ਸੁਖਬੀਰ ਸਿੰਘ ਬਾਦਲ ਨੇ ਵਿਧਾਨ ਸਭਾ ਹਲਕਾ ਸ਼੍ਰੀ ਫਤਿਹਗੜ੍ਹ ਸਾਹਿਬ ਜੀ ਲਈ ਚੋੋਣ ਪ੍ਰਚਾਰ ਕਮੇਟੀ ਦਾ ਕੀਤਾ ਗਠਨ

0
51
ਸੁਖਬੀਰ ਸਿੰਘ ਬਾਦਲ ਨੇ ਵਿਧਾਨ ਸਭਾ ਹਲਕਾ ਸ਼੍ਰੀ ਫਤਿਹਗੜ੍ਹ ਸਾਹਿਬ ਜੀ ਲਈ ਚੋੋਣ ਪ੍ਰਚਾਰ ਕਮੇਟੀ ਦਾ ਕੀਤਾ ਗਠਨ

Sada Channel News:–

Shri Fatehgarh Sahib ,10 May,2024,(Sada Channel News):– ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਨੇ ਲੋਕ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਵਿਧਾਨ ਸਭਾ ਹਲਕਾ ਸ਼੍ਰੀ ਫਤਿਹਗੜ੍ਹ ਸਾਹਿਬ ਜੀ (Vidhan Sabha Constituency Shri Fatehgarh Sahib Ji) ਵਿੱਚ ਪਾਰਟੀ ਦੀ ਚੋਣ ਪ੍ਰਚਾਰ ਕਮੇਟੀ ਦਾ ਗਠਨ ਕਰ ਦਿੱਤਾ ਹੈ।


ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਬਾਰੇ ਜਾਣਕਾਰੀ ਦਿੰਦਿਆਂ ਪਾਰਟੀ ਦੀ ਕੋਰ ਕਮੇਟੀ ਦੇ ਮੈਂਬਰ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ ਸ਼੍ਰੀ ਫਤਿਹਗੜ੍ਹ ਸਾਹਿਬ ਜੀ ਦੇ ਇੰਚਾਰਜ ਜਗਦੀਪ ਸਿੰਘ ਚੀਮਾ ਨੂੰ ਕੁਝ ਕਾਨੂੰਨੀ ਮੁਸ਼ਕਲਾਂ ਆਉਣ ਕਾਰਨ ਲੋਕ ਸਭਾ ਚੋਣਾਂ ਦੇ ਮੱਦੇ ਨਜ਼ਰ ਸ਼੍ਰੀ ਫਤਿਹਗੜ੍ਹ ਸਾਹਿਬ ਜੀ ਹਲਕੇ ਲਈ ਪਾਰਟੀ ਦੇ ਸੀਨੀਅਰ ਆਗੂਆਂ ਦੀ 12 ਮੈਂਬਰੀ ਚੋਣ ਪ੍ਰਚਾਰ ਕਮੇਟੀ ਦਾ ਗਠਨ ਕੀਤਾ ਹੈ।


ਉਹਨਾ ਦੱਸਿਆ ਕਿ ਜਿਹਨਾਂ ਆਗੂਆਂ ਨੂੰ ਇਸ ਕਮੇਟੀ ਵਿੱਚ ਸ਼ਾਮਲ ਕੀਤਾ ਗਿਆ ਹੈ,ਉਹਨਾਂ ਵਿੱਚ ਅਮਰਿੰਦਰ ਸਿੰਘ ਲਿਬੜਾ ਜਨਰਲ ਸਕੱਤਰ ਸ਼੍ਰੋਮਣੀ ਅਕਾਲੀ ਦਲ, ਸਰਬਜੀਤ ਸਿੰਘ ਝਿੰਜਰ ਪ੍ਰਧਾਨ ਯੂਥ ਵਿੰਗ ਸ਼੍ਰੋਮਣੀ ਅਕਾਲੀ ਦਲ, ਸ਼ਰਨਜੀਤ ਸਿੰਘ ਚਨਾਰਥਲ ਜਿਲਾ ਪ੍ਰਧਾਨ ਦਿਹਾਤੀ, ਮਨਮੋਹਨ ਸਿੰਘ ਮਕਾਰੋਂਪੁਰ ਜਿਲਾ ਪ੍ਰਧਾਨ ਸ਼ਹਿਰੀ, ਬਲਜੀਤ ਸਿੰਘ ਭੁੱਟਾ ਮੀਤ ਪ੍ਰਧਾਨ ਅਤੇ ਸਾਬਕਾ ਚੇਅਰਮੈਨ, ਗੁਰਮੀਤ ਸਿੰਘ ਸੌਨੂੰ ਚੀਮਾਂ, ਦਿਲਬਾਗ ਸਿੰਘ ਬਾਘਾ, ਜਤਿੰਦਰ ਸਿੰਘ ਬੱਬੁੂ ਭੈਣੀ ਹਲਕਾ ਕੋਆਰਡੀਨੇਟਰ, ਹਰਭਜਨ ਸਿੰਘ ਚਨਾਰਥਲ ਮੈਂਬਰ ਪੀ.ਏ.ਸੀ, ਇੰਦਰਜੀਤ ਸਿੰਘ ਸੰਧੂ ਸਾਬਕਾ ਚੇਅਰਮੈਨ,ਹਰਵਿੰਦਰ ਸਿੰਘ ਬੱਬਲ ਜਿਲਾ ਸਕੱਤਰ ਜਨਰਲ ਸ਼ਹਿਰੀ ਅਤੇ ਅਮਰਜੀਤ ਸਿੰਘ ਸਾਬਕਾ ਮੈਨੇਜਰ ਦੇ ਨਾਮ ਸ਼ਾਮਲ ਹਨ।

LEAVE A REPLY

Please enter your comment!
Please enter your name here