ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵੱਲੋਂ ਬਠਿੰਡਾ ਸੀਟ ਤੋਂ ਅਜ਼ਾਦ ਚੋਣ ਲੜਨ ਦੇ ਫੈਸਲੇ ਦਾ ਰੌਲਾ-ਰੱਪਾ ਖਤਮ

0
41
ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵੱਲੋਂ ਬਠਿੰਡਾ ਸੀਟ ਤੋਂ ਅਜ਼ਾਦ ਚੋਣ ਲੜਨ ਦੇ ਫੈਸਲੇ ਦਾ ਰੌਲਾ-ਰੱਪਾ ਖਤਮ

Sada Channel News:-

Mansa, 30 April 2024,(Sada Channel News):- ਲੋਕ ਸਭਾ ਚੋਣਾਂ (Lok Sabha Elections) ਦਾ ਬਿਗਲ ਵੱਜਦਿਆਂ ਹੀ ਪੰਜਾਬ ਦੀਆਂ ਸਾਰੀਆਂ ਰਾਜਨੀਤਿਕ ਪਾਰਟੀਆਂ ਆਪਣੀ ਆਪਣੀ ਜੋਰ ਅਜਮਾਈ ਦਿਖਾਉਣ ਲਈ ਪੱਬਾਂ ਭਾਰ ਹੋ ਗਈਆਂ,ਟਿਕਟਾਂ ਦੀ ਖਾਤਰ ਰੁੱਸਣੇ ਮਨਾਉਣੇ ਵੀ ਅੰਦਰਖਾਤੇ ਹੁਣ ਵੀ ਚੱਲ ਰਹੇ ਹਨ,ਦੱਸਣਯੋਗ ਹੈ ਕਿ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Late Punjabi Singer Sidhu Moosewala) ਦੇ ਪਿਤਾ ਬਲਕੌਰ ਸਿੰਘ ਵੱਲੋਂ ਆਜ਼ਾਦ ਉਮੀਦਵਾਰ ਵਜੋਂ ਲੋਕ ਸਭਾ ਚੋਣ (Lok Sabha Elections) ਲੜਨ ਦੀ ਚਰਚਾ ਨੂੰ ਲੈ ਕੇ ਛਿੜੇ ਘਮਸਾਨ ਦਾ ਉਸ ਵੇਲੇ ਅੰਤ ਹੋ ਗਿਆ,ਜਦੋਂ ਪਰਿਵਾਰ ਨੇ ਬਠਿੰਡਾ ਲੋਕ ਸਭਾ ਹਲਕੇ (Bathinda Lok Sabha Constituency) ਤੋਂ ਕਾਂਗਰਸ ਦੇ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਨਾਲ ਚੱਲਣ ਦਾ ਫੈਸਲਾ ਕਰ ਲਿਆ।

ਦੱਸਿਆ ਜਾ ਰਿਹਾ ਹੈ ਕਿ ਕਾਂਗਰਸ ਦੇ ਸੀਨੀਅਰ ਨੇਤਾ ਪ੍ਰਤਾਪ ਸਿੰਘ ਬਾਜਵਾ,ਬਠਿੰਡਾ ਲੋਕ ਸਭਾ ਹਲਕੇ (Bathinda Lok Sabha Constituency) ਦੇ ਕਾਂਗਰਸੀ ਉਮੀਦਵਾਰ ਜੀਤਮਹਿੰਦਰ ਸਿੰਘ ਸਿੱਧੂ ਨੂੰ ਲੈ ਕੇ ਪਿੰਡ ਮੂਸਾ (Moses) ਵਿੱਚ ਉਨ੍ਹਾਂ ਦੀ ਹਵੇਲੀ ਪੁੱਜੇ,ਇਸ ਤੋਂ ਪਹਿਲਾਂ ਕੱਲ੍ਹ ਚਰਚਾ ਸ਼ੁਰੂ ਹੋ ਗਈ ਸੀ ਕਿ ਬਲਕੌਰ ਸਿੰਘ ਕਾਂਗਰਸ ਵੱਲੋਂ ਨਹੀਂ,ਸਗੋਂ ਬਠਿੰਡਾ ਲੋਕ ਸਭਾ ਹਲਕੇ (Bathinda Lok Sabha Constituency) ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨਗੇ,ਜਿਸ ਤੋਂ ਕਾਂਗਰਸ ਹਾਈਕਮਾਂਡ ਘਬਰਾ ਗਈ ਸੀ,ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਦੀ ਚਰਚਾ ਤੋਂ ਬਾਅਦ ਕਾਂਗਰਸ ਉਨ੍ਹਾਂ ਨੂੰ ਮਨਾਉਣ ’ਚ ਲੱਗੀ ਹੋਈ ਸੀ,ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਹਵੇਲੀ ਵਿੱਚ ਲੋਕਾਂ ਦੇ ਵੱਡੇ ਇਕੱਠ ਦੌਰਾਨ ਬਲਕੌਰ ਸਿੰਘ ਸਿੱਧੂ ਨੇ ਕਿਹਾ ਕਿ ਕਿਸੇ ਵੀ ਲੀਡਰ ਨੇ ਇਨਸਾਫ਼ ਦੀ ਲੜਾਈ ਲਈ ਉਨ੍ਹਾਂ ਦਾ ਸਾਥ ਨਹੀਂ ਦਿੱਤਾ।

ਉਨ੍ਹਾਂ ਕਿਹਾ ਕਿ ਲਾਰੈਂਸ ਬਿਸ਼ਨੋਈ ਅਤੇ ਸਰਕਾਰਾਂ ਆਪਸ ਵਿੱਚ ਮਿਲੀਆਂ ਹੋਈਆਂ ਹਨ,ਕਾਂਗਰਸ ਦੇ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਨੇ ਪਰਿਵਾਰ ਸਣੇ ਲੋਕਾਂ ਦੇ ਇਕੱਠ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਇਨਸਾਫ਼ ਦੀ ਲੜਾਈ ਵਿੱਚ ਹਮੇਸ਼ਾ ਪਰਿਵਾਰ ਨਾਲ ਚੱਲੇਗਾ ਅਤੇ ਕਦੇ ਪਰਿਵਾਰ ਤੋਂ ਬਾਹਰ ਨਹੀਂ ਹੋਵੇਗਾ,ਸੀਨੀਅਰ ਕਾਂਗਰਸੀ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਮੂਸੇਵਾਲਾ ਦੇ ਪਰਿਵਾਰ ਦਾ ਪਾਰਟੀ ਨਾਲ ਕੋਈ ਰੌਲਾ ਨਹੀਂ ਹੈ,ਸਗੋਂ ਉਹ ਕੇਂਦਰ ਅਤੇ ਪੰਜਾਬ ਸਰਕਾਰ (Punjab Govt) ਤੋਂ ਦੁਖੀ ਹਨ,ਜਿਨ੍ਹਾਂ ਨੇ ਇਨਸਾਫ਼ ਦੀ ਲੜਾਈ ਲਈ ਪਰਿਵਾਰ ਦਾ ਕਦੇ ਸਾਥ ਨਹੀਂ ਦਿੱਤਾ,ਸੂਤਰਾਂ ਦਾ ਕਹਿਣਾ ਹੈ ਕਿ ਮੂਸੇਵਾਲਾ ਪਰਿਵਾਰ ਲੋਕ ਸਭਾ ਚੋਣ ਆਜ਼ਾਦ ਉਮੀਦਵਾਰ ਵਜੋਂ ਹੀ ਲੜਨਾ ਚਾਹੁੰਦਾ ਸੀ,ਪਰ ਪਰਿਵਾਰ ਉਤੇ ਕਾਂਗਰਸ ਦੇ ਸੀਨੀਅਰ ਆਗੂਆਂ ਵੱਲੋਂ ਦਬਾਅ ਪਾ ਕੇ ਹਾਮੀ ਭਰਵਾਈ ਗਈ ਹੈ।

LEAVE A REPLY

Please enter your comment!
Please enter your name here