ਲੋਕ ਸਭਾ ਚੋਣਾਂ ਨੂੰ ਲੈਕੇ ਮਾਨਸਾ ਪਹੁੰਚੇ ਉਮੀਦਵਾਰ ਮੰਤਰੀ ਗੁਰਮੀਤ ਸਿੰਘ ਖੁੱਡੀਆਂ,ਸਿੱਧੂ ਮੂਸੇਵਾਲੇ ਦਾ ਕੀਤਾ ਜ਼ਿਕਰ

0
28
ਲੋਕ ਸਭਾ ਚੋਣਾਂ ਨੂੰ ਲੈਕੇ ਮਾਨਸਾ ਪਹੁੰਚੇ ਉਮੀਦਵਾਰ ਮੰਤਰੀ ਗੁਰਮੀਤ ਸਿੰਘ ਖੁੱਡੀਆਂ,ਸਿੱਧੂ ਮੂਸੇਵਾਲੇ ਦਾ ਕੀਤਾ ਜ਼ਿਕਰ

Sada Channel News:-

Mansa,28 March,2024,(Sada Channel News):- ਲੋਕ ਸਭਾ ਚੋਣਾਂ (Lok Sabha Elections) ਨੂੰ ਲੈ ਕੇ ਖੇਤੀਬਾੜੀ ਮੰਤਰੀ ਤੇ ਆਮ ਆਦਮੀ ਪਾਰਟੀ (Aam Aadmi Party) ਦੇ ਉਮੀਦਵਾਰ ਗੁਰਮੀਤ ਸਿੰਘ ਖੁੱਡੀਆਂ (Gurmeet Singh Khudian) ਅੱਜ ਮਾਨਸਾ ਪਹੁੰਚੇ,ਇਸ ਦੌਰਾਨ ਉਨ੍ਹਾਂ ਸਿੱਧੂ ਮੂਸੇਵਾਲਾ ਕੇਸ ਤੇ ਉਸ ਦੇ ਪਰਿਵਾਰ ਦਾ ਜ਼ਿਕਰ ਕੀਤਾ,ਉਨ੍ਹਾਂ ਕਿਹਾ ਕਿ ਸਿੱਧੂ ਮੂਸੇਵਾਲਾ ਕਤਲ ਕੇਸ (Sidhu Moosewala Murder Case) ਵਿੱਚ ਕਈ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ,ਬਾਕੀ ਰਹਿੰਦੇ ਵਿਅਕਤੀਆਂ ਨੂੰ ਵੀ ਜਲਦੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ,ਬਹੁਤ ਦੁੱਖ ਦੀ ਗੱਲ ਹੈ ਕਿ ਜਵਾਨ ਪੁੱਤਰ ਇਸ ਦੁਨੀਆਂ ਤੋਂ ਚਲਾ ਗਿਆ ਹੈ ਪਰ ਪ੍ਰਮਾਤਮਾ ਨੇ ਉਸ ਦੇ ਘਰ ਮੁੜ ਖੁਸ਼ੀਆਂ ਬਖ਼ਸ਼ੀਆਂ ਹਨ।

ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਲੋਕ ਸਭਾ ਚੋਣਾਂ ਲਈ ਉਨ੍ਹਾਂ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਜੀ (Takht Shri Damdama Sahib Ji) ਤੋਂ ਸ਼ੁਰੂਆਤ ਕਰ ਦਿੱਤੀ ਹੈ,ਅਤੇ ਅੱਜ ਮਾਨਸਾ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਿਆਂ ਵਿੱਚ ਵਰਕਰਾਂ ਨਾਲ ਮੀਟਿੰਗ ਕੀਤੀ ਜਾ ਰਹੀ ਹੈ,ਕਿਉਂਕਿ ਵਰਕਰ ਹੀ ਪਾਰਟੀ ਦੀ ਬਾਂਹ ਹੁੰਦੇ ਹਨ।

‘ਆਮ ਆਦਮੀ ਪਾਰਟੀ’ (Aam Aadmi Party) ਛੱਡ ਕੇ ਭਾਜਪਾ ‘ਚ ਸ਼ਾਮਲ ਹੋਏ ਜਲੰਧਰ ਤੋਂ ਸੰਸਦ ਮੈਂਬਰ ਅਤੇ ਵਿਧਾਇਕ ਦੇ ਮਾਮਲੇ ‘ਚ ਉਨ੍ਹਾਂ ਕਿਹਾ ਕਿ ਹਰ ਬੰਦੇ ਦੀ ਨੀਅਤ ਹੁੰਦੇ ਹਨ ਅਤੇ ਪਤਾ ਨਹੀਂ ਕਿਸ ਬੰਦੇ ਦੀ ਕੀ ਨੀਅਤ ਹੈ,ਪਰ ਉਨ੍ਹਾਂ ਦੀ ਮਰਜ਼ੀ ਹੈ ਕਿ ਉਹ ਬੀਜੇਪੀ ਵਿਚ ਸ਼ਾਮਲ ਹੋਏ ਹਨ ਪਰ ਸਾਰੇ ਲੋਕ ਅਜਿਹੇ ਨਹੀਂ ਹੁੰਦੇ ਹਨ,ਉਨ੍ਹਾਂ ਬੋਲਦਿਆਂ ਕਿਹਾ ਕਿ ਲੰਬੀ ਖੇਤਰ ਦੇ ਲੋਕਾਂ ਨੇ ਨੇ ਉਨ੍ਹਾਂ ਨੂੰ ਸਾਢੇ 11 ਹਜ਼ਾਰ ਵੋਟਾਂ ਨਾਲ ਜਿੱਤ ਦਿਵਾਈ ਹੈ ਅਤੇ ਅਜੇ ਵੀ ਉਮੀਦ ਹੈ ਕਿ ਮੋਰਚਾ ਫਤਿਹ ਕਰਨਗੇ।

LEAVE A REPLY

Please enter your comment!
Please enter your name here