ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਧਾਇਕਾਂ ਨਾਲ ਕੀਤੀ ਮੀਟਿੰਗ,ਕਿਹਾ-ਪੂਰੀ ਪਾਰਟੀ ਅਰਵਿੰਦ ਕੇਜਰੀਵਾਲ ਨਾਲ ਚੱਟਾਨ ਵਾਂਗ ਖੜ੍ਹੀ

0
42
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਧਾਇਕਾਂ ਨਾਲ ਕੀਤੀ ਮੀਟਿੰਗ,ਕਿਹਾ-ਪੂਰੀ ਪਾਰਟੀ ਅਰਵਿੰਦ ਕੇਜਰੀਵਾਲ ਨਾਲ ਚੱਟਾਨ ਵਾਂਗ ਖੜ੍ਹੀ

Sada Channel News:-

Chandigarh,24 March,2024,(Sada Channel News):- ਦਿੱਲੀ ਸ਼ਰਾਬ ਨੀਤੀ ਮਾਮਲੇ ਵਿੱਚ ਆਮ ਆਦਮੀ ਪਾਰਟੀ (ਆਪ) (Aam Aadmi Party (AAP)) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਤੋਂ ਬਾਅਦ ਅੱਜ ਯਾਨੀ ਐਤਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant Mann) ਨੇ ਪਾਰਟੀ ਦੇ ਸਾਰੇ ਵਿਧਾਇਕਾਂ ਤੇ ਮੰਤਰੀਆਂ ਨਾਲ ਚੰਡੀਗੜ੍ਹ ਸਥਿਤ ਆਪਣੀ ਰਿਹਾਇਸ਼ ’ਤੇ ਮੀਟਿੰਗ ਕੀਤੀ,ਮੀਟਿੰਗ ‘ਚ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਤੋਂ ਬਾਅਦ ਪੈਦਾ ਹੋਏ ਹਾਲਾਤ ‘ਤੇ ਚਰਚਾ ਕੀਤੀ ਗਈ,ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ (Convener Arvind Kejriwal) ਦੀ ਗ੍ਰਿਫਤਾਰੀ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਹਿਲੀ ਵਾਰ ਵਿਧਾਇਕਾਂ ਨਾਲ ਮੀਟਿੰਗ ਕੀਤੀ।

ਮੀਟਿੰਗ ਵਿੱਚ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ (Vidhan Sabha Speaker Kultar Singh Sandhwa), ਚੇਅਰਮੈਨ ਪ੍ਰਿੰਸੀਪਲ ਬੁੱਧਰਾਮ (Chairman Principal Buddharam) ਅਤੇ ਵਿਧਾਨ ਸਭਾ (Assembly) ਦੇ ਡਿਪਟੀ ਕਮਿਸ਼ਨਰ ਜੈ ਕਿਸ਼ਨ ਰੌਡੀ ਵੀ ਹਾਜ਼ਰ ਸਨ,ਇਸ ਮੌਕੇ ਕਿਹਾ ਗਿਆ ਕਿ ਉਹ ਅਰਵਿੰਦ ਕੇਜਰੀਵਾਲ ਦੇ ਨਾਲ ਚਟਾਨ ਵਾਂਗ ਖੜ੍ਹੇ ਹਨ,ਇਸ ਦੇ ਨਾਲ ਹੀ ਇਸ ਮੌਕੇ 31 ਮਾਰਚ ਨੂੰ ਦਿੱਲੀ ਵਿਖੇ ਹੋਣ ਵਾਲੀ ਮਹਾਰੈਲੀ ਦੀ ਵੀ ਵਿਉਂਤਬੰਦੀ ਕੀਤੀ ਗਈ,ਇਸ ਤੋਂ ਇਲਾਵਾ ਚੋਣਾਂ ਸਮੇਤ ਹੋਰ ਮੁੱਦਿਆਂ ‘ਤੇ ਵੀ ਚਰਚਾ ਕੀਤੀ ਗਈ,ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਸੰਗਰੂਰ ਵਿੱਚ ਜ਼ਹਿਰੀਲੀ ਸ਼ਰਾਬ ਪੀਣ (Drinking Poisonous Alcohol) ਨਾਲ ਜਾਨ ਗੁਆਉਣ ਵਾਲਿਆਂ ਦੇ ਪਰਿਵਾਰਾਂ ਨਾਲ ਮੁਲਾਕਾਤ ਕੀਤੀ,ਨਾਲ ਹੀ ਭਰੋਸਾ ਦਿਵਾਇਆ ਕਿ ਇਸ ਮਾਮਲੇ ਵਿੱਚ ਸ਼ਾਮਲ ਲੋਕਾਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ।

LEAVE A REPLY

Please enter your comment!
Please enter your name here