ਨਗਰ ਕੌਂਸਲ ਨੰਗਲ ਦੇ ਪ੍ਰਧਾਨ ਦੇ ਘਰ ਹਮਲਾ ਕਰਨ ਵਾਲਾ ਹਮਲਾਵਾਰ ਪੁਲਿਸ ਨੇ ਫੜਿਆ

0
44
ਨਗਰ ਕੌਂਸਲ ਨੰਗਲ ਦੇ ਪ੍ਰਧਾਨ ਦੇ ਘਰ ਹਮਲਾ ਕਰਨ ਵਾਲਾ ਹਮਲਾਵਾਰ ਪੁਲਿਸ ਨੇ ਫੜਿਆ

Sada Channel News:-

Nangal,23 April,2024,(Sada Channel News):- ਜ਼ਿਕਰਯੋਗ ਹੈ ਕਿ ਸਵੇਰੇ ਇੱਕ ਨੌਜਵਾਨ ਵੱਲੋਂ ਨਗਰ ਕੌਂਸਲ ਨੰਗਲ ਦੇ ਪ੍ਰਧਾਨ ਸੰਜੇ ਸਾਹਨੀ ਦੇ ਘਰ ਕੱਚ ਦੀਆਂ ਬੋਤਲਾਂ ਸੁੱਟ ਕੇ ਹਮਲਾ ਕੀਤਾ ਗਿਆ ਸੀ ਤੇ ਪ੍ਰਧਾਨ ਸੰਜੇ ਸਾਹਨੀ ਦੇ ਦੱਸਣ ਮੁਤਾਬਿਕ ਜਦੋਂ ਉਹ ਨੌਜਵਾਨ ਬੋਤਲਾਂ ਸੁੱਟ ਰਿਹਾ ਸੀ ਤਾਂ ਉਸ ਵੱਲੋਂ ਉਹਨਾਂ ਨੂੰ ਜਾਨੋ ਮਾਰਨ ਦੀਆਂ ਧਮਕੀਆਂ ਵੀ ਦਿੱਤੀਆਂ ਜਾ ਰਹੀਆਂ ਸਨ। ਜਿਸ ਤੋਂ ਬਾਅਦ ਜਦੋਂ ਸੀਸੀਟੀਵੀ ਕੈਮਰੇ ਖੰਗਾਲੇ ਗਏ ਤਾਂ ਉਕਤ ਨੌਜਵਾਨ ਦੀ ਪਹਿਚਾਣ ਹੋ ਸਕੀ। ਜਿਸ ਆਧਾਰ ਤੇ ਪ੍ਰਧਾਨ ਸੰਜੇ ਸਨੀ ਵੱਲੋਂ ਪੁਲਿਸ ਕੋਲ ਸ਼ਿਕਾਇਤ ਦਰਜ ਕਰਾਈ ਗਈ ਸੀ ਤੇ ਹੁਣ ਪੂਰੀ ਜਾਂਚ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਨੇ ਉਕਤ ਨੌਜਵਾਨ ਨੂੰ ਕਾਬੂ ਕਰ ਲਿਆ ਹੈ ਅਤੇ ਉਸ ਤੇ ਵੱਖ-ਵੱਖ ਧਰਾਵਾਂ ਤਹਿਤ ਪਰਚਾ ਦਰਜ ਕਰ ਦਿੱਤਾ ਗਿਆ ਹੈ।


ਗੱਲ ਬਾਤ ਦੌਰਾਨ ਥਾਣਾ ਮੁਖੀ ਨੰਗਲ ਨੇ ਸਮੂਹ ਸ਼ਹਿਰ ਵਾਸੀਆ ਨੂੰ ਅਪੀਲ ਕੀਤੀ ਹੈ ਕਿ ਲੋਕ ਸ਼ਰਾਰਤੀ ਤੱਤਵਾਂ ਨੂੰ ਫੜਨ ਵਿੱਚ ਪੁਲਿਸ ਪ੍ਰਸ਼ਾਸਨ ਦੀ ਮਦਦ ਕਰਨ ਅਤੇ ਉਹਨਾਂ ਵੱਲੋਂ ਆਪਣਾ ਨੰਬਰ ਵੀ ਜਨਤਕ ਕੀਤਾ ਗਿਆ ਹੈ ਕਿ ਲੋਕ ਉਹਨਾਂ ਦੇ ਨੰਬਰ ਤੇ ਸਿੱਧਾ ਸੰਪਰਕ ਕਰਨ ਤੇ ਜਾਣਕਾਰੀ ਦੇਣ ਵਾਲੇ ਦਾ ਨਾਮ ਵੀ ਗੁਪਤ ਰੱਖਿਆ ਜਾਵੇਗਾ। ਮੋਟਰਸਾਈਕਲਾਂ ਤੇ ਬਿਨਾਂ ਨੰਬਰ ਪਲੇਟ ਤੋਂ ਘੁੰਮਣ ਵਾਲੇ ਨੌਜਵਾਨਾਂ ਨੂੰ ਚੇਤਾਵਨੀ ਦਿੰਦਿਆਂ ਉਹਨਾਂ ਕਿਹਾ ਕਿ ਨੌਜਵਾਨ ਆਪਣੀਆਂ ਅਜਿਹੀਆਂ ਕੋਝੀਆਂ ਹਰਕਤਾਂ ਤੋਂ ਬਾਜ਼ ਆ ਜਾਣ ਨਹੀਂ ਤਾਂ ਉਹਨਾਂ ਨੂੰ ਫੜ ਕੇ ਉਹਨਾਂ ਤੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਤੇ ਕਿਸੇ ਹਾਲ ਵਿੱਚ ਵੀ ਬਖਸ਼ਿਆ ਨਹੀਂ ਜਾਵੇਗਾ।

LEAVE A REPLY

Please enter your comment!
Please enter your name here