ਪੰਜਾਬ ਦੇ ਕਿਸਾਨਾਂ ਨੂੰ ਦਿੱਤੀ ਰਾਹਤ,ਮੀਂਹ ਕਾਰਨ ਖਰਾਬ ਹੋਈਆਂ ਫਸਲਾਂ ਦਾ ਦਿੱਤਾ ਜਾਵੇਗਾ ਮੁਆਵਜ਼ਾ

0
27
ਪੰਜਾਬ ਦੇ ਕਿਸਾਨਾਂ ਨੂੰ ਦਿੱਤੀ ਰਾਹਤ,ਮੀਂਹ ਕਾਰਨ ਖਰਾਬ ਹੋਈਆਂ ਫਸਲਾਂ ਦਾ ਦਿੱਤਾ ਜਾਵੇਗਾ ਮੁਆਵਜ਼ਾ

Sada Channel News:-

Sada Channel News:- ਚੋਣ ਕਮਿਸ਼ਨ (Election Commission) ਨੇ ਲੋਕ ਸਭਾ ਚੋਣਾਂ (Lok Sabha Elections) ਤੋਂ ਪਹਿਲਾਂ ਕਿਸਾਨਾਂ ਨੂੰ ਵੱਡੀ ਰਾਹਤ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਕਮਿਸ਼ਨ ਨੇ ਪੰਜਾਬ ਸਰਕਾਰ (Punjab Govt) ਨੂੰ ਮੀਂਹ ਨਾਲ ਖਰਾਬ ਹੋਈਆਂ ਫਸਲਾਂ ਦਾ ਮੁਆਵਜ਼ਾ ਦੇਣ ਦੀ ਮਨਜ਼ੂਰੀ ਦੇ ਦਿੱਤੀ ਹੈ,ਡੀਸੀ ਬਠਿੰਡਾ ਅਤੇ ਡੀਸੀ ਸੰਗਰੂਰ (DC Bathinda And DC Sangrur) ਵੱਲੋਂ ਚੋਣ ਕਮਿਸ਼ਨ ਨੂੰ ਕੁੱਲ ਤਿੰਨ ਪ੍ਰਸਤਾਵ ਭੇਜੇ ਗਏ ਸਨ।

ਜਾਣਕਾਰੀ ਦਿੰਦਿਆਂ ਮਾਲ, ਰਾਹਤ ਤੇ ਮੁੜ ਵਸੇਬਾ ਵਿਭਾਗ ਦੇ ਵਿਸ਼ੇਸ਼ ਮੁੱਖ ਸਕੱਤਰ ਨੇ ਦੱਸਿਆ ਕਿ ਸੂਬਾ ਕਾਰਜਕਾਰਨੀ ਕਮੇਟੀ ਨੇ ਆਪਣੀ 38ਵੀਂ ਮੀਟਿੰਗ ਦੌਰਾਨ ਫਸਲਾਂ ਦੇ ਨੁਕਸਾਨ ਦਾ ਸਾਹਮਣਾ ਕਰ ਰਹੇ ਕਿਸਾਨਾਂ ਨੂੰ ਰਾਹਤ ਰਾਸ਼ੀ ਦੇਣ ਲਈ ਡਿਪਟੀ ਕਮਿਸ਼ਨਰ ਬਠਿੰਡਾ (Deputy Commissioner Bathinda) ਦੇ ਦੋ ਪ੍ਰਸਤਾਵਾਂ ਅਤੇ ਡਿਪਟੀ ਕਮਿਸ਼ਨਰ ਸੰਗਰੂਰ ਦੇ ਇਕ ਪ੍ਰਸਤਾਵ ਨੂੰ ਪ੍ਰਵਾਨਗੀ ਦਿੱਤੀ ਹੈ ਦਿੱਤਾ.

ਪ੍ਰਾਪਤ ਜਾਣਕਾਰੀ ਅਨੁਸਾਰ ਰਾਜ ਚੋਣ ਕਮਿਸ਼ਨ (State Election Commission) ਵੱਲੋਂ ਸੰਗਰੂਰ ਅਤੇ ਬਠਿੰਡਾ ਦੀਆਂ ਦੋ ਤਜਵੀਜ਼ਾਂ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਜਿਸ ਵਿੱਚ 7,59,22,000/- ਰੁਪਏ ਅਤੇ 9,71,508/- ਰੁਪਏ ਰਾਜ ਆਫ਼ਤ ਰਾਹਤ ਫੰਡ ਵਿੱਚੋਂ ਜਾਰੀ ਕੀਤੇ ਜਾ ਰਹੇ ਹਨ ਅਤੇ ਬਠਿੰਡਾ ਲਈ 2,53,82,000/- ਰੁਪਏ ਅਤੇ 4,98,41,710/- ਰੁਪਏ ਜਾਰੀ ਕੀਤੇ ਜਾ ਰਹੇ ਹਨ,ਇਸੇ ਤਰ੍ਹਾਂ ਸੰਗਰੂਰ ਲਈ ਐੱਸ.ਡੀ.ਆਰ.ਐੱਫ. ਤੋਂ 51,95,137/- ਰੁਪਏ ਅਤੇ ਸਟੇਟ ਫੰਡ ਤੋਂ 55,67,430/- ਰੁਪਏ ਜਾਰੀ ਕੀਤੇ ਜਾ ਰਹੇ ਹਨ।

LEAVE A REPLY

Please enter your comment!
Please enter your name here