ਰਾਮ ਨਾਥ ਕੋਵਿੰਦ ਅੱਜ ਇੱਥੇ ਤਖਤ ਸ਼੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਜੀ (Takht Shri Damdama Sahib Talwandi Sabo Ji) ਵਿਖੇ ਨਤਮਸਤਕ ਹੋਏ,ਇਸ ਮੌਕੇ ਉਨ੍ਹਾਂ ਦੇ ਨਾਲ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ, ਕੇਂਦਰੀ ਯੂਨੀਵਰਸਿਟੀ ਬਠਿੰਡਾ ਦੇ ਵਾਈਸ ਚਾਂਸਲਰ ਪ੍ਰੋ. ਰਾਘਵੇਂਦਰ ਪ੍ਰਸਾਦ ਤਿਵਾੜੀ, ਉਪ ਮੰਡਲ ਮੈਜਿਸਟ੍ਰੇਟ ਤਲਵੰਡੀ ਸਾਬੋ ਹਰਜਿੰਦਰ ਸਿੰਘ ਜੱਸਲ,ਮੀਤ ਮੈਨੇਜਰ ਤਖਤ ਸ਼੍ਰੀ ਦਮਦਮਾ ਸਾਹਿਬ ਗੁਰਸੇਵਕ ਸਿੰਘ ਵੀ ਵਿਸ਼ੇਸ਼ ਤੌਰ ਤੇ ਮੌਜੂਦ ਰਹੇ,ਆਪਣੇ ਦੌਰੇ ਦੌਰਾਨ ਭਾਰਤ ਦੇ ਸਾਬਕਾ ਰਾਸ਼ਟਰਪਤੀ ਸ਼੍ਰੀ ਰਾਮ ਨਾਥ ਕੋਵਿੰਦ ਨੇ ਗੁਰੂ ਕੀ ਨਗਰੀ ਤਖਤ ਸ਼੍ਰੀ ਦਮਦਮਾ ਸਾਹਿਬ ਨਾਲ ਜੁੜੀ ਇਤਿਹਾਸਕ ਪ੍ਰਦਰਸ਼ਨੀ ਦੇ ਦਰਸ਼ਨ ਵੀ ਕੀਤੇ ਅਤੇ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਕੋਲੋਂ ਗੁਰੂਦੁਆਰਾ ਸਾਹਿਬ ਜੀ (Gurudwara Sahib Ji) ਦੇ ਸਮੁੱਚੇ ਇਤਿਹਾਸ ਬਾਰੇ ਜਾਣਕਾਰੀ ਵੀ ਹਾਸਲ ਕੀਤੀ।ਇਸ ਮੌਕੇ ਸਾਬਕਾ ਰਾਸ਼ਟਰਪਤੀ ਸ਼੍ਰੀ ਰਾਮ ਨਾਥ ਕੋਵਿੰਦ ਨੂੰ ਗੁਰੂਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਸਿਰੋਪਾਓ, ਤਖਤ ਸ਼੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਜੀ ਦਾ ਮਾਡਲ ਅਤੇ ਸ਼੍ਰੀ ਸਾਹਿਬ ਵੀ ਭੇਂਟ ਕੀਤਾ,ਇਸ ਮੌਕੇ ਸਾਬਕਾ ਰਾਸ਼ਟਰਪਤੀ ਸ਼੍ਰੀ ਰਾਮ ਨਾਥ ਕੋਵਿੰਦ ਨੇ ਸੰਗਤਾਂ ਨਾਲ ਇੱਕ ਯਾਦਗਾਰੀ ਤਸਵੀਰ ਵੀ ਖਿਚਵਾਈ।

LEAVE A REPLY

Please enter your comment!
Please enter your name here