ਪੰਜਾਬ ਦੇ ਮੁੱਖ ਮੰਤਰੀ Bhagwant Mann ਨੇ 8ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਦਿੱਤੀ ਵਧਾਈ

0
24
ਪੰਜਾਬ ਦੇ ਮੁੱਖ ਮੰਤਰੀ Bhagwant Mann ਨੇ 8ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਦਿੱਤੀ ਵਧਾਈ

Sada Channel News:-

Chandigarh,30 April,2024,(Sada Channel News):- ਪੰਜਾਬ ਸਕੂਲ ਸਿੱਖਿਆ ਬੋਰਡ (Punjab School Education Board) ਦੇ 8ਵੀਂ ਅਤੇ 12ਵੀਂ ਜਮਾਤ ਦੇ ਅੱਜ ਐਲਾਨੇ ਗਏ ਨਤੀਜਿਆਂ ਮਗਰੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant Mann) ਨੇ ਵਧਾਈ ਦਿੱਤੀ ਹੈ,ਉਨ੍ਹਾਂ ਨੇ ਲਿਖਿਆ ਕਿ; ਅੱਠਵੀਂ ਜਮਾਤ ਦੇ ਨਤੀਜਿਆਂ ‘ਚੋਂ ਜ਼ਿਲ੍ਹਾ ਬਠਿੰਡਾ (Bathinda) ਦੀ ਹਰਨੂਰਪ੍ਰੀਤ ਕੌਰ ਨੇ ਪਹਿਲਾ, ਸ੍ਰੀ ਅੰਮ੍ਰਿਤਸਰ ਸਾਹਿਬ ਦੀ ਗੁਰਲੀਨ ਕੌਰ ਨੇ ਦੂਜਾ ਅਤੇ ਜ਼ਿਲ੍ਹਾ ਸੰਗਰੂਰ ਦੇ ਅਰਮਾਨਦੀਪ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ,12ਵੀਂ ਜਮਾਤ ਦੇ ਨਤੀਜਿਆਂ ‘ਚੋਂ ਲੁਧਿਆਣਾ ਦੇ ਏਕਮਪ੍ਰੀਤ ਨੇ ਪਹਿਲਾ, ਸ੍ਰੀ ਮੁਕਤਸਰ ਸਾਹਿਬ ਜੀ (Shri Muktsar Sahib Ji) ਦੇ ਰਵੀਉਦੈ ਸਿੰਘ ਨੇ ਦੂਜਾ ਅਤੇ ਬਠਿੰਡਾ ਦੇ ਅਸ਼ਵਨੀ ਨੇ ਤੀਜਾ ਸਥਾਨ ਹਾਸਲ ਕੀਤਾ… ਸਾਰੇ ਅਧਿਆਪਕਾਂ, ਮਾਪਿਆਂ ਅਤੇ ਬੱਚਿਆਂ ਨੂੰ ਮੇਰੇ ਵੱਲੋਂ ਵਧਾਈਆਂ ਤੇ ਸ਼ੁੱਭਕਾਮਨਾਵਾਂ,ਪੰਜਾਬ ਸਕੂਲ ਸਿੱਖਿਆ ਬੋਰਡ ਨੇ ਅੱਜ 8ਵੀਂ ਅਤੇ 12ਵੀਂ ਜਮਾਤ ਦੇ ਨਤੀਜੇ ਐਲਾਨ ਦਿੱਤੇ ਹਨ,ਜਿੱਥੇ 12ਵੀਂ ਜਮਾਤ ਵਿੱਚ ਮੁੰਡਿਆਂ ਨੇ ਚੋਟੀ ਦੀਆਂ ਤਿੰਨ ਪੁਜ਼ੀਸ਼ਨਾਂ ਹਾਸਲ ਕੀਤੀਆਂ ਹਨ, ਉੱਥੇ ਹੀ 8ਵੀਂ ਜਮਾਤ ਵਿੱਚ ਕੁੜੀਆਂ ਨੇ ਜਿੱਤ ਹਾਸਲ ਕੀਤੀ ਹੈ,ਹਾਲਾਂਕਿ ਲੜਕੀਆਂ ਮੈਰਿਟ ਵਿੱਚ ਅੱਗੇ ਹਨ। 

LEAVE A REPLY

Please enter your comment!
Please enter your name here