ਸ਼੍ਰੋਮਣੀ ਅਕਾਲੀ ਦਲ ਦੇ ਕਈ ਕੌਂਸਲਰ ਆਮ ਆਦਮੀ ਪਾਰਟੀ ‘ਚ ਸ਼ਾਮਿਲ

0
31
ਸ਼੍ਰੋਮਣੀ ਅਕਾਲੀ ਦਲ ਦੇ ਕਈ ਕੌਂਸਲਰ ਆਮ ਆਦਮੀ ਪਾਰਟੀ ‘ਚ ਸ਼ਾਮਿਲ

Sada Channel News:-

Bathinda,05 April, 2024,(Sada Channel News):- ਬਠਿੰਡਾ ਲੋਕ ਸਭਾ (Bathinda Lok Sabha) ਹਲਕੇ ‘ਚ ਆਮ ਆਦਮੀ ਪਾਰਟੀ ਹੋਰ ਮਜ਼ਬੂਤ ਹੋ ਗਈ ਹੈ,ਹਾਲ ਹੀ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਿਆ ਹੈ,ਦਰਅਸਲ ਅੱਜ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਕਈ ਕੌਂਸਲਰ ਆਮ ਆਦਮੀ ਪਾਰਟੀ (Aam Aadmi Party) ‘ਚ ਸ਼ਾਮਿਲ ਹੋ ਗਏ ਹਨ,ਜ਼ਿਲ੍ਹਾ ਇਕਾਈਆਂ ਦੇ ਕਈ ਅਹੁਦੇਦਾਰ ਨੇ ਵੀ ਛੱਡਿਆ ਸ਼੍ਰੋਮਣੀ ਅਕਾਲੀ ਦਲ (Shiromani Akali Dal) ਕਾਂਗਰਸ ਦੇ ਵੀ ਕਈ ਆਗੂ ਆਪ ਵਿੱਚ ਸ਼ਾਮਿਲ ਹੋਏ ਹਨ,ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੇ ਗੁਰਮੀਤ ਸਿੰਘ ਖੁੱਡੀਆਂ (Gurmeet Singh Khudian) ਦੀ ਅਗਵਾਈ ‘ਚ ਸ਼ਾਮਿਲ ਕਰਵਾਇਆ ਹੈ।

ਬਠਿੰਡਾ ਸ਼ਹਿਰੀ ਤੋਂ ਵਿਧਾਇਕ ਜਗਰੂਪ ਸਿੰਘ ਗਿੱਲ (MLA Jagrup Singh Gill) ਵੀ ਮੌਜੂਦ ਰਹੇ ਹਨ,ਇਸ ਬਾਰੇ ਆਪ ਪੰਜਾਬ ਨੇ ਟਵੀਟ ਕਰਕੇ ਲਿਖਿਆ ਹੈ ਕਿ ਬਠਿੰਡਾ ਲੋਕ ਸਭਾ (Bathinda Lok Sabha) ਹਲਕੇ ‘ਚ ਹੋਰ ਤਕੜਾ ਹੋਇਆ ਆਮ ਆਦਮੀ ਪਾਰਟੀ ਦਾ ਪਰਿਵਾਰ!! ਕਾਂਗਰਸ ਤੇ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਕਈ ਕੌਂਸਲਰ,ਜ਼ਿਲ੍ਹਾ ਇਕਾਈਆਂ ਦੇ ਅਹੁਦੇਦਾਰ ਤੇ ਕਈ ਆਗੂ CM @BhagwantMann ਜੀ ਦੀ ਅਗਵਾਈ ਤੇ ਕੈਬਨਿਟ ਮੰਤਰੀ ਤੇ ਲੋਕ ਸਭਾ ਉਮੀਦਵਾਰ @gurmeetkhuddian ਨਾਲ ਵਿਧਾਇਕ ਜਗਰੂਪ ਸਿੰਘ ਗਿੱਲ ਦੀ ਮੌਜੂਦਗੀ ‘ਚ ਆਮ ਆਦਮੀ ਪਾਰਟੀ (Aam Aadmi Party) ‘ਚ ਸ਼ਾਮਲ ਹੋਏ ਸਾਰਿਆਂ ਦਾ ਪਾਰਟੀ ‘ਚ ਸੁਆਗਤ..।

LEAVE A REPLY

Please enter your comment!
Please enter your name here