ਲੋਕ ਸਭਾ ਚੋਣਾਂ ਵਿਚਾਲੇ ਪੰਜਾਬ ਭਾਜਪਾ ਨੂੰ ਵੱਡਾ ਝਟਕਾ ਲੱਗਾ,ਰਵੀਪ੍ਰੀਤ ਸਿੰਘ ਸਿੱਧੂ ਨੇ ਜਿਲ੍ਹਾ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਕੇ ਪਾਰਟੀ ਛੱਡ ਦਿੱਤੀ

0
35
ਲੋਕ ਸਭਾ ਚੋਣਾਂ ਵਿਚਾਲੇ ਪੰਜਾਬ ਭਾਜਪਾ ਨੂੰ ਵੱਡਾ ਝਟਕਾ ਲੱਗਾ,ਰਵੀਪ੍ਰੀਤ ਸਿੰਘ ਸਿੱਧੂ ਨੇ ਜਿਲ੍ਹਾ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਕੇ ਪਾਰਟੀ ਛੱਡ ਦਿੱਤੀ

Sada Channel News:-

Bathinda,07 May,2024,(Sada Channel News):- ਲੋਕ ਸਭਾ ਚੋਣਾਂ (Lok Sabha Elections) ਵਿਚਾਲੇ ਪੰਜਾਬ ਭਾਜਪਾ ਨੂੰ ਵੱਡਾ ਝਟਕਾ ਲੱਗਾ ਹੈ,ਪਾਰਟੀ ਦੇ ਜ਼ਿਲ੍ਹਾ ਬਠਿੰਡਾ ਪ੍ਰਧਾਨ ਅਤੇ ਹਲਕਾ ਤਲਵੰਡੀ ਸਾਬੋ ਦੇ ਇੰਚਾਰਜ ਰਵੀਪ੍ਰੀਤ ਸਿੰਘ ਸਿੱਧੂ (In Charge Ravipreet Singh Sidhu) ਨੇ ਜਿਲ੍ਹਾ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਕੇ ਪਾਰਟੀ ਛੱਡ ਦਿੱਤੀ ਹੈ,ਰਵੀਪ੍ਰੀਤ ਸਿੰਘ ਸਿੱਧੂ ਨੇ ਆਪਣੇ ਅਹੁਦਿਆਂ ਅਤੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ,ਉਨ੍ਹਾਂ ਕਿਹਾ ਕਿ ਉਹ ਭਲਕੇ ਸ਼੍ਰੋਮਣੀ ਅਕਾਲੀ ਦਲ (Shiromani Akali Dal) ਵਿਚ ਸ਼ਾਮਲ ਹੋਣਗੇ,ਦੱਸ ਦੇਈਏ ਕਿ ਇਸ ਦਾ ਸਿੱਧਾ ਫਾਇਦਾ ਹਰਸਿਮਰਤ ਕੌਰ ਬਾਦਲ (Harsimrat Kaur Badal) ਦੀ ਚੋਣ ਮੁਹਿੰਮ ਨੂੰ ਮਿਲੇਗਾ ਕਿਉਂਕਿ ਰਵੀਪ੍ਰੀਤ ਸਿੰਘ ਬਠਿੰਡਾ ਦਿਹਾਤੀ ਇਲਾਕੇ ਵਿਚ ਚੰਗਾ ਪ੍ਰਭਾਵ ਰੱਖਦੇ ਹਨ,ਜਿਵੇਂ-ਜਿਵੇਂ 1 ਜੂਨ ਨੇੜੇ ਆ ਰਹੀ ਹੈ ਉਥੇ ਹੀ ਪਾਰਟੀਆਂ ਵੱਲੋਂ ਜਿੱਤ ਲਈ ਪੂਰਾ ਜ਼ੋਰ ਲਗਾਇਆ ਜਾ ਰਿਹਾ ਹੈ ਤੇ ਨਾਲ ਹੀ ਉਮੀਦਵਾਰਾਂ ਵੱਲੋਂ ਅਸਤੀਫਿਆਂ ਦਾ ਦੌਰ ਜਾਰੀ ਹੈ।

LEAVE A REPLY

Please enter your comment!
Please enter your name here