ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਵਾਹਨਾਂ ਦੀ ਕੀਤੀ ਗਈ ਚੈਕਿੰਗ

0
43
ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਵਾਹਨਾਂ ਦੀ ਕੀਤੀ ਗਈ ਚੈਕਿੰਗ

Sada Channel News:-

Ferozepur, 16 April 2024 (Sada Channel News):- ਪੰਜਾਬ ਅਤੇ ਹਰਿਆਣਾ ਹਾਈਕੋਰਟ (Punjab and Haryana High Court) ਦੇ ਹੁਕਮਾਂ ਤਹਿਤ ਅਤੇ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ (Deputy Commissioner Mr. Rajesh Dhiman) ਦੇ ਦਿਸ਼ਾ-ਨਿਰਦੇਸ਼ ਅਨੁਸਾਰ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸ੍ਰੀ ਕਰਨ ਬਰਾੜ ਦੀ ਯੋਗ ਅਗਵਾਈ ਹੇਠ ਕੰਮ ਕਰ ਰਹੀ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਫਿਰੋਜ਼ਪੁਰ (Unit Ferozepur) ਵੱਲੋਂ ਟਾਸਕ ਫੋਰਸ ਟੀਮ (Task Force Team) ਦੇ ਮੈਬਰਾਂ ਦੇ ਸਹਿਯੋਗ ਨਾਲ ਸਾਂਝੇ ਤੌਰ ‘ਤੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਹਫ਼ਤਾਵਾਰੀ ਵੱਖ-ਵੱਖ ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ ਗਈ। ਇਸ ਮੌਕੇ ਸੇਫ ਸਕੂਲ ਵਾਹਨ ਪਾਲਿਸੀ ਦੀਆਂ ਸ਼ਰਤਾਂ ਪੂਰੀਆਂ ਨਾ ਕਰਨ ਵਾਲੇ 71 ਸਕੂਲੀ ਵਾਹਨਾਂ ਦੇ ਚਲਾਨ ਕੱਟੇ ਗਏ,ਇਸ ਮੌਕੇ ਜ਼ਿਲ੍ਹਾ ਟ੍ਰੈਫਿਕ ਇੰਚਾਰਜ ਸਬ ਇੰਸਪੈਕਟਰ ਸ੍ਰੀ ਪਰਮਜੀਤ ਸਿੰਘ ਵੱਲੋਂ ਸਕੂਲੀ ਵਾਹਨਾਂ ਦੇ ਡਰਾਈਵਰਾਂ ਨੂੰ ਇਹ ਗੱਲ ਸਪੱਸ਼ਟ ਕੀਤੀ ਗਈ।ਕਿ ਸੇਫ ਸਕੂਲ ਵਾਹਨ ਪਾਲਿਸੀ ਦੀਆਂ ਸ਼ਰਤਾਂ ਪੂਰੀਆ ਨਾ ਕਰਨ ਵਾਲੇ ਵਾਹਨਾਂ ਤੇ ਬਣਦੀ ਕਾਨੂੰਨੀ ਕਾਰਵਾਈ ਹੋਣੀ ਯਕੀਨੀ ਬਣਾਈ ਜਾਵੇਗੀ।

ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਵੱਲੋਂ ਸਮੇਂ-ਸਮੇਂ ‘ਤੇ ਸਕੂਲ ਦੇ ਪ੍ਰਿੰਸੀਪਲ ਅਤੇ ਸਕੂਲ ਵਾਹਨਾਂ ਦੇ ਡਰਾਇਵਰਾ ਨੂੰ ਸੇਫ ਸਕੂਲ ਵਾਹਨ ਪਾਲਿਸੀ ਦੀਆਂ ਹਦਾਇਤਾ ਜਿਵੇ ਸੀ.ਸੀ.ਟੀ.ਵੀ ਕੈਮਰਾ (CCTV Camera), ਖਿੜਕੀ ਤੇ ਲੋਹੇ ਦੀ ਗਰਿੱਲ, ਫਸਟ ਏਡ ਬਾਕਸ, ਲੇਡੀ ਕਡੰਕਟਰ ਆਦਿ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ। ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਮੈਡਮ ਜਸਵਿੰਦਰ ਕੌਰ ਵੱਲੋਂ ਵੀ ਵੱਖ-ਵੱਖ ਸਕੂਲਾਂ ਦੇ ਪ੍ਰਿੰਸੀਪਲ ਅਤੇ ਡਰਾਈਵਰਾਂ ਨੂੰ ਸੇਫ ਸਕੂਲ ਵਾਹਨ ਪਾਲਿਸੀ ਦੀਆਂ ਹਦਾਇਤਾਂ ਬਾਰੇ ਸਮੇਂ-ਸਮੇਂ ਤੇ ਜਾਣੂ ਕਰਵਾਇਆ ਜਾਂਦਾ ਹੈ। ਇਸ ਤੋਂ ਇਲਾਵਾ ਸਕੂਲ ਵਾਹਨਾਂ ਦੇ ਡਰਾਇਵਰਾਂ ਕੋਲ ਵਾਹਨ ਦੇ ਕਾਗਜ਼ਾਤ ਵੀ ਪੂਰੇ ਹੋਣੇ ਚਾਹੀਦੇ ਹਨ ਤਾਂ ਜੋ ਉਨ੍ਹਾਂ ਨੂੰ ਕਿਸੇ ਵੀ ਪ੍ਰਕਾਰ ਦੀ ਸਮੱਸਿਆਵਾਂ ਦਾ ਸਾਹਮਣਾ ਨਾ ਕਰਨਾ ਪਵੇ। ਬੱਚਿਆਂ ਦੀ ਚੰਗੀ ਸੁਰੱਖਿਆ ਦੁਆਰਾ ਹੀ ਉਨ੍ਹਾਂ ਦੇ ਚੰਗੇ ਭਵਿੱਖ ਦੀ ਆਸ ਕੀਤੀ ਜਾ ਸਕਦੀ ਹੈ।ਇਸ ਮੌਕੇ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਤੋਂ ਸਤਨਾਮ ਸਿੰਘ, ਰਿਜ਼ਨਲ ਟਰਾਸਪੋਰਟ ਅਥਾਰਟੀ ਦਫ਼ਤਰ ਤੋਂ ਹਰਮੀਤ ਸਿੰਘ, ਪੰਜਾਬ ਰੋਡਵੇਜ਼ ਤੋਂ ਨਿਰਦੋਸ਼ ਕੁਮਾਰ, ਸਿੱਖਿਆ ਵਿਭਾਗ ਤੋਂ ਦੀਪਕ ਸ਼ਰਮਾ ਆਦਿ ਮੌਜੂਦ ਸਨ।

LEAVE A REPLY

Please enter your comment!
Please enter your name here