ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ Voting ਦੇ ਸਮੁੱਚੇ ਤਜ਼ਰਬੇ ਨੂੰ ਅਨੰਦਮਈ ਬਣਾਉਣ ਵਾਸਤੇ ਚੁੱਕੇ ਗਏ ਕਦਮਾਂ ਦੀ ਦਿੱਤੀ ਜਾਣਕਾਰੀ

0
29
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ Voting ਦੇ ਸਮੁੱਚੇ ਤਜ਼ਰਬੇ ਨੂੰ ਅਨੰਦਮਈ ਬਣਾਉਣ ਵਾਸਤੇ ਚੁੱਕੇ ਗਏ ਕਦਮਾਂ ਦੀ ਦਿੱਤੀ ਜਾਣਕਾਰੀ

Sada Channel News:-

Chandigarh, 22 April 2024,(Sada Channel News):- ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦਫ਼ਤਰ ਵੱਲੋਂ ਸ਼ੁਰੂ ਕੀਤੇ ਗਏ ਪੋਡਕਾਸਟ ਦਾ ਦੂਜਾ ਐਪੀਸੋਡ ਸੋਸ਼ਲ ਮੀਡੀਆ (Episode Social Media) ਦੇ ਅਧਿਕਾਰਤ ਪੇਜ਼ਾਂ (Facebook,Instagram,X And YouTube) ‘ਤੇ ਰਿਲੀਜ਼ ਕਰ ਦਿੱਤਾ ਗਿਆ ਹੈ,ਇਸ ਐਪੀਸੋਡ (Episode) ਵਿੱਚ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੋਕ ਸਭਾ ਚੋਣਾਂ-2024 ਵਿੱਚ ‘ਇਸ ਵਾਰ 70 ਪਾਰ ਦੇ ਟੀਚੇ’ ਨੂੰ ਪ੍ਰਾਪਤ ਕਰਨ ਲਈ ਚੁੱਕੇ ਜਾ ਰਹੇ ਕਦਮਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਹੈ। 

ਸਿਬਿਨ ਸੀ (Sibin C) ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ (Election Commission of India) ਵੱਲੋਂ ‘ਇਸ ਵਾਰ 70 ਪਾਰ’ ਦਾ ਟੀਚਾ ਮਿੱਥਿਆ ਗਿਆ ਹੈ,ਜਿਸ ਨੂੰ ਪ੍ਰਾਪਤ ਕਰਨ ਲਈ ਸਾਰੇ ਜ਼ਿਲ੍ਹਿਆਂ ਵਿੱਚ ਵੱਡੇ ਪੱਧਰ ‘ਤੇ ਜਾਗਰੂਕਤਾ ਮੁਹਿੰਮਾਂ ਚੱਲ ਰਹੀਆਂ ਹਨ,ਉਨ੍ਹਾਂ ਕਿਹਾ ਕਿ ਇਨ੍ਹਾਂ ਮੁਹਿੰਮਾਂ ਦੌਰਾਨ ਵੋਟਰਾਂ ਨੂੰ ਬਿਨਾਂ ਕਿਸੇ ਦਬਾਅ ਅਤੇ ਨਿਰਪੱਖ ਤਰੀਕੇ ਨਾਲ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਪ੍ਰੇਰਿਆ ਜਾ ਰਿਹਾ ਹੈ ਤਾਂ ਜੋ ਲੋਕੰਤਤਰ ਦੇ ਇਸ ਸਭ ਤੋਂ ਵੱਡੇ ਤਿਉਹਾਰ ਵਿੱਚ ਉਨ੍ਹਾਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਇਆ ਜਾ ਸਕੇ,ਉਨ੍ਹਾਂ ਚੋਣਾਂ ਵਿੱਚ ਨੌਜਵਾਨ ਵੋਟਰਾਂ ਦੀ ਭਾਗੀਦਾਰੀ ਨੂੰ ਯਕੀਨੀ ਬਣਾਉਣ ਲਈ ਸੋਸ਼ਲ ਮੀਡੀਆ (Social Media) ਉੱਤੇ ਚਲਾਈਆਂ ਜਾ ਰਹੀਆਂ ਵਿਸ਼ੇਸ਼ ਮੁਹਿੰਮਾਂ ਦਾ ਵੀ ਜ਼ਿਕਰ ਕੀਤਾ।  

ਸਿਬਿਨ ਸੀ (Sibin C) ਨੇ ਪੋਡਕਾਸਟ ਵਿੱਚ ਇਸ ਵਾਰ ਵੋਟਿੰਗ ਦੇ ਸਮੁੱਚੇ ਤਜ਼ਰਬੇ ਨੂੰ ਅਨੰਦਦਾਇਕ ਬਣਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਬਹੁਤ ਸਪੱਸ਼ਟ ਤਰੀਕੇ ਨਾਲ ਦੱਸਿਆ ਹੈ,ਅਤੇ ਵੋਟਰਾਂ ਦੀ ਸਹੂਲਤ ਲਈ ਕੀਤੇ ਗਏ ਪ੍ਰਬੰਧਾਂ ਉੱਤੇ ਵੀ ਚਾਨਣਾ ਪਾਇਆ ਹੈ,ਜ਼ਿਕਰਯੋਗ ਹੈ ਕਿ ਪੋਡਕਾਸਟ (Podcast) ਦੇ ਪਹਿਲੇ ਐਪੀਸੋਡ ਵਿੱਚ ਮੁੱਖ ਚੋਣ ਅਧਿਕਾਰੀ ਵੱਲੋਂ ਸੀ-ਵਿਜ਼ਲ ਐਪਲੀਕੇਸ਼ਨ (C-Visual Application) ਬਾਰੇ ਜਾਣਕਾਰੀ ਦਿੱਤੀ ਗਈ ਸੀ। 

LEAVE A REPLY

Please enter your comment!
Please enter your name here