ਪੰਜਾਬ ਦੇ ਮੁੱਖ ਮੰਤਰੀ Bhagwant Mann ਨੂੰ ਤਿਹਾੜ ਜੇਲ੍ਹ ਪ੍ਰਸ਼ਾਸਨ ਨੇ ਦਿੱਲੀ ਦੇ ਮੁੱਖ ਮੰਤਰੀ Arvind Kejriwal ਮਿਲਣ ਦੀ ਇਜਾਜ਼ਤ ਦਿੱਤੀ

0
41
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਤਿਹਾੜ ਜੇਲ੍ਹ ਪ੍ਰਸ਼ਾਸਨ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਮਿਲਣ ਦੀ ਇਜਾਜ਼ਤ ਦਿੱਤੀ

Sada Channel News:-

Chandigarh,05 April,2024,(Sada Channel News):- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant Mann) ਨੂੰ ਤਿਹਾੜ ਜੇਲ੍ਹ ਪ੍ਰਸ਼ਾਸਨ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Delhi Chief Minister Arvind Kejriwal) ਨੂੰ ਮਿਲਣ ਦੀ ਇਜਾਜ਼ਤ ਦਿੱਤੀ ਹੈ,ਇਸ ਤੋਂ ਪਹਿਲਾਂ ਤਿਹਾੜ ਜੇਲ੍ਹ ਨੂੰ ਪੰਜਾਬ ਦੇ ਮੁੱਖ ਮੰਤਰੀ ਦਫਤਰ ਨੇ ਚਿੱਠੀ ਲਿਖ ਕੇ ਮਿਲਣ ਦੀ ਇਜਾਜ਼ਤ ਮੰਗੀ ਸੀ,ਇਸ ‘ਤੇ ਜੇਲ੍ਹ ਪ੍ਰਸ਼ਾਸਨ ਨੇ ਉਨ੍ਹਾਂ ਨੂੰ ਮੁਲਾਕਾਤ ਜੰਗਲੇ ਤਹਿਤ ਸਾਧਾਰਨ ਮੁਲਾਕਾਤ ਦੀ ਇਜਾਜ਼ਤ ਦਿੱਤੀ ਹੈ।

ਜੇਲ੍ਹ ਪ੍ਰਸ਼ਾਸਨ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant Mann) ਨੂੰ ਮੁਲਾਕਾਤ ਦੀ ਇਜਾਜ਼ਤ ਦਿੰਦੇ ਹੋਏ ਕਿਹਾ ਕਿ ਉਹ ਇਕ ਸਾਧਾਰਨ ਮੁਲਾਕਾਤੀ ਦੀ ਤਰ੍ਹਾਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Delhi Chief Minister Arvind Kejriwal) ਨੂੰ ਮਿਲ ਸਕਦੇ ਹਨ,ਪੰਜਾਬ ਸੀਐੱਮਓ (Punjab CMO) ਨੇ ਤਿਹਾੜ ਜੇਲ੍ਹ ਪ੍ਰਸ਼ਾਸਨ ਨੂੰ ਚਿੱਠੀ ਲਿਖ ਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮਿਲਣ ਦਾ ਸਮਾਂ ਮੰਗਿਆ ਸੀ,ਨਾਲ ਹੀ ਜੇਲ੍ਹ ਵਿਚ ਮੁਲਾਕਾਤ ਲਈ ਜ਼ਰੂਰੀ ਵਿਵਸਥਾ ਕਰਨ ਨੂੰ ਕਿਹਾ ਸੀ,ਇਸ ‘ਤੇ ਤਿਹਾੜ੍ਹ ਡਾਇਰੈਕਟੋਰੇਟ ਸੰਜੇ ਬੈਨੀਵਾਲ ਨੇ ਕਿਹਾ ਕਿ ਜਲਦ ਹੀ ਪੰਜਾਬ ਸੀਐੱਮਓ (Punjab CMO) ਨੂੰ ਇਸ ਦਾ ਜਵਾਬ ਭੇਜ ਦਿੱਤਾ ਜਾਵੇਗਾ।

LEAVE A REPLY

Please enter your comment!
Please enter your name here