ਪੰਜਾਬ ਦੇ ਸਕੂਲਾਂ ਵਿੱਚ ਅਪ੍ਰੈਲ ਤੋਂ ਸ਼ੁਰੂ ਹੋਣ ਵਾਲੇ ਨਵੇਂ ਸੈਸ਼ਨ ਲਈ ਸਿੱਖਿਆ ਵਿਭਾਗ ਵੱਲੋਂ ਵੱਡੇ ਪੱਧਰ ‘ਤੇ ਤਿਆਰੀਆਂ ਜਾਰੀ

0
33
ਪੰਜਾਬ ਦੇ ਸਕੂਲਾਂ ਵਿੱਚ ਅਪ੍ਰੈਲ ਤੋਂ ਸ਼ੁਰੂ ਹੋਣ ਵਾਲੇ ਨਵੇਂ ਸੈਸ਼ਨ ਲਈ ਸਿੱਖਿਆ ਵਿਭਾਗ ਵੱਲੋਂ ਵੱਡੇ ਪੱਧਰ ‘ਤੇ ਤਿਆਰੀਆਂ ਜਾਰੀ

Sada Channel News:-

Patiala,21 March,2024,(Sada Channel News):- ਪੰਜਾਬ ਦੇ ਸਕੂਲਾਂ ਵਿੱਚ ਅਪ੍ਰੈਲ ਤੋਂ ਸ਼ੁਰੂ ਹੋਣ ਵਾਲੇ ਨਵੇਂ ਸੈਸ਼ਨ ਲਈ ਸਿੱਖਿਆ ਵਿਭਾਗ (Department of Education) ਵੱਲੋਂ ਵੱਡੇ ਪੱਧਰ ‘ਤੇ ਤਿਆਰੀਆਂ ਜਾਰੀ ਹਨ,ਸਕੂਲਾਂ ਵਿੱਚ ਬੱਚਿਆਂ ਦੀ ਪੜ੍ਹਾਈ ਪ੍ਰਭਾਵਿਤ ਨਾ ਹੋਵੇ,ਇਸ ਲਈ ਸਾਰੇ ਸਕੂਲਾਂ ਵਿੱਚ ਕਿਤਾਬਾਂ ਪਹੁੰਚਾਉਣ ਦਾ ਕੰਮ ਅੰਤਿਮ ਪੜਾਅ ’ਤੇ ਹੈ,ਇਸ ਦੇ ਨਾਲ ਹੀ 28 ਮਾਰਚ ਨੂੰ ਸੂਬੇ ਦੇ 19 ਹਜ਼ਾਰ ਸਕੂਲਾਂ ਵਿੱਚ ਮੈਗਾ ਪੀ.ਟੀ.ਐਮ. (Mega PTM) ਹੋਵੇਗੀ,ਜਦਕਿ ਸੂਬੇ ਵਿੱਚ 1 ਅਪ੍ਰੈਲ ਤੋਂ ਸਕੂਲਾਂ ਦਾ ਸਮਾਂ ਬਦਲ ਜਾਵੇਗਾ,28 ਮਾਰਚ ਨੂੰ ਹੋਣ ਵਾਲੀ ਮੈਗਾ ਪੀ.ਟੀ.ਐਮ (Mega PTM) ਦਾ ਸਮਾਂ ਸਵੇਰੇ 9 ਵਜੇ ਤੋਂ ਦੁਪਹਿਰ 2 ਵਜੇ ਤੱਕ ਹੋਵੇਗਾ,ਇਸ ਦੇ ਨਾਲ ਹੀ ਪੀ.ਟੀ.ਐਮ (PTM) ‘ਚ ਮਾਪੇ ਵੀ ਮੌਜੂਦ ਹੋਣਗੇ,ਇਸ ਤੋਂ ਇਲਾਵਾ ਸਾਰੇ ਜ਼ਿਲ੍ਹਿਆਂ ਵਿੱਚ ਨੋਡਲ ਅਫ਼ਸਰ (Nodal Officer) ਵੀ ਨਿਯੁਕਤ ਕੀਤੇ ਗਏ ਹਨ,ਜਾਣਕਾਰੀ ਅਨੁਸਾਰ ਸਿੱਖਿਆ ਵਿਭਾਗ (Department of Education) ਮੁਤਾਬਕ 1 ਅਪ੍ਰੈਲ ਤੋਂ ਸਕੂਲਾਂ ਦਾ ਸਮਾਂ ਵੀ ਬਦਲ ਜਾਵੇਗਾ,ਸਿੱਖਿਆ ਵਿਭਾਗ ਦੇ ਅਕਾਦਮਿਕ ਕੈਲੰਡਰ (Academic Calendar) ਅਨੁਸਾਰ ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਹੋਵੇਗਾ,ਮਿਡਲ,ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਵੀ 8 ਤੋਂ 2 ਵਜੇ ਤੱਕ ਹੋਵੇਗਾ,ਸਤੰਬਰ ਮਹੀਨੇ ਤੱਕ ਇਹੀ ਸਮਾਂ ਰਹੇਗਾ।

LEAVE A REPLY

Please enter your comment!
Please enter your name here