ਪੰਜਾਬ ‘ਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ 4 ਲੋਕਾਂ ਦੀ ਮੌ+ਤ ਹੋ ਗਈ

0
33
ਪੰਜਾਬ ‘ਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ 4 ਲੋਕਾਂ ਦੀ ਮੌ+ਤ ਹੋ ਗਈ

Sada Channel News:-

Sangrur,20 March,2024,(Sada Channel News):- ਸੰਗਰੂਰ ਦੇ ਪਿੰਡ ਗੁੱਜਰਾਂ ‘ਚ ਜ਼ਹਿਰੀਲੀ ਸ਼ਰਾਬ ਪੀਣ ਨਾਲ 4 ਲੋਕਾਂ ਦੀ ਮੌਤ ਹੋ ਗਈ,ਦਿੜ੍ਹਬਾ ਪੁਲਿਸ (Dirba Police) ਨੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਸਰਕਾਰੀ ਹਸਪਤਾਲ (Government Hospital) ਦੀ ਮੋਰਚਰੀ ਵਿੱਚ ਰਖਵਾ ਦਿੱਤਾ ਹੈ,ਪੋਸਟਮਾਰਟਮ ਤੋਂ ਬਾਅਦ ਲਾਸ਼ਾਂ ਵਾਰਸਾਂ ਦੇ ਹਵਾਲੇ ਕਰ ਦਿੱਤੀ ਜਾਵੇਗੀ,ਮ੍ਰਿਤਕਾਂ ਦੀ ਪਛਾਣ ਭੋਲਾ ਸਿੰਘ (50), ਨਿਰਮਲ ਸਿੰਘ (42), ਪਰਗਟ ਸਿੰਘ (42) ਅਤੇ ਜਗਜੀਤ ਸਿੰਘ (30) ਵਜੋਂ ਹੋਈ ਹੈ,ਥਾਣਾ ਦਿੜਬਾ (Police Station Dirba) ਦੇ ਅਨੁਸਾਰ ਚਾਰੋਂ ਰਾਤ ਨੂੰ ਸ਼ਰਾਬ ਪੀ ਕੇ ਸੁੱਤੇ ਸਨ,ਸਵੇਰੇ ਜਦੋਂ ਉਹ ਨਾ ਉੱਠੇ ਤਾਂ ਪਰਿਵਾਰਕ ਮੈਂਬਰਾਂ ਨੇ ਉਨ੍ਹਾਂ ਨੂੰ ਜਗਾਉਣ ਦੀ ਕੋਸ਼ਿਸ਼ ਕੀਤੀ,ਉਨ੍ਹਾਂ ਨੂੰ ਬੇਹੋਸ਼ ਦੇਖ ਕੇ ਪਰਿਵਾਰਕ ਮੈਂਬਰ ਚਾਰਾਂ ਨੂੰ ਡਾਕਟਰ ਕੋਲ ਲੈ ਗਏ,ਉਥੇ ਡਾਕਟਰ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ,ਪੁਲਿਸ (Police) ਨੇ ਮੌਕੇ ‘ਤੇ ਪਹੁੰਚ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ,ਘਟਨਾ ਨੂੰ ਲੈ ਕੇ ਪੂਰਾ ਪ੍ਰਸ਼ਾਸਨ ਚੌਕਸ ਹੋ ਗਿਆ ਹੈ।

LEAVE A REPLY

Please enter your comment!
Please enter your name here