‘ਆਮ ਆਦਮੀ ਪਾਰਟੀ’ ਨੇ ਸ਼ੁਰੂ ਕੀਤੀ ‘ਕੇਜਰੀਵਾਲ ਨੂੰ ਆਸ਼ੀਰਵਾਦ’,ਮੁਹਿੰਮ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਸਾਂਝਾ ਕੀਤਾ ਇਹ ਵਟਸਐਪ ਨੰਬਰ

0
30
‘ਆਮ ਆਦਮੀ ਪਾਰਟੀ’ ਨੇ ਸ਼ੁਰੂ ਕੀਤੀ ‘ਕੇਜਰੀਵਾਲ ਨੂੰ ਆਸ਼ੀਰਵਾਦ’,ਮੁਹਿੰਮ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਸਾਂਝਾ ਕੀਤਾ ਇਹ ਵਟਸਐਪ ਨੰਬਰ

Sada Channel News:-

New Delhi,29 March,2024,(Sada Channel News):- ਲੋਕ ਸਭਾ ਚੋਣਾਂ (Lok Sabha Elections) ਤੋਂ ਪਹਿਲਾਂ ਦਿੱਲੀ ਅਤੇ ਪੰਜਾਬ ਦੀ ਸੱਤਾ ‘ਤੇ ਕਾਬਜ਼ ਆਮ ਆਦਮੀ ਪਾਰਟੀ (Aam Aadmi Party) ਦੇ ਕਨਵੀਨਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Delhi Chief Minister Arvind Kejriwal) ਈ.ਡੀ (ED) ਦੀ ਹਿਰਾਸਤ ‘ਚ ਹਨ,ਅਦਾਲਤ ਨੇ ਦਿੱਲੀ ਦੀ ਕਥਿਤ ਸ਼ਰਾਬ ਨੀਤੀ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ (Money Laundering Cases) ਵਿੱਚ 21 ਮਾਰਚ ਨੂੰ ਗ੍ਰਿਫ਼ਤਾਰ ਕੀਤੇ ਗਏ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਈਡੀ (ED) ਹਿਰਾਸਤ 1 ਅਪ੍ਰੈਲ ਤੱਕ ਵਧਾ ਦਿੱਤੀ ਹੈ।

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Delhi Chief Minister Arvind Kejriwal) ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਸ਼ੁੱਕਰਵਾਰ ਨੂੰ ਇੱਕ ਵਾਰ ਫਿਰ ਪ੍ਰੈੱਸ ਕਾਨਫਰੰਸ ਕਰਕੇ ‘ਕੇਜਰੀਵਾਲ ਕੋ ਆਸ਼ੀਰਵਾਦ’ ਕੈਂਪ ਦੀ ਸ਼ੁਰੂਆਤ ਕੀਤੀ,ਇਸ ਦੇ ਨਾਲ ਹੀ ਇਸ ਮੁਹਿੰਮ ਨਾਲ ਜੁੜਨ ਲਈ ਇੱਕ ਵਟਸਐਪ ਨੰਬਰ (Whatsapp Number) ਵੀ ਸਾਂਝਾ ਕੀਤਾ ਗਿਆ,ਪ੍ਰੈੱਸ ਕਾਨਫਰੰਸ ‘ਚ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਲੋਕ ਸਭਾ ਚੋਣਾਂ (Lok Sabha Elections) ਲਈ ਕੇਜਰੀਵਾਲ ਆਸ਼ੀਰਵਾਦ ਕੈਂਪ (Kejriwal Ashirwad Camp) ਦੇ ਨਾਂ ਨਾਲ ਮੁਹਿੰਮ ਸ਼ੁਰੂ ਕਰ ਦਿੱਤੀ ਹੈ,ਪਤਨੀ ਸੁਨੀਤਾ ਕੇਜਰੀਵਾਲ ਨੇ ਵਟਸਐਪ ਨੰਬਰ 8297324624 ਜਾਰੀ ਕੀਤਾ,ਇਸ ਨੰਬਰ ਨੂੰ ਸ਼ੇਅਰ ਕਰਦੇ ਹੋਏ ਸੁਨੀਤਾ ਕੇਜਰੀਵਾਲ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਨੂੰ ਅਸੀਸ ਦੇਣ ਲਈ ਇਸ ਨੰਬਰ ‘ਤੇ ਵਟਸਐਪ (WhatsApp) ਕਰੋ।

LEAVE A REPLY

Please enter your comment!
Please enter your name here