ਬਰਤਾਨੀਆ ‘ਚ ਖੋਲ੍ਹੀ ਗਈ ਪਹਿਲੀ ਸਿੱਖ ਅਦਾਲਤ,ਸਿੱਖ ਭਾਈਚਾਰੇ ਦੇ ਲੋਕਾਂ ਨੇ ਇੱਕਜੁੱਟ ਹੋ ਕੇ ਨਵੀਂ ਅਦਾਲਤ ਨੂੰ ਵਿਵਾਦ ਨਿਪਟਾਰਾ ਫੋਰਮ ਵਜੋਂ ਸਥਾਪਿਤ ਕੀਤਾ

0
73
ਬਰਤਾਨੀਆ ‘ਚ ਖੋਲ੍ਹੀ ਗਈ ਪਹਿਲੀ ਸਿੱਖ ਅਦਾਲਤ,ਸਿੱਖ ਭਾਈਚਾਰੇ ਦੇ ਲੋਕਾਂ ਨੇ ਇੱਕਜੁੱਟ ਹੋ ਕੇ ਨਵੀਂ ਅਦਾਲਤ ਨੂੰ ਵਿਵਾਦ ਨਿਪਟਾਰਾ ਫੋਰਮ ਵਜੋਂ ਸਥਾਪਿਤ ਕੀਤਾ

Sada Channel News:-

Britain,26 April,2024,(Sada Channel News):- ਬਰਤਾਨੀਆ (Britain) ‘ਚ ਪਰਿਵਾਰਕ ਅਤੇ ਸਿਵਲ ਵਿਵਾਦਾਂ ‘ਚ ਫਸੇ ਸਿੱਖ ਭਾਈਚਾਰੇ ਦੇ ਲੋਕਾਂ ਲਈ ਖੁਸ਼ਖਬਰੀ ਹੈ,ਲੰਡਨ (London) ਵਿੱਚ ਬ੍ਰਿਟਿਸ਼ ਸਿੱਖ ਵਕੀਲਾਂ (British Sikh Lawyers) ਵੱਲੋਂ ਨਵੀਂ ਅਦਾਲਤ ਦੀ ਸ਼ੁਰੂਆਤ ਕੀਤੀ ਗਈ ਹੈ,ਸਿੱਖ ਭਾਈਚਾਰੇ ਦੇ ਲੋਕਾਂ ਨੇ ਇੱਕਜੁੱਟ ਹੋ ਕੇ ਨਵੀਂ ਅਦਾਲਤ ਨੂੰ ਵਿਵਾਦ ਨਿਪਟਾਰਾ ਫੋਰਮ ਵਜੋਂ ਸਥਾਪਿਤ ਕੀਤਾ,ਇਕ ਖਬਰ ਵਿਚ ਕਿਹਾ ਗਿਆ ਹੈ ਕਿ ਲਦਨ ਦੇ ਲਿੰਕਨ ਇਨ ਕੇ ਓਲਡ ਹਾਲ (Old Hall) ਵਿਚ ਇਕ ਸਮਾਰੋਹ ਵਿਚ ਧਾਰਮਿਕ ਮੰਤਰ ਉੱਚਾਰਨ ਨਾਲ ਸਿੱਖ ਅਦਾਲਤ ਦੀ ਸ਼ੁਰੂਆਤ ਕੀਤੀ ਗਈ,ਅਦਾਲਤ ਦੇ ਸੰਸਥਾਪਕਾਂ ਵਿਚੋਂ ਇੱਕ ਵਕੀਲ ਬਲਦੀਪ ਸਿੰਘ ਦਾ ਕਹਿਣਾ ਹੈ ਕਿ ਇਸ ਦਾ ਉਦੇਸ਼ ਸੰਘਰਸ਼ ਤੇ ਵਿਵਦਾਂ ਤੋਂ ਨਜਿੱਠਣ ਦੌਰਾਨ ਲੋੜ ਵੇਲੇ ਸਿੱਖ ਪਰਿਵਾਰਾਂ ਦੀ ਮਦਦ ਕਰਨਾ ਹੈ,ਦੱਸਿਆ ਜਾਂਦਾ ਹੈ ਕਿ ਨਵੀਂ ਅਦਾਲਤ ਨਿੱਜੀ ਤੌਰ ‘ਤੇ ਚਲਾਈ ਜਾਵੇਗੀ।

ਅਤੇ ਇਸ ਵਿਚ ਲਗਭਗ 30 ਮੈਜਿਸਟ੍ਰੇਟ ਅਤੇ 15 ਜੱਜ ਹੋਣਗੇ,ਖਾਸ ਗੱਲ ਇਹ ਹੈ ਕਿ ਇਨ੍ਹਾਂ ‘ਚ ਜ਼ਿਆਦਾਤਰ ਔਰਤਾਂ ਹੋਣਗੀਆਂ,ਅਦਾਲਤ ਵਿਚ ਮੈਜਿਸਟ੍ਰੇਟ (Magistrate) ਦਾ ਕੰਮ ਇਕ ਸਮਝੌਤੇ ‘ਤੇ ਪਹੁੰਚਣ ਲਈ ਧਿਰਾਂ ਵਿਚਕਾਰ ਵਿਚੋਲਗੀ ਕਰਨਾ ਹੋਵੇਗਾ,ਸਿੱਖ ਜਥੇਬੰਦੀਆਂ ਨਾਲ ਵਿਚਾਰ-ਵਟਾਂਦਰਾ ਕਰਨ ਤੋਂ ਬਾਅਦ ਇਹ ਫੈਸਲਾ ਕੀਤਾ ਗਿਆ ਹੈ ਕਿ ਅਦਾਲਤ ਘਰੇਲੂ ਹਿੰਸਾ, ਜੂਏਬਾਜ਼ੀ ਅਤੇ ਨਸ਼ਾਖੋਰੀ ਵਰਗੇ ਮਾਮਲਿਆਂ ਨਾਲ ਨਜਿੱਠੇਗੀ,ਜੇਕਰ ਇਹਨਾਂ ਮਾਮਲਿਆਂ ਵਿੱਚ ਵਿਚੋਲਗੀ ਅਸਫਲ ਰਹਿੰਦੀ ਹੈ,ਤਾਂ ਕੇਸ ਨੂੰ ਅਦਾਲਤ ਦੇ ਜੱਜ ਸਾਹਮਣੇ ਲਿਆਂਦਾ ਜਾ ਸਕਦਾ ਹੈ,ਇਸ ਤੋਂ ਬਾਅਦ ਆਰਬਿਟਰੇਸ਼ਨ ਐਕਟ ਤਹਿਤ ਕਾਨੂੰਨੀ ਤੌਰ ‘ਤੇ ਫੈਸਲਾ ਲਿਆ ਜਾਵੇਗਾ,ਬਲਦੀਪ ਸਿੰਘ ਨੇ ਕਿਹਾ ਕਿ ਜਿਨ੍ਹਾਂ ਮੁੱਦਿਆਂ ਨੂੰ ਅਸੀਂ ਨਜਿੱਠ ਨਹੀਂ ਸਕਦੇ,ਉਨ੍ਹਾਂ ਨੂੰ ਢੁੱਕਵੀਂ ਥਾਂ ‘ਤੇ ਭੇਜਿਆ ਜਾਵੇਗਾ,ਨਵੇਂ ਅਦਾਲਤੀ ਨਿਯਮਾਂ ਦੇ ਤਹਿਤ,ਕੇਸ ਦੇ ਦੋਵੇਂ ਧਿਰਾਂ ਨੂੰ ਹਿੱਸਾ ਲੈਣ ਲਈ ਸਹਿਮਤੀ ਦੇਣੀ ਚਾਹੀਦੀ ਹੈ,ਉਨ੍ਹਾਂ ਅੱਗੇ ਕਿਹਾ ਕਿ ਇਸ ਅਦਾਲਤ ਦਾ ਮਕਸਦ ਅੰਗਰੇਜ਼ੀ ਅਦਾਲਤਾਂ ਨੂੰ ਆਪਣੇ ਕਬਜ਼ੇ ਵਿੱਚ ਲੈਣਾ ਅਤੇ ਤੰਗ ਕਰਨਾ ਨਹੀਂ ਹੈ।

LEAVE A REPLY

Please enter your comment!
Please enter your name here