ਪੰਜਾਬ ‘ਚ ਨਾਮਜ਼ਦਗੀਆਂ ਦਾਖਲ ਕਰਨ ਦੇ ਤੀਜੇ ਦਿਨ 28 ਉਮੀਦਵਾਰਾਂ ਵੱਲੋਂ 31 ਨਾਮਜ਼ਦਗੀ ਪੱਤਰ ਦਾਖਲ

0
20
ਪੰਜਾਬ ‘ਚ ਨਾਮਜ਼ਦਗੀਆਂ ਦਾਖਲ ਕਰਨ ਦੇ ਤੀਜੇ ਦਿਨ 28 ਉਮੀਦਵਾਰਾਂ ਵੱਲੋਂ 31 ਨਾਮਜ਼ਦਗੀ ਪੱਤਰ ਦਾਖਲ

Sada Channel News:-

Chandigarh 9 May 2024,(Sada Channel News):- ਲੋਕ ਸਭਾ ਚੋਣਾਂ-2024 ਲਈ ਨਾਮਜ਼ਦਗੀਆਂ (NOMINATIONS) ਭਰਨ ਦੇ ਤੀਸਰੇ ਦਿਨ ਪੰਜਾਬ ਵਿੱਚ 13 ਲੋਕ ਸਭਾ ਸੀਟਾਂ ਲਈ 28 ਉਮੀਦਵਾਰਾਂ ਵੱਲੋਂ 31 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ,ਇਸ ਸਬੰਧੀ ਜਾਣਕਾਰੀ ਦਿੰਦਿਆ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ (Chief Electoral Officer of Punjab Sibin C) ਨੇ ਦੱਸਿਆ ਕਿ ਲੋਕ ਸਭਾ ਹਲਕਾ ਫਤਿਹਗੜ੍ਹ ਸਾਹਿਬ (Lok Sabha Constituency Fatehgarh Sahib) ਅਤੇ ਹੁਸ਼ਿਆਰਪੁਰ ਤੋਂ ਇਕ-ਇਕ ਉਮੀਦਵਾਰ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਗਿਆ ਹੈ,ਸੰਗਰੂਰ, ਅੰਮ੍ਰਿਤਸਰ, ਬਠਿੰਡਾ ਅਤੇ ਫਿਰੋਜ਼ਪੁਰ ਤੋਂ ਦੋ-ਦੋ ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ,ਜਦਕਿ ਪਟਿਆਲਾ ਤੋਂ ਤਿੰਨ, ਆਨੰਦਪੁਰ ਸਾਹਿਬ ਤੋਂ ਤਿੰਨ,ਖਡੂਰ ਸਾਹਿਬ ਤੋਂ ਚਾਰ ਅਤੇ ਲੁਧਿਆਣਾ ਤੋਂ ਪੰਜ ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ ਹਨ,ਉੱਥੇ ਹੀ ਫਰੀਦਕੋਟ ਤੋਂ 3 ਉਮੀਦਵਾਰਾਂ ਨੇ 6 ਨਾਮਜ਼ਦਗੀ (NOMINATIONS) ਪੱਤਰ ਦਾਖਲ ਕੀਤੇ ਹਨ,ਇੱਥੇ 1 ਉਮੀਦਵਾਰ ਵੱਲੋਂ 4 ਫਾਰਮ ਭਰੇ ਗਏ ਹਨ,ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ ਗੁਰਦਾਸਪੁਰ ਅਤੇ ਜਲੰਧਰ ਲੋਕ ਸਭਾ ਸੀਟ ਲਈ ਕਿਸੇ ਵੀ ਉਮੀਦਵਾਰ ਵੱਲੋਂ ਵੀਰਵਾਰ ਨੂੰ ਨਾਮਜ਼ਦਗੀ ਪੱਤਰ ਦਾਖਲ ਨਹੀਂ ਕੀਤਾ ਗਿਆ ਹੈ,ਜ਼ਿਕਰਯੋਗ ਹੈ ਕਿ 7 ਮਈ ਤੋਂ 9 ਮਈ ਤੱਕ 61 ਉਮੀਦਵਾਰਾਂ ਵੱਲੋਂ 68 ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾ ਚੁੱਕੇ ਹਨ।

LEAVE A REPLY

Please enter your comment!
Please enter your name here