ਬਹੁਜਨ ਸਮਾਜ ਪਾਰਟੀ ਪੰਜਾਬ ਵਲੋਂ ਲੋਕ ਸਭਾ ਚੋਣਾਂ 2024 ਲਈ ਹਲਕਾ ਫਰੀਦਕੋਟ ਤੋਂ ਗੁਰਬਖਸ਼ ਸਿੰਘ ਚੌਹਾਨ ਨੂੰ ਆਪਣਾ ਉਮੀਦਵਾਰ ਐਲਾਨ

0
30
ਬਹੁਜਨ ਸਮਾਜ ਪਾਰਟੀ ਪੰਜਾਬ ਵਲੋਂ ਲੋਕ ਸਭਾ ਚੋਣਾਂ 2024 ਲਈ ਹਲਕਾ ਫਰੀਦਕੋਟ ਤੋਂ ਗੁਰਬਖਸ਼ ਸਿੰਘ ਚੌਹਾਨ ਨੂੰ ਆਪਣਾ ਉਮੀਦਵਾਰ ਐਲਾਨ

Sada Channel News:-

Faridkot, 20 April 2024,(Sada Channel News):- ਬਹੁਜਨ ਸਮਾਜ ਪਾਰਟੀ ਪੰਜਾਬ ਵਲੋਂ ਲੋਕ ਸਭਾ ਚੋਣਾਂ 2024 ਲਈ ਹਲਕਾ ਫਰੀਦਕੋਟ (Faridkot) ਤੋਂ ਗੁਰਬਖਸ਼ ਸਿੰਘ ਚੌਹਾਨ ਨੂੰ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ,ਉਹ ਪਹਿਲੇ ਉਮੀਦਵਾਰ ਹਨ ਜੋ ਫਰੀਦਕੋਟ (Faridkot) ਦੇ ਰਹਿਣ ਵਾਲੇ ਹਨ,ਗੁਰਬਖਸ਼ ਸਿੰਘ ਚੌਹਾਨ ਇਸ ਤੋਂ ਪਹਿਲਾਂ ਵਿਧਾਨ ਸਭਾ ਚੋਣਾਂ (Assembly Elections) ਲੜ ਚੁੱਕੇ ਹਨ,ਉਹਨਾਂ ਨੇ ਪਿਛਲੇ ਇੱਕ ਮਹੀਨੇ ਤੋਂ ਆਪਣਾ ਚੋਣ ਪ੍ਰਚਾਰ ਸ਼ੁਰੂ ਕੀਤਾ ਹੋਇਆ ਸੀ।

ਸਾਰੀਆਂ ਸਿਆਸੀ ਪਾਰਟੀਆਂ ਬਾਹਰਲੇ ਉਮੀਦਵਾਰ ਫਰੀਦਕੋਟ (Faridkot) ਤੋਂ ਖੜੇ ਕਰਨ ਦਾ ਚੋਣ ਮੁੱਦਾ ਭਖਾ ਰਹੀਆਂ ਹਨ ਪਰੰਤੂ ਬਸਪਾ ਨੇ ਫਰੀਦਕੋਟ ਦੇ ਵਸਨੀਕ ਨੂੰ ਉਮੀਦਵਾਰ ਬਣਾ ਕੇ ਵਿਰੋਧੀ ਪਾਰਟੀਆਂ ਲਈ ਨਵੀਂ ਚੁਣੌਤੀ ਖੜੀ ਕਰ ਦਿੱਤੀ ਹੈ,ਇਸ ਸੰਬੰਧੀ ਜਾਣਕਾਰੀ ਦਿੰਦਿਆ ਉਮੀਦਵਾਰ ਗੁਰਬਖ਼ਸ਼ ਸਿੰਘ ਚੌਹਾਨ ਨੇ ਦੱਸਿਆ ਕਿ ਪਾਰਟੀ ਹਾਈਕਮਾਂਡ (Party High Command) ਵੱਲੋਂ ਉਹਨਾਂ ਨੂੰ ਫਰੀਦਕੋਟ ਲੋਕ ਸਭਾ ਹਲਕੇ ਤੋਂ ਉਮੀਦਵਾਰ ਐਲਾਨਿਆ ਗਿਆ ਹੈ।

ਉਹਨਾਂ ਪਾਰਟੀ ਦੇ ਕੌਮੀ ਪ੍ਰਧਾਨ ਕੁਮਾਰੀ ਮਾਇਆਵਤੀ, ਇੰਚਾਰਜ ਰਣਧੀਰ ਸਿੰਘ ਬੈਨੀਵਾਲ, ਵਿਪਨ ਕੁਮਾਰ, ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਫਰੀਦਕੋਟ ਹਲਕੇ ਤੋਂ ਬਸਪਾ ਲਈ ਜਿੱਤ ਪ੍ਰਾਪਤ ਕਰਨ ਵਾਸਤੇ ਦਿਨ ਰਾਤ ਮਿਹਨਤ ਕਰਨਗੇ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣਗੇ,ਉਹਨਾਂ ਦੱਸਿਆ ਕਿ ਇਸ ਤੋਂ ਪਹਿਲਾਂ ਬਸਪਾ ਹੁਸ਼ਿਆਰਪੁਰ ਤੋਂ ਰਾਕੇਸ਼ ਕੁਮਾਰ ਸੁਮਨ, ਫਿਰੋਜ਼ਪੁਰ ਤੋਂ ਸੁਰਿੰਦਰ ਕੰਬੋਜ਼, ਸੰਗਰੂਰ ਤੋਂ ਡਾ. ਮੱਖਣ ਸਿੰਘ ਅਤੇ ਪਟਿਆਲਾ ਤੋਂ ਜਗਜੀਤ ਛੜਬੜ ਨੂੰ ਆਪਣਾ ਉਮੀਦਵਾਰ ਐਲਾਨ ਹੋ ਚੁੱਕੀ ਹੈ ਅਤੇ ਸਾਰੇ ਉਮੀਦਵਾਰ ਚੋਣ ਮੈਦਾਨ ਵਿੱਚ ਪ੍ਰਚਾਰ ਲਈ ਸਰਗਰਮ ਹਨ।

LEAVE A REPLY

Please enter your comment!
Please enter your name here