ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨਗੇ ਵਾਰਿਸ ਪੰਜਾਬ ਦੇ ਜੱਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ,ਮਾਤਾ ਬਲਵਿੰਦਰ ਕੌਰ ਨੇ ਕੀਤਾ ਐਲਾਨ

0
27
ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨਗੇ ਵਾਰਿਸ ਪੰਜਾਬ ਦੇ ਜੱਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ,ਮਾਤਾ ਬਲਵਿੰਦਰ ਕੌਰ ਨੇ ਕੀਤਾ ਐਲਾਨ

Sada Channel News:-

Khadur Sahib,26 April,2024,(Sada Channel News):- ਵਾਰਿਸ ਪੰਜਾਬ (Waris Punjab) ਦੇ ਜੱਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ (Amritpal Singh) ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ,ਨੈਸ਼ਨਲ ਸਕਿਓਰਿਟੀ ਐਕਟ (NSA) ਤਹਿਤ ਅਸਾਮ ਦੀ ਡਿਬਰੂਗੜ੍ਹ ਜੇਲ ‘ਚ ਬੰਦ ਅੰਮ੍ਰਿਤਪਾਲ ਸਿੰਘ ਲੋਕ ਸਭਾ ਚੋਣਾਂ ਲੜਨਗੇ,ਅੰਮ੍ਰਿਤਪਾਲ ਸਿੰਘ ਪੰਜਾਬ ਦੀ ਖਡੂਰ ਸਾਹਿਬ (Khadur Sahib) ਸੀਟ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨਗੇ,ਅੰਮ੍ਰਿਤਪਾਲ ਸਿੰਘ ਦੇ ਪਰਿਵਾਰਿਕ ਮੈਂਬਰਾ ਨੇ ਇਸ ਦੀ ਪੁਸ਼ਟੀ ਕੀਤੀ ਹੈ,ਅੰਮ੍ਰਿਤਪਾਲ ਸਿੰਘ ਦੀ ਮਾਤਾ ਬਲਵਿੰਦਰ ਕੌਰ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਅੰਮ੍ਰਿਤਪਾਲ ਸਿੰਘ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨਗੇ।

ਉਹਨਾਂ ਸਾਫ ਕੀਤਾ ਕਿ ਕਿਸੇ ਵੀ ਪਾਰਟੀ ਦੇ ਨਾਲ ਉਹਨਾਂ ਦਾ ਕੋਈ ਸੰਬੰਧ ਨਹੀਂ, ਉਹ ਸਿਰਫ ਆਜ਼ਾਦ ਚੋਣ ਲੜਨਗੇ ਦੱਸ ਦਈਏ ਕਿ ਇਸ ਤੋਂ 2 ਦਿਨ ਪਹਿਲਾਂ ਉਨ੍ਹਾਂ ਦੇ ਵਕੀਲ ਰਾਜਦੇਵ ਸਿੰਘ ਖਾਲਸਾ ਨੇ ਦੱਸਿਆ ਸੀ ਕਿ ਉਹ ਅੰਮ੍ਰਿਤਪਾਲ ਸਿੰਘ ਨਾਲ ਮੁਲਾਕਾਤ ਕਰਨ ਲਈ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਖੇ ਗਏ ਸਨ,ਮੁਲਾਕਾਤ ਦੇ ਦੌਰਾਨ ਉਨ੍ਹਾਂ ਨੇ ਅੰਮ੍ਰਿਤਪਾਲ ਸਿੰਘ ਨੂੰ ਬੇਨਤੀ ਕੀਤੀ ਕਿ ਉਹ ਲੋਕ ਸਭਾ ਚੋਣਾਂ ਲੜਨ ਅਤੇ ਅੰਮ੍ਰਿਤਪਾਲ ਸਿੰਘ ਨੇ ਉਨ੍ਹਾਂ ਦੀ ਬੇਨਤੀ ਸਵੀਕਾਰ ਕਰਦਿਆਂ ਲੋਕ ਸਭਾ ਹਲਕਾ ਖਡੂਰ ਸਾਹਿਬ (Lok Sabha Constituency Khadur Sahib) ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਲਈ ਹਾਮੀ ਭਰ ਦਿੱਤੀ ਹੈ।

LEAVE A REPLY

Please enter your comment!
Please enter your name here