ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ ਨੇ ਕੁਲਦੀਪ ਸਿੰਘ ਧਾਲੀਵਾਲ ਦੇ ਹੱਕ ‘ਚ ਕੀਤਾ ਰੋਡ ਸ਼ੋਅ

0
58
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ ਨੇ ਕੁਲਦੀਪ ਸਿੰਘ ਧਾਲੀਵਾਲ ਦੇ ਹੱਕ ‘ਚ ਕੀਤਾ ਰੋਡ ਸ਼ੋਅ

Sada Channel News:-

Chandigarh, 16 May 2024,(Sada Channel News):- ਆਮ ਆਦਮੀ ਪਾਰਟੀ (ਆਪ) ਦੇ ਸੁਪਰੀਮੋ ਅਰਵਿੰਦ ਕੇਜਰੀਵਾਲ (Arvind Kejriwal) ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੰਮ੍ਰਿਤਸਰ ਵਿੱਚ ਆਪਣੇ ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ (Kuldeep Singh Dhaliwal) ਦੇ ਹੱਕ ‘ਚ ਰੋਡ ਸ਼ੋਅ ਕਰ ਰਹੇ ਹਨ,ਸ਼ਰਾਬ ਨੀਤੀ ਮਾਮਲੇ ਵਿੱਚ ਜ਼ਮਾਨਤ ਮਿਲਣ ਤੋਂ ਬਾਅਦ ਇਹ ਉਨ੍ਹਾਂ ਦੀ ਪਹਿਲੀ ਪੰਜਾਬ ਫੇਰੀ ਹੈ,2 ਦਿਨਾਂ ਦੌਰੇ ਦੇ ਪਹਿਲੇ ਦਿਨ ਉਹ ਅੰਮ੍ਰਿਤਸਰ ਪੁੱਜੇ ਅਤੇ ਸ੍ਰੀ ਹਰਿਮੰਦਰ ਸਾਹਿਬ ਜੀ (Shri Harmandir Sahib) ਅਤੇ ਦੁਰਗਿਆਣਾ ਮੰਦਿਰ ਜੀ (Durgiana Temple) ਵਿਖੇ ਮੱਥਾ ਟੇਕਿਆ,ਇਸ ਤੋਂ ਬਾਅਦ ਉਹ ਅੰਮ੍ਰਿਤਸਰ ਤੋਂ ਮੰਤਰੀ ਉਮੀਦਵਾਰ ਕੁਲਦੀਪ ਧਾਲੀਵਾਲ ਲਈ ਰੋਡ ਸ਼ੋਅ (Road Show) ਕਰ ਰਹੇ ਹਨ।
ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant Mann) ਵੀ ਉਨ੍ਹਾਂ ਦੇ ਨਾਲ ਹਨ,ਸੀਐਮ ਭਗਵੰਤ ਮਾਨ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ (Arvind Kejriwal) ਝੂਠਾ ਕੇਸ ਦਰਜ ਕਰਕੇ ਜ਼ਮਾਨਤ ‘ਤੇ ਜੇਲ੍ਹ ਤੋਂ ਬਾਹਰ ਆ ਗਏ ਹਨ,ਦਿੱਲੀ ਵਿੱਚ 25 ਤਾਰੀਖ਼ ਨੂੰ ਵੋਟਿੰਗ ਹੈ,ਇਸ ਦੌਰਾਨ ਉਨ੍ਹਾਂ ਨੇ ਦਿੱਲੀ ਵਾਸੀਆਂ ਨੂੰ ਵੀ ‘ਆਪ’ ਨੂੰ ਵੋਟ ਪਾਉਣ ਦੀ ਅਪੀਲ ਕੀਤੀ,ਜੇਲ੍ਹ ਜਾਣ ਤੋਂ ਬਾਅਦ ਵੀ ‘ਆਪ’ ਸੁਪਰੀਮੋ ਪੂਰੀ ਚੋਣ ਮੁਹਿੰਮ ‘ਤੇ ਨਜ਼ਰ ਰੱਖ ਰਹੇ ਸਨ,ਜੇਲ੍ਹ ਵਿੱਚ ਉਹ ਆਪਣੀ ਪਤਨੀ ਸੁਨੀਤਾ ਕੇਜਰੀਵਾਲ ਅਤੇ ਵਕੀਲਾਂ ਨੂੰ ਲਗਾਤਾਰ ਮਿਲਦੇ ਰਹੇ,ਇਸ ਤੋਂ ਇਲਾਵਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਇੱਕ ਮਹੀਨੇ ਵਿੱਚ ਦੋ ਵਾਰ ਉਨ੍ਹਾਂ ਨੂੰ ਮਿਲੇ ਹਨ,ਸੀਐਮ ਭਗਵੰਤ ਮਾਨ ਨੇ ਉਨ੍ਹਾਂ ਨੂੰ ਚੋਣਾਂ ਅਤੇ ਸੂਬੇ ਦੀ ਸਮੁੱਚੀ ਸਥਿਤੀ ਬਾਰੇ ਅਪਡੇਟ ਕੀਤਾ ਸੀ।

LEAVE A REPLY

Please enter your comment!
Please enter your name here