ਹੁਸ਼ਿਆਰਪੁਰ ਤੋਂ ਬਸਪਾ ਉਮੀਦਵਾਰ ਰਾਕੇਸ਼ ਸੁਮਨ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਹਨ

0
25
ਹੁਸ਼ਿਆਰਪੁਰ ਤੋਂ ਬਸਪਾ ਉਮੀਦਵਾਰ ਰਾਕੇਸ਼ ਸੁਮਨ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਹਨ

Sada Channel News:–

Chandigarh, 8 May 2024,(Sada Channel News):– ਪੰਜਾਬ ਦੇ ਅੰਦਰ ਬਸਪਾ ਨੂੰ ਆਮ ਆਦਮੀ ਪਾਰਟੀ (Aam Aadmi Party) ਨੇ ਵੱਡਾ ਝਟਕਾ ਦਿੱਤਾ ਹੈ,ਹੁਸ਼ਿਆਰਪੁਰ ਤੋਂ ਬਸਪਾ ਉਮੀਦਵਾਰ ਰਾਕੇਸ਼ ਸੁਮਨ (Rakesh Suman) ਆਪ (AAP) ਵਿਚ ਸ਼ਾਮਲ ਹੋ ਗਏ ਹਨ,ਉਨ੍ਹਾਂ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant Mann) ਨੇ ਪਾਰਟੀ ‘ਚ ਸ਼ਾਮਿਲ ਕਰਵਾਇਆ,ਦੱਸਣਯੋਗ ਹੈ ਕਿ ਬਸਪਾ ਦੀ ਰਾਸ਼ਟਰੀ ਪ੍ਰਧਾਨ ਕੁਮਾਰੀ ਮਾਇਆਵਤੀ ਦੇ ਹੁਕਮ ਅਨੁਸਾਰ ਅਤੇ ਪੰਜਾਬ ਹਰਿਆਣਾ ਚੰਡੀਗੜ੍ਹ ਦੇ ਇੰਚਾਰਜ ਰਣਧੀਰ ਸਿੰਘ ਬੈਣੀਵਾਲ (Randhir Singh Bainiwal) ਦਿਸ਼ਾ-ਨਿਰਦੇਸ਼ਾਂ ਅਨੁਸਾਰ ਹੁਸ਼ਿਆਰਪੁਰ (ਰਾਖਵੇਂ) ਤੋਂ ਰਾਕੇਸ਼ ਸੁਮਨ ਨੂੰ ਬਸਪਾ ਦਾ ਉਮੀਦਵਾਰ ਬਣਾਇਆ ਗਿਆ ਸੀ,ਆਮ ਆਦਮੀ ਪਾਰਟੀ (Aam Aadmi Party) ਵਿੱਚ ਸ਼ਾਮਿਲ ਹੋਣ ਤੋਂ ਬਾਅਦ ਰਾਕੇਸ਼ ਸੋਮਨ ਨੇ ਕਿਹਾ ਕਿ ਪੰਜਾਬ ਸਰਕਾਰ ਆਮ ਆਦਮੀ ਕਲੀਨਿਕ (Aam Aadmi Clinic) ਅਤੇ ਸਕੂਲਾਂ ਨੂੰ ਬੇਹਤਰ ਬਣਾਕੇ ਬਹੁਤ ਵਧੀਆ ਕੰਮ ਕਰ ਰਹੀ ਹੈ,ਹਰ ਗਰੀਬ ਨੂੰ ਚੰਗੀ ਸਿੱਖਿਆ ਤੇ ਸਿਹਤ ਸਹੂਲਤਾਂ ਦੇਣਾ ਪੁੰਨ ਦਾ ਕੰਮ ਹੈ ਜੋ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant Mann) ਦੀ ਸਰਕਾਰ ਪੰਜਾਬ ਦੇ ਲੋਕਾਂ ਲਈ ਕਰ ਰਹੀ ਹੈਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ,ਜਿਸ ਕਰਕੇ ਉਹਨਾਂ ਨੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਦਾ ਫੈਸਲਾ ਲਿਆ।

LEAVE A REPLY

Please enter your comment!
Please enter your name here