ਪਾਕਿਸਤਾਨ ਸਰਕਾਰ ਨੇ ਪ੍ਰਸਿੱਧ Social Media Platform X ‘ਤੇ ਪਾਬੰਦੀ ਲਗਾ ਦਿੱਤੀ

0
28
ਪਾਕਿਸਤਾਨ ਸਰਕਾਰ ਨੇ ਪ੍ਰਸਿੱਧ Social Media Platform X ‘ਤੇ ਪਾਬੰਦੀ ਲਗਾ ਦਿੱਤੀ

Sada Channel News:- 

Islamabad, April 17,(Sada Channel News):-  ਪਾਕਿਸਤਾਨ ਸਰਕਾਰ ਨੇ ਪ੍ਰਸਿੱਧ ਸੋਸ਼ਲ ਮੀਡੀਆ ਪਲੇਟਫਾਰਮ ਐਕਸ (ਟਵਿਟਰ) (Social Media Platform X (Twitter)) ‘ਤੇ ਪਾਬੰਦੀ ਲਗਾ ਦਿੱਤੀ ਹੈ,ਪਾਕਿਸਤਾਨ ਸਰਕਾਰ ਨੇ ਦੇਸ਼ ‘ਚ ਸੁਰੱਖਿਆ ਚਿੰਤਾਵਾਂ ਦਾ ਹਵਾਲਾ ਦਿੰਦੇ ਹੋਏ ਇਸ ਸਾਲ ਫਰਵਰੀ ਮਹੀਨੇ ‘ਚ ਐਕਸ (X) ‘ਤੇ ਪਾਬੰਦੀ ਲਗਾਉਣ ਦਾ ਹੁਕਮ ਦਿੱਤਾ ਸੀ,ਇਸ ਦੌਰਾਨ ਸਿੰਧ ਹਾਈ ਕੋਰਟ (Sindh High Court) ਨੇ ਸਰਕਾਰ ਦੇ ਇਸ ਫੈਸਲੇ ਖਿਲਾਫ ਵੱਡਾ ਫੈਸਲਾ ਸੁਣਾਇਆ ਹੈ,ਜਾਣਕਾਰੀ ਮੁਤਾਬਕ 17 ਫਰਵਰੀ ਤੋਂ ਐਕਸ (X) ‘ਤੇ ਪਾਬੰਦੀ ਲਗਾ ਦਿੱਤੀ ਗਈ ਸੀ,ਰਾਵਲਪਿੰਡੀ (Rawalpindi) ਦੇ ਸਾਬਕਾ ਕਮਿਸ਼ਨਰ ਲਿਆਕਤ ਚੱਠਾ ਨੇ ਪਾਕਿਸਤਾਨ ਦੇ ਮੁੱਖ ਚੋਣ ਕਮਿਸ਼ਨਰ ਅਤੇ ਚੀਫ ਜਸਟਿਸ ‘ਤੇ 8 ਫਰਵਰੀ ਨੂੰ ਹੋਈਆਂ ਆਮ ਚੋਣਾਂ ‘ਚ ਧਾਂਦਲੀ ‘ਚ ਸ਼ਾਮਲ ਹੋਣ ਦਾ ਦੋਸ਼ ਲਗਾਇਆ ਸੀ,ਐਕਸ (X) ‘ਤੇ ਪਾਬੰਦੀ ਦਾ ਖੁਲਾਸਾ ਇਸ ‘ਤੇ ਪਾਬੰਦੀ ਲੱਗਣ ਤੋਂ ਦੋ ਮਹੀਨੇ ਬਾਅਦ ਸਾਹਮਣੇ ਆਇਆ ਹੈ,ਗ੍ਰਹਿ ਮੰਤਰਾਲੇ ਦੀ ਰਿਪੋਰਟ ਵਿੱਚ ਕਿਹਾ ਗਿਆ ਹੈ,“ਟਵਿੱਟਰ/ਐਕਸ ਪਾਕਿਸਤਾਨ ਸਰਕਾਰ ਦੀਆਂ ਜਾਇਜ਼ ਹਦਾਇਤਾਂ ਦੀ ਪਾਲਣਾ ਕਰਨ ਵਿੱਚ ਅਸਫਲ ਰਿਹਾ ਅਤੇ ਐਕਸ (X) ਦੀ ਦੁਰਵਰਤੋਂ ਬਾਰੇ ਚਿੰਤਾਵਾਂ ਨੂੰ ਹੱਲ ਕਰਨ ਵਿੱਚ ਅਸਫਲ ਰਿਹਾ,ਜਿਸ ਕਾਰਨ ਪਾਬੰਦੀ ਦੀ ਲੋੜ ਪਈ,” ਗ੍ਰਹਿ ਮੰਤਰਾਲੇ ਦੀ ਰਿਪੋਰਟ ਵਿੱਚ ਕਿਹਾ ਗਿਆ ਹੈ।

LEAVE A REPLY

Please enter your comment!
Please enter your name here