ਕੇਂਦਰ ਸਰਕਾਰ ਨੇ ‘ਮਹਾਤਮਾ ਗਾਂਧੀ ਰਾਸ਼ਟਰੀ ਪੇਂਡੂ ਰੁਜ਼ਗਾਰ ਗਾਰੰਟੀ ਯੋਜਨਾ’ ਤਹਿਤ ਕੰਮ ਕਰਦੇ ਮਜ਼ਦੂਰਾਂ ਨੂੰ ਵੱਡਾ ਤੋਹਫਾ ਦਿੱਤਾ

0
35
ਕੇਂਦਰ ਸਰਕਾਰ ਨੇ ‘ਮਹਾਤਮਾ ਗਾਂਧੀ ਰਾਸ਼ਟਰੀ ਪੇਂਡੂ ਰੁਜ਼ਗਾਰ ਗਾਰੰਟੀ ਯੋਜਨਾ’ ਤਹਿਤ ਕੰਮ ਕਰਦੇ ਮਜ਼ਦੂਰਾਂ ਨੂੰ ਵੱਡਾ ਤੋਹਫਾ ਦਿੱਤਾ

Sada Channel News:-

New Delhi,28 March,2024,(Sada Channel News):- ਕੇਂਦਰ ਸਰਕਾਰ (Central Govt) ਨੇ ‘ਮਹਾਤਮਾ ਗਾਂਧੀ ਰਾਸ਼ਟਰੀ ਪੇਂਡੂ ਰੁਜ਼ਗਾਰ ਗਾਰੰਟੀ ਯੋਜਨਾ’ (ਮਨਰੇਗਾ) (MGNREGA) ਤਹਿਤ ਕੰਮ ਕਰਦੇ ਮਜ਼ਦੂਰਾਂ ਨੂੰ ਵੱਡਾ ਤੋਹਫਾ ਦਿੱਤਾ ਹੈ,ਸਰਕਾਰ ਨੇ ਮਨਰੇਗਾ ਮਜ਼ਦੂਰੀ ਦਰ ਵਿੱਚ 3 ਤੋਂ 10 ਫੀਸਦੀ ਵਾਧਾ ਕੀਤਾ ਹੈ,ਇਸ ਸਬੰਧੀ ਵੀਰਵਾਰ ਨੂੰ ਨੋਟੀਫਿਕੇਸ਼ਨ (Notification) ਵੀ ਜਾਰੀ ਕੀਤਾ ਗਿਆ ਹੈ,ਲੋਕ ਸਭਾ ਚੋਣਾਂ (Lok Sabha Elections) ਤੋਂ ਪਹਿਲਾਂ ਵਧੀ ਮਜ਼ਦੂਰੀ ਦੀ ਦਰ ਵਿੱਤੀ ਸਾਲ 2024-25 ਲਈ ਹੈ,ਮਨਰੇਗਾ ਮਜ਼ਦੂਰਾਂ ਲਈ ਨਵੀਂਆਂ ਦਰਾਂ 1 ਅਪ੍ਰੈਲ 2024 ਤੋਂ ਲਾਗੂ ਹੋਣਗੀਆਂ,ਮਨਰੇਗਾ (MGNREGA) ਮਜ਼ਦੂਰੀ ਵਿੱਚ ਵਾਧਾ ਚਾਲੂ ਵਿੱਤੀ ਸਾਲ ਵਿੱਚ ਕੀਤੇ ਵਾਧੇ ਦੇ ਬਰਾਬਰ ਹੀ ਹੈ,ਨੋਟੀਫਿਕੇਸ਼ਨ ਦੇ ਅਨੁਸਾਰ ਉੱਤਰ ਪ੍ਰਦੇਸ਼ ਤੇ ਉੱਤਰਾਖੰਡ ਵਿੱਚ 2023-24 ਦੇ ਮੁਕਾਬਲੇ ਵਿੱਚ 2024-25 ਲਈ ਮਜ਼ਦੂਰੀ ਦਰ ਵਿੱਚ ਘੱਟੋ ਘੱਟ 3 ਪ੍ਰਤੀਸ਼ਤ ਦਾ ਵਾਧਾ ਹੋਇਆ ਹੈ,ਇਸ ਦੇ ਨਾਲ ਹੀ ਗੋਆ (Goa) ਵਿੱਚ ਮਜ਼ਦੂਰੀ ਸਭ ਤੋਂ ਵੱਧ ਵਧਾਈ ਗਈ ਹੈ,ਇੱਥੇ ਮਨਰੇਗਾ ਦੀਆਂ ਮਜ਼ਦੂਰੀ ਦਰਾਂ ਵਿੱਚ 10.6 ਫੀਸਦੀ ਦਾ ਵਾਧਾ ਹੋਇਆ ਹੈ।

LEAVE A REPLY

Please enter your comment!
Please enter your name here