ਕੌਮਾਂਤਰੀ ਬਾਜ਼ਾਰ ’ਚ ਸੋਨੇ ਦੀ ਕੀਮਤ 230 ਰੁਪਏ ਅਤੇ ਚਾਂਦੀ ਦੀ ਕੀਮਤ 700 ਰੁਪਏ ਵਧੀ

0
33
ਕੌਮਾਂਤਰੀ ਬਾਜ਼ਾਰ ’ਚ ਸੋਨੇ ਦੀ ਕੀਮਤ 230 ਰੁਪਏ ਅਤੇ ਚਾਂਦੀ ਦੀ ਕੀਮਤ 700 ਰੁਪਏ ਵਧੀ

Sada Channel News:-

New Delhi,06 May,2024,(Sada Channel News):- ਕੌਮਾਂਤਰੀ ਬਾਜ਼ਾਰ ’ਚ ਸੋਨੇ (Gold) ਦੀਆਂ ਕੀਮਤਾਂ ’ਚ ਤੇਜ਼ੀ ਦੇ ਵਿਚਕਾਰ ਸੋਮਵਾਰ ਨੂੰ ਦਿੱਲੀ ਸਰਾਫਾ ਬਾਜ਼ਾਰ ’ਚ ਸੋਨਾ 230 ਰੁਪਏ ਦੀ ਤੇਜ਼ੀ ਨਾਲ 72,250 ਰੁਪਏ ਪ੍ਰਤੀ 10 ਗ੍ਰਾਮ ’ਤੇ ਪਹੁੰਚ ਗਿਆ,ਐਚ.ਡੀ.ਐਫ.ਸੀ. ਸਕਿਓਰਿਟੀਜ਼ (HDFC Securities) ਨੇ ਇਹ ਜਾਣਕਾਰੀ ਦਿਤੀ,ਪਿਛਲੇ ਕਾਰੋਬਾਰੀ ਸੈਸ਼ਨ ’ਚ ਸੋਨਾ 72,020 ਰੁਪਏ ਪ੍ਰਤੀ 10 ਗ੍ਰਾਮ ’ਤੇ ਬੰਦ ਹੋਇਆ ਸੀ,ਚਾਂਦੀ ਦੀ ਕੀਮਤ ਵੀ 700 ਰੁਪਏ ਦੀ ਤੇਜ਼ੀ ਨਾਲ 84,300 ਰੁਪਏ ਪ੍ਰਤੀ ਕਿਲੋਗ੍ਰਾਮ ’ਤੇ ਪਹੁੰਚ ਗਈ,ਜੋ ਪਿਛਲੇ ਕਾਰੋਬਾਰੀ ਸੈਸ਼ਨ ’ਚ 84,300 ਰੁਪਏ ਪ੍ਰਤੀ ਕਿਲੋਗ੍ਰਾਮ ਸੀ,ਪਿਛਲੇ ਕਾਰੋਬਾਰੀ ਸੈਸ਼ਨ ’ਚ ਚਾਂਦੀ 83,600 ਰੁਪਏ ਪ੍ਰਤੀ ਕਿਲੋਗ੍ਰਾਮ ’ਤੇ ਬੰਦ ਹੋਈ ਸੀ,ਐਚ.ਡੀ.ਐਫ.ਸੀ. ਸਕਿਓਰਿਟੀਜ਼ (HDFC Securities) ਦੇ ਸੀਨੀਅਰ ਵਿਸ਼ਲੇਸ਼ਕ (ਕਮੋਡਿਟੀਜ਼) ਸੌਮਿਲ ਗਾਂਧੀ ਨੇ ਕਿਹਾ,‘‘ਵਿਦੇਸ਼ੀ ਬਾਜ਼ਾਰਾਂ ਤੋਂ ਸਕਾਰਾਤਮਕ ਸੰਕੇਤ ਲੈਂਦੇ ਹੋਏ ਦਿੱਲੀ ’ਚ ਸਪਾਟ ਸੋਨਾ (24 ਕੈਰਟ) 72,250 ਰੁਪਏ ਪ੍ਰਤੀ 10 ਗ੍ਰਾਮ ’ਤੇ ਕਾਰੋਬਾਰ ਕਰ ਰਿਹਾ ਸੀ, ਜੋ ਪਿਛਲੇ ਬੰਦ ਮੁੱਲ ਨਾਲੋਂ 230 ਰੁਪਏ ਵੱਧ ਹੈ।’’

LEAVE A REPLY

Please enter your comment!
Please enter your name here