ਮੌਸਮ ਵਿਭਾਗ ਵੱਲੋਂ ਅਗਲੇ ਚਾਰ ਦਿਨਾਂ ਲਈ ਸੂਬੇ ਵਿੱਚ ਆਰੇਂਜ ਅਲਰਟ ਜਾਰੀ ਕੀਤਾ ਗਿਆ

0
31
ਮੌਸਮ ਵਿਭਾਗ ਵੱਲੋਂ ਅਗਲੇ ਚਾਰ ਦਿਨਾਂ ਲਈ ਸੂਬੇ ਵਿੱਚ ਆਰੇਂਜ ਅਲਰਟ ਜਾਰੀ ਕੀਤਾ ਗਿਆ

Sada Channel News:-

Chandigarh,12 April,2024,(Sada Channel News):- ਪੰਜਾਬ ਦੀ ਗੱਲ ਕੀਤੀ ਜਾਵੇ ਤਾਂ ਮੌਸਮ ਵਿਭਾਗ (Department of Meteorology) ਵੱਲੋਂ ਅਗਲੇ ਚਾਰ ਦਿਨਾਂ ਲਈ ਸੂਬੇ ਵਿੱਚ ਆਰੇਂਜ ਅਲਰਟ (Orange Alert) ਜਾਰੀ ਕੀਤਾ ਗਿਆ ਹੈ,ਖਾਸ ਤੌਰ ‘ਤੇ ਸ਼ਨੀਵਾਰ ਤੇ ਐਤਵਾਰ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਗੜ੍ਹੇਮਾਰੀ ਦੇ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ,ਮੌਸਮ ਵਿਭਾਗ (Department of Meteorology) ਦੇ ਇਸ ਅਲਰਟ ਨੇ ਪੰਜਾਬ ਦੇ ਕਿਸਾਨਾਂ ਦੀ ਟੈਨਸ਼ਨ ਵਿੱਚ ਵਾਧਾ ਕਰ ਦਿੱਤਾ ਹੈ,ਪਹਿਲਾਂ ਹੀ ਮੀਂਹ ਅਤੇ ਰਾਤ ਦੇ ਤਾਪਮਾਨ ਨੇ ਨਮੀ ਦੇ ਚੱਲਦਿਆਂ ਕਣਕ ਦੀ ਕਟਾਈ ਵਿੱਚ ਦੇਰੀ ਹੋ ਗਈ ਹੈ,ਪਰ ਹੁਣ ਇਸ ਵਿੱਚ ਹੋਰ ਦੇਰੀ ਹੋਣ ਦੀ ਸੰਭਾਵਨਾ ਨਹੀਂ ਹੈ,ਇਸਦੇ ਨਾਲ ਹੀ ਕਿਸਾਨਾਂ ਨੂੰ ਗੜ੍ਹੇਮਾਰੀ ਨਾਲ ਫਸਲਾਂ ਦਾ ਨੁਕਸਾਨ ਹੋਣ ਦਾ ਡਰ ਵੀ ਸਤਾ ਰਿਹਾ ਹੈ,ਇਸ ਤੋਂ ਪਹਿਲਾਂ ਵੀ ਬਾਰਿਸ਼ ਨਾਲ ਫਸਲਾਂ ਦਾ ਨੁਕਸਾਨ ਹੋ ਚੁੱਕਿਆ ਹੈ,ਭਾਰਤੀ ਮੌਸਮ ਵਿਭਾਗ (Indian Meteorological Department) ਵੱਲੋਂ ਆਉਣ ਵਾਲੇ ਦਿਨਾਂ ਵਿੱਚ ਮੱਧ ਭਾਰਤ,ਉੱਤਰ-ਪੱਛਮੀ ਭਾਰਤ ਅਤੇ ਉੱਤਰ-ਪੂਰਬੀ ਭਾਰਤ ਵਿੱਚ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ,ਉੱਤਰ-ਪੱਛਮੀ ਭਾਰਤ ਦੇ ਮੈਦਾਨੀ ਅਤੇ ਪਹਾੜੀ ਇਲਾਕਿਆਂ ਵਿੱਚ 13 ਤੋਂ 15 ਅਪ੍ਰੈਲ ਵਿਚਕਾਰ ਮੀਂਹ ਪੈਣ ਦੀ ਸੰਭਾਵਨਾ ਹੈ,ਮੌਸਮ ਵਿਭਾਗ ਮੁਤਾਬਕ ਪੰਜਾਬ,ਹਰਿਆਣਾ,ਰਾਜਸਥਾਨ,ਹਿਮਾਚਲ ਪ੍ਰਦੇਸ਼,ਜੰਮੂ-ਕਸ਼ਮੀਰ,ਯੂਪੀ ਸਣੇ ਕਈ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ 13 ਤੋਂ 15 ਅਪ੍ਰੈਲ ਤੱਕ ਮੀਂਹ,ਗੜ੍ਹੇਮਾਰੀ ਹੋ ਸਕਦੀ ਹੈ ਅਤੇ ਤੇਜ਼ ਹਵਾਵਾਂ ਚੱਲ ਸਕਦੀਆਂ ਹਨ,ਉੱਥੇ ਹੀ ਦੂਜੇ ਪਾਸੇ ਹਿਮਾਚਲ ਪ੍ਰਦੇਸ਼ ਦੇ ਸੱਤ ਜ਼ਿਲ੍ਹਿਆਂ ਵਿੱਚ ਵੀ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ।

LEAVE A REPLY

Please enter your comment!
Please enter your name here