ਸਾਬਕਾ ਕਾਂਗਰਸੀ ਆਗੂ ਦਲਵੀਰ ਸਿੰਘ ਗੋਲਡੀ ਖੰਗੂੜਾ ‘ਆਮ ਆਦਮੀ ਪਾਰਟੀ’ ‘ਚ ਸ਼ਾਮਲ

0
60
ਸਾਬਕਾ ਕਾਂਗਰਸੀ ਆਗੂ ਦਲਵੀਰ ਸਿੰਘ ਗੋਲਡੀ ਖੰਗੂੜਾ ‘ਆਮ ਆਦਮੀ ਪਾਰਟੀ’ ‘ਚ ਸ਼ਾਮਲ

Sada Channel News:-

Chandigarh, May 1, 2024,(Sada Channel News):- ਸਾਬਕਾ ਕਾਂਗਰਸੀ ਆਗੂ ਦਲਵੀਰ ਸਿੰਘ ਗੋਲਡੀ ਖੰਗੂੜਾ (Dalveer Singh Goldie Khangura) ਆਪਣੇ ਸਾਥੀਆਂ ਸਮੇਤ ਇੱਥੇ ਮੁੱਖ ਮੰਤਰੀ ਨਿਵਾਸ ਵਿਖੇ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਦੀ ਹਾਜ਼ਰੀ ਵਿੱਚ ਆਮ ਆਦਮੀ ਪਾਰਟੀ (Aam Aadmi Party) ਵਿੱਚ ਸ਼ਾਮਲ ਹੋ ਗਏ ਹਨ,ਦਲਵੀਰ ਗੋਲਡੀ ਸੰਗਰੂਰ ਦੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਰਹੇ ਅਤੇ ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ 2017 ਤੋਂ 2022 ਤੱਕ ਵਿਧਾਇਕ ਵੀ ਰਹੇ ਹਨ।

ਪਾਰਟੀ ਵੱਲੋਂ ਸੰਗਰੂਰ ਸੀਟ ਤੋਂ ਖਾਰਜ ਕੀਤੇ ਜਾਣ ਤੋਂ ਬਾਅਦ ਗੋਲਡੀ ਕਾਫੀ ਨਾਰਾਜ਼ ਸੀ ਅਤੇ ਬੀਤੇ ਦਿਨੀਂ ਉਸ ਨੇ ਕਾਂਗਰਸ ਦੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਸੀ,ਕਾਂਗਰਸ ਨੇ ਇਸੇ ਸੀਟ ਤੋਂ ਸੁਖਪਾਲ ਖਹਿਰਾ ਨੂੰ ਚੁਣਿਆ ਹੈ,ਦਲਵੀਰ ਸਿੰਘ ਗੋਲਡੀ ਖੰਗੂੜਾ ਕੁਝ ਦਿਨ ਪਹਿਲਾਂ ਸੁਖਪਾਲ ਖਹਿਰਾ ਦੇ ਪ੍ਰਚਾਰ ‘ਚ ਨਜ਼ਰ ਆਏ ਸਨ,ਦਿਲਚਸਪ ਗੱਲ ਇਹ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ 2022 ਦੀਆਂ ਚੋਣਾਂ ਵਿੱਚ ਧੂਰੀ ਵਿਧਾਨ ਸਭਾ ਸੀਟ ਤੋਂ ਦਲਵੀਰ ਸਿੰਘ ਗੋਲਡੀ ਖੰਗੂੜਾ ਨੂੰ ਹਰਾਇਆ ਸੀ,ਦਲਵੀਰ ਸਿੰਘ ਗੋਲਡੀ ਖੰਗੂੜਾ ਨੇ 2022 ਵਿੱਚ ਸੰਗਰੂਰ ਉਪ ਚੋਣ ਵੀ ਲੜੀ ਸੀ ਅਤੇ ਸਿਮਰਨਜੀਤ ਮਾਨ ਕੋਲੋਂ ਹਾਰ ਗਏ ਸੀ।

LEAVE A REPLY

Please enter your comment!
Please enter your name here