ਆਖ਼ਰ ਫੜਿਆ ਹੀ ਗਿਆ ਪੰਜਾਬ ਦੇ ਸਾਬਕਾ ਮੁੱਖ ਮੰਤਰੀ Charanjit Singh Channi ਕੋਲੋਂ 2 ਕਰੋੜ ਦੀ ਫਿਰੌਤੀ ਮੰਗਣ ਵਾਲਾ

0
36
ਆਖ਼ਰ ਫੜਿਆ ਹੀ ਗਿਆ ਪੰਜਾਬ ਦੇ ਸਾਬਕਾ ਮੁੱਖ ਮੰਤਰੀ Charanjit Singh Channi ਕੋਲੋਂ 2 ਕਰੋੜ ਦੀ ਫਿਰੌਤੀ ਮੰਗਣ ਵਾਲਾ

Sada Channel News:- 

Rupnagar, March 18,(Sada Channel News):- ਸੀਨੀਅਰ ਕਪਤਾਨ ਪੁਲਿਸ ਰੂਪਨਗਰ (Senior Captain Police Rupnagar) ਸ. ਗੁਲਨੀਤ ਸਿੰਘ ਖੁਰਾਨਾ ਵਲੋਂ ਪ੍ਰੈਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ,ਕਿ ਜਿਲ੍ਹਾ ਪੁਲਿਸ ਵਲੋਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ (Former Chief Minister of Punjab Charanjit Singh Channi) ਨੂੰ ਮੋਬਾਇਲ ਫੋਨ ਉਤੇ ਧਮਕੀ ਭਰੀ ਕਾਲ ਕਰਕੇ 2 ਕਰੋੜ ਰੁਪਏ ਦੀ ਮੰਗ ਕਰਨ ਵਾਲੇ ਵਿਅਕਤੀ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ,ਸੀਨੀਅਰ ਕਪਤਾਨ ਪੁਲਿਸ ਰੂਪਨਗਰ ਸ. ਗੁਲਨੀਤ ਸਿੰਘ ਖੁਰਾਨਾ ਨੇ ਦੱਸਿਆ ਕਿ ਸ਼ੋਸ਼ਲ ਮੀਡੀਆ ਉਤੇ ਇੱਕ ਵੀਡਿਓ ਵਾਇਰਲ ਹੋਈ ਸੀ,ਜਿਸ ਵਿੱਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ (Former Chief Minister of Punjab Charanjit Singh Channi) ਨੇ ਕਿਹਾ ਸੀ ਕਿ ਕਿਸੇ ਵਿਅਕਤੀ ਨੇ ਉਨ੍ਹਾਂ ਨੂੰ ਧਮਕੀ ਭਰੀ ਕਾਲ ਕਰਕੇ ਅਤੇ ਫਿਰ ਮੈਸਜ਼ ਕਰਕੇ ਉਨ੍ਹਾਂ ਪਾਸੋਂ 2 ਕਰੋੜ ਰੁਪਏ ਦੀ ਮੰਗ ਕੀਤੀ ਅਤੇ ਪੈਸੇ ਨਾ ਦੇਣ ਦੀ ਸੂਰਤ ਵਿੱਚ ਜਾਨੋ ਮਾਰਨ ਦੀ ਧਮਕੀ ਵੀ ਦਿੱਤੀ,ਸੀਨੀਅਰ ਕਪਤਾਨ ਪੁਲਿਸ ਨੇ ਖੁਲਾਸਾ ਕਰਦਿਆਂ ਦੱਸਿਆ ਕਿ ਵੀਡਿਓ ਦੇ ਆਧਾਰ ਉਤੇ ਇਸ ਮਾਮਲੇ ਸਬੰਧੀ ਥਾਣਾ ਸਿਟੀ ਮੋਰਿੰਡਾ (Thana City Morinda) ਵਿਖੇ ਮੁੱਕਦਮਾ ਨੰਬਰ 22 ਮਿਤੀ 02.03.2024 ਅ/ਧ 387, 506 ਤਹਿਤ ਦਰਜ ਕੀਤਾ ਗਿਆ ਸੀ।

ਉਨ੍ਹਾਂ ਦੱਸਿਆ ਕਿ ਇਸ ਮੁਕਦਮੇ ਦੀ ਤਫਤੀਸ਼ ਕਪਤਾਨ ਪੁਲਿਸ (ਜਾਂਚ) ਸ੍ਰੀਮਤੀ ਰੁਪਿੰਦਰ ਕੋਰ ਸਰਾਂ ਅਤੇ ਉਪ-ਕਪਤਾਨ ਪੁਲਿਸ, ਸਬ-ਡਵੀਜਨ ਮੋਰਿੰਡਾ ਸ. ਗੁਰਦੀਪ ਸਿੰਘ ਦੀ ਨਿਗਰਾਨੀ ਹੇਠ ਤਕਨੀਕੀ ਅਤੇ ਵਿਗਿਆਨਿਕ ਢੰਗ ਨਾਲ ਜਾਂਚ ਕਰਦੇ ਹੋਏ ਧਮਕੀ ਦੇਣ ਵਾਲੇ ਵਿਅਕਤੀ ਦੀਪਕ ਸ਼੍ਰੀਮੰਤ ਕਾਬਲੇ ਵਾਸੀ ਸੰਭਵ ਅਪਾਰਟਮੈਟ, ਸ਼ਿਵਾਜੀ ਨਗਰ ਵਕੋਲਾ ਮੁੰਬਈ (ਮਹਾਰਾਸ਼ਟਰ) ਦੀ ਸ਼ਮੂਲੀਅਤ ਪਾਏ ਜਾਣ ਉਤੇ ਉਸ ਨੂੰ ਮੁੱਕਦਮੇ ਵਿੱਚ ਨਾਮਜ਼ਦ ਕੀਤਾ ਗਿਆ ਸੀ,ਇਸ ਉਪਰੰਤ ਇੰਸਪੈਕਟਰ,ਮੁੱਖ ਅਫਸਰ ਥਾਂਣਾ ਸਿਟੀ ਮੋਰਿੰਡਾ (Thana City Morinda) ਸੁਨੀਲ ਕੁਮਾਰ ਅਤੇ ਇੰਚਾਰਜ਼ ਸੀ.ਆਈ.ਏ. ਰੂਪਨਗਰ ਦੀ ਟੀਮ ਵਲੋਂ ਮਹਾਰਾਸ਼ਟਰ ਤੋਂ 15 ਮਾਰਚ 2024 ਨੂੰ ਗ੍ਰਿਫਤਾਰ ਕੀਤਾ ਗਿਆ,ਸੀਨੀਅਰ ਕਪਤਾਨ ਪੁਲਿਸ ਰੂਪਨਗਰ ਸ. ਗੁਲਨੀਤ ਸਿੰਘ ਖੁਰਾਨਾ (Senior Captain Police Rupnagar Gulneet Singh Khurana) ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਵਿਅਕਤੀ ਕੋਲੋਂ ਇੱਕ ਲੈਪਟਾਪ ਅਤੇ ਦੋ ਮੋਬਾਇਲ ਫੋਨ ਬ੍ਰਾਮਦ ਕੀਤੇ ਗਏ ਹਨ,ਇਸ ਵਿਅਕਤੀ ਨੂੰ ਅਦਾਲਤ ਵਿਚ ਪੇਸ਼ ਕਰਕੇ 3 ਦਿਨ ਦਾ ਪੁਲਿਸ ਰਿਮਾਂਡ (Police Remand) ਲੈ ਕੇ ਹੋਰ ਵੀ ਡੂੰਘਾਈ ਨਾਲ ਪੁੱਛ-ਗਿੱਛ ਜਾਰੀ ਹੈ ਕਿ ਇਸ ਨੇ ਹੋਰ ਕਿਹੜੇ-ਕਿਹੜੇ ਵਿਅਕਤੀਆਂ ਨੂੰ ਧਮਕੀ ਭਰੀ ਕਾਲ ਕਰਕੇ ਫਿਰੌਤੀ ਦੀ ਮੰਗ ਕੀਤੀ ਹੈ।

LEAVE A REPLY

Please enter your comment!
Please enter your name here