ਸੁਨੀਤਾ ਕੇਜਰੀਵਾਲ ਨੂੰ ਮਿਲੇ ਸੰਤ ਬਲਬੀਰ ਸਿੰਘ ਸੀਚੇਵਾਲ

0
26
ਸੁਨੀਤਾ ਕੇਜਰੀਵਾਲ ਨੂੰ ਮਿਲੇ ਸੰਤ ਬਲਬੀਰ ਸਿੰਘ ਸੀਚੇਵਾਲ

Sada Channel News:-

Chandigarh,20 April,2024,(Sada Channel News):- ‘ਆਪ’ ਦੇ ਕੌਮੀ ਜਨਰਲ ਸਕੱਤਰ ਤੇ ਰਾਜ ਸਭਾ ਮੈਂਬਰ ਸੰਦੀਪ ਪਾਠਕ (Rajya Sabha Member Sandeep Pathak) ਤੇ ਸੰਜੇ ਸਿੰਘ ਨਾਲ ਮੀਟਿੰਗ ਦੌਰਾਨ ਸੰਤ ਬਲਬੀਰ ਸਿੰਘ ਸੀਚੇਵਾਲ (Sant Balbir Singh Seechewal) ਨੇ ਕਿਹਾ ਕਿ ਜਲਵਾਯੂ ਤਬਦੀਲੀ ਦਾ ਸਭ ਤੋਂ ਵੱਧ ਅਸਰ ਖੇਤੀ ਸੈਕਟਰ ’ਤੇ ਪੈ ਰਿਹਾ ਹੈ,ਦੋਵਾਂ ਆਗੂਆਂ ਨੂੰ ਵਾਤਾਵਰਨ ਏਜੰਡਾ ਸੌਂਪਦਿਆਂ ਉਨ੍ਹਾਂ ਕਿਹਾ ਕਿ ਦੇਸ਼ ਦੇ 310 ਜ਼ਿਲ੍ਹੇ ਜਲਵਾਯੂ ਤਬਦੀਲੀ ਦੇ ਖ਼ਤਰੇ ਵਿੱਚ ਹਨ,ਜਿਸ ਵਿੱਚ ਪੰਜਾਬ ਦੇ 9 ਜ਼ਿਲ੍ਹੇ, ਹਿਮਾਚਲ ਪ੍ਰਦੇਸ਼ ਦੇ 8 ਜ਼ਿਲ੍ਹੇ ਅਤੇ ਹਰਿਆਣਾ ਦੇ 11 ਜ਼ਿਲ੍ਹੇ ਸ਼ਾਮਲ ਹਨ,ਉਨ੍ਹਾਂ ਕਿਹਾ ਕਿ ਗਲੋਬਲ ਵਾਰਮਿੰਗ (Global Warming) ਕਾਰਨ ਇਸ ਦਾ ਸਭ ਤੋਂ ਵੱਧ ਮਾਰੂ ਅਸਰ ਖੇਤੀ ’ਤੇ ਪੈ ਰਿਹਾ ਹੈ,‘ਆਪ’ ਦੇ ਕੌਮੀ ਜਨਰਲ ਸਕੱਤਰ ਸੰਦੀਪ ਪਾਠਕ ਨੇ ਸੰਤ ਸੀਚੇਵਾਲ ਨੂੰ ਭਰੋਸਾ ਦਿੱਤਾ ਕਿ ਉਹ ਵਾਤਾਵਰਨ ਦੇ ਇਸ ਸੰਵੇਦਨਸ਼ੀਲ ਮੁੱਦੇ ਨੂੰ ਪਾਰਟੀ ਦੇ ਨੀਤੀ ਪ੍ਰੋਗਰਾਮ ਵਿਚ ਸ਼ਾਮਲ ਕਰਨਗੇ,ਉਨ੍ਹਾਂ ਨੇ ਸੰਤ ਸੀਚੇਵਾਲ ਵੱਲੋਂ ਰਾਜ ਸਭਾ ਵਿਚ ਇਸ ਮੁੱਦੇ ਨੂੰ ਉਠਾਉਣ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਉਨ੍ਹਾਂ ਨੇ ਸੰਸਦ ਦੇ ਰਾਹੀਂ ਦੇਸ਼ ਦੇ ਲੋਕਾਂ ਨੂੰ ਜਲਵਾਯੂ ਤਬਦੀਲੀ ਦੇ ਅਸਰ ਦੇ ਬਾਰੇ ਵਿਚ ਜਾਗਰੂਕ ਕਰਨ ਦਾ ਜੋ ਕੋਸ਼ਿਸ਼ ਕੀਤਾ ਹੈ,ਉਹ ਬਹੁਤ ਸ਼ਲਾਘਾਯੋਗ ਹੈ।

LEAVE A REPLY

Please enter your comment!
Please enter your name here