ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਲੋਕ ਸਭਾ ਮੈਂਬਰ ਅਤੇ ਅਕਾਲੀ ਦਲ ਦੇ ਅਨੰਦਪੁਰ ਸਾਹਿਬ ਤੋਂ ਉਮੀਦਵਾਰ ਪ੍ਰੋਫੈਸਰ ਪ੍ਰੇਮ ਸਿੰਘ ਚੰਦੂ ਮਾਜਰਾ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ

0
32
ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਲੋਕ ਸਭਾ ਮੈਂਬਰ ਅਤੇ ਅਕਾਲੀ ਦਲ ਦੇ ਅਨੰਦਪੁਰ ਸਾਹਿਬ ਤੋਂ ਉਮੀਦਵਾਰ ਪ੍ਰੋਫੈਸਰ ਪ੍ਰੇਮ ਸਿੰਘ ਚੰਦੂ ਮਾਜਰਾ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ

SAda Channel News:-

Anandpur Sahib,21 April,2024,(Sada Channel News):- ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਸੀਨੀਅਰ ਆਗੂ ਅਤੇ ਸਾਬਕਾ ਲੋਕ ਸਭਾ ਮੈਂਬਰ ਅਤੇ ਸ਼੍ਰੀ ਅਨੰਦਪੁਰ ਸਾਹਿਬ ਜੀ (Shri Anandpur Sahib Ji) ਤੋਂ ਅਕਾਲੀ ਦਲ ਦੇ ਉਮੀਦਵਾਰ ਪ੍ਰੋਫੈਸਰ ਪ੍ਰੇਮ ਸਿੰਘ ਚੰਦੂ ਮਾਜਰਾ ਅੱਜ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਜੀ (Takht Shri Kesgarh Sahib Ji) ਵਿਖੇ ਨਤਮਸਤਕ ਹੋਣ ਲਈ ਪਹੁੰਚੇ ਇਸ ਮੌਕੇ ਜਿੱਥੇ ਉਹਨਾਂ ਕਾਂਗਰਸ ਦੇ ਤਿੱਖੇ ਸ਼ਬਦੀ ਵਾਰ ਕੀਤੇ ਉਥੇ ਹੀ ਉਹਨਾਂ ਕਿਹਾ ਕਿ ਕਾਂਗਰਸ ਪਾਰਟੀ ਵੱਲੋਂ ਅਨੰਦਪੁਰ ਸਾਹਿਬ ਦੀ ਸੀਟ ਨੂੰ ਬੋਲੀ ਤੇ ਲਗਾਇਆ ਹੋਇਆ ਹੈ ਜਿਹੜਾ ਵੀ ਵਿਅਕਤੀ ਇਸ ਸੀਟ ਦੇ ਵੱਧ ਪੈਸੇ ਦੇਵੇਗਾ।

ਉਸ ਨੂੰ ਅਨੰਦਪੁਰ ਸਾਹਿਬ ਤੋਂ ਕਾਂਗਰਸ ਉਮੀਦਵਾਰ ਬਣਾਵੇਗੀ ਇਸ ਤੋਂ ਇਲਾਵਾ ਉਹਨਾਂ ਕਿਹਾ ਕਿ ਅਕਾਲੀ ਦਲ ਨੇ ਭਾਵੇਂ ਪਹਿਲਾਂ ਭਾਜਪਾ ਫਿਰ ਬਹੁਜਨ ਸਮਾਜ ਪਾਰਟੀ ਨਾਲ ਗਠਜੋੜ ਕਰਕੇ ਇਲੈਕਸ਼ਨ ਲੜੇ ਹੋਣ ਪਰ ਹੁਣ ਅਕਾਲੀ ਦਲ ਪੰਜਾਬ ਨਾਲ ਗੜਜੋੜ ਕਰਕੇ ਇਲੈਕਸ਼ਨ ਲੜ ਰਿਹਾ ਜਿਸ ਦੇ ਵਿੱਚ ਅਕਾਲੀ ਦਲ ਕਿੰਗ ਮੇਕਰ ਦਾ ਰੋਲ ਅਦਾ ਕਰੇਗਾ ਉਹਨਾਂ ਕਿਹਾ ਕਿ ਭਾਜਪਾ ਨੇ ਦੇਸ਼ ਦੇ ਵਿੱਚ ਪ੍ਰਾਈਵੇਟ ਸਟੇਸ਼ਨ ਅਤੇ ਕਿਸਾਨ ਮਾਰੂ ਨੀਤੀਆਂ ਲਿਆ ਕੇ ਕਿਸਾਨਾਂ ਨਾਲ ਧੱਕਾ ਕੀਤਾ ਇਸ ਤੋਂ ਇਲਾਵਾ ਉਹਨਾਂ ਕਿਹਾ ਕਿ ਕਾਂਗਰਸ ਨੇ ਦੇਸ਼ ਨੂੰ ਸਿਰਫ ਵੰਡਿਆ ਹੈ ਅਤੇ ਇਸ ਦੇ ਆਗੂਆਂ ਵੱਲੋਂ ਦਲ ਬਦਲੇ ਗਏ ਹਨ ਇਸ ਤੋਂ ਇਲਾਵਾ ਉਹਨਾਂ ਆਮ ਆਦਮੀ ਪਾਰਟੀ ਤੇ ਵੀ ਤਿੱਖੇ ਸ਼ਬਦੀ ਵਾਰ ਕੀਤੇ।


ਇਸ ਮੌਕੇ ਪ੍ਰੋਫੈਸਰ ਪ੍ਰੇਮ ਸਿੰਘ ਚੰਦੂ ਮਾਜਰਾ ਨੇ ਕਿਹਾ ਕਿ ਜੇ ਲੋਕ ਸਭਾ ਹਲਕਾ ਅਨੰਦਪੁਰ ਸਾਹਿਬ ਦੇ ਲੋਕ ਉਹਨਾਂ ਨੂੰ ਸੇਵਾ ਦਾ ਮੌਕਾ ਦੇਣਗੇ ਤਾਂ ਉਹ ਇੰਟਰਨੈਸ਼ਨਲ ਏਅਰਪੋਰਟ ਮੋਹਾਲੀ ਵਿਖੇ ਕਾਰਗੋ ਟਰਮੀਨਰ ਸ਼ੁਰੂ ਕਰਾਵਾਂਗੇ ਜਿਸ ਰਾਹੀਂ ਵਿਦੇਸ਼ਾਂ ਨੂੰ ਦੁੱਧ ਆਂਡਾ ਸਬਜ਼ੀਆਂ ਫਲ ਮੀਟ ਫੁੱਲ ਆਦਿ ਸਪਲਾਈ ਕੀਤੀ ਜਾਏਗੀ ਜਿਸ ਨਾਲ ਸਾਡੇ ਇੱਥੇ ਵਪਾਰਕ ਵਾਧਾ ਹੋਵੇਗਾ ਉਹਨਾਂ ਕਿਹਾ ਕਿ ਅੱਜ ਇੰਝ ਲੱਗਦਾ ਹੈ ਜਿਵੇਂ ਪੰਜਾਬ ਦੇ ਲੋਕ ਅਕਾਲੀ ਦਲ ਦੇ ਨਾਲ ਆ ਕੇ ਖੜੇ ਹੋ ਗਏ ਹੋਣ ਉਹਨਾਂ ਕਿਹਾ ਕਿ ਜੇ ਪੰਜਾਬ ਦੇ ਲੋਕਾਂ ਦੀ ਆਵਾਜ਼ ਨੂੰ ਬੁਲੰਦ ਕੀਤਾ ਹੈ ਅਤੇ ਕਿਸਾਨਾਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਕੋਈ ਖੜਿਆ ਤਾਂ ਉਹ ਸਿਰਫ ਤਾਂ ਸਿਰਫ ਸ਼੍ਰੋਮਣੀ ਅਕਾਲੀ ਦਲ।

LEAVE A REPLY

Please enter your comment!
Please enter your name here