ਚੰਡੀਗੜ੍ਹ ਅਤੇ ਪਟਿਆਲਾ ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਨੇ ਕਈ ਲੀਡਰ ਹੋਏ ਆਪ ‘ਚ ਸ਼ਾਮਿਲ

0
56
ਚੰਡੀਗੜ੍ਹ ਅਤੇ ਪਟਿਆਲਾ ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਨੇ ਕਈ ਲੀਡਰ ਹੋਏ ਆਪ ‘ਚ ਸ਼ਾਮਿਲ

Sada Channel News:-

Chandigarh,19 May,2024,(Sada Channel News):- ਚੰਡੀਗੜ੍ਹ ਅਤੇ ਪਟਿਆਲਾ ਵਿੱਚ ਸ਼੍ਰੋਮਣੀ ਅਕਾਲੀ ਦਲ (Shiromani Akali Dal) ਅਤੇ ਭਾਜਪਾ (BJP) ਨੂੰ ਝਟਕਾ ਲੱਗਿਆ ਹੈ, ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਅੱਜ ਕਈ ਆਗੂ ਆਮ ਆਦਮੀ ਪਾਰਟੀ (ਆਪ) (Aam Aadmi Party (AAP)) ਵਿੱਚ ਸ਼ਾਮਲ ਹੋ ਗਏ ਹਨ,ਇਨ੍ਹਾਂ ਲੋਕਾਂ ਦਾ ‘ਆਪ’ ‘ਚ ਸ਼ਾਮਲ ਹੋਣਾ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ, ਕਿਉਂਕਿ ਹੁਣ ਲੋਕ ਸਭਾ ਚੋਣਾਂ ਲਈ ਸਿਰਫ਼ 11 ਦਿਨ ਬਾਕੀ ਹਨ।

ਪਟਿਆਲਾ ਲੋਕ ਸਭਾ (Patiala Lok Sabha) ਹਲਕੇ ਵਿੱਚ ਭਾਜਪਾ ਅਤੇ ਅਕਾਲੀ ਦਲ ਦੇ ਕਈ ਆਗੂ ‘ਆਪ’ ਵਿੱਚ ਸ਼ਾਮਲ ਹੋ ਗਏ ਹਨ,ਪਟਿਆਲਾ ਦੇ ਸਾਬਕਾ ਡਿਪਟੀ ਮੇਅਰ ਇੰਦਰਜੀਤ ਸਿੰਘ ਬੋਪਾਰਾਏ ‘ਆਪ’ ਵਿੱਚ ਸ਼ਾਮਲ ਹੋ ਗਏ ਹਨ,ਇਸ ਦੇ ਨਾਲ ਹੀ ਭਾਜਪਾ ਦੇ ਕਈ ਸਾਬਕਾ ਕੌਂਸਲਰ ਵੀ ‘ਆਪ’ ਵਿੱਚ ਸ਼ਾਮਲ ਹੋ ਗਏ ਹਨ,ਇਸ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਦੇ ਬੀਸੀ ਵਿੰਗ (BC Wing) ਦੇ ਮੁਖੀ ਰਹੇ ਰਣਧੀਰ ਸਿੰਘ ਆਪਣੇ ਸਾਥੀਆਂ ਸਮੇਤ ‘ਆਪ’ ਵਿੱਚ ਸ਼ਾਮਲ ਹੋ ਗਏ,ਇਸ ਮੌਕੇ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਾਤ ਵੀ ਹਾਜ਼ਰ ਸਨ।

ਇਸੇ ਤਰ੍ਹਾਂ ਚੰਡੀਗੜ੍ਹ ਦੇ ਕਈ ਅਕਾਲੀ ਆਗੂ ‘ਆਪ’ ਵਿੱਚ ਸ਼ਾਮਲ ਹੋ ਗਏ ਹਨ,ਸੀਐਮ ਮਾਨ (CM Mann) ਨੇ ਖੁਦ ਇਨ੍ਹਾਂ ਆਗੂਆਂ ਨੂੰ ਪਾਰਟੀ ਵਿੱਚ ਸ਼ਾਮਲ ਕੀਤਾ ਹੈ,ਇਸ ਮੌਕੇ ਹਰਦੀਪ ਸਿੰਘ ਬੁਟਰੇਲਾ ਵੀ ਹਾਜ਼ਰ ਸਨ, ਬੁਟਾਰੇਲਾ ਕੁਝ ਸਮਾਂ ਪਹਿਲਾਂ ‘ਆਪ’ ‘ਚ ਸ਼ਾਮਲ ਹੋਏ ਸਨ,ਉਹ ਪਹਿਲਾਂ ਅਕਾਲੀ ਦਲ ਦੇ ਆਗੂ ਸਨ,ਇਸ ਵਾਰ ਪਾਰਟੀ ਨੇ ਉਨ੍ਹਾਂ ਨੂੰ ਲੋਕ ਸਭਾ ਚੋਣਾਂ ਲਈ ਚੰਡੀਗੜ੍ਹ ਤੋਂ ਟਿਕਟ ਵੀ ਦਿੱਤੀ ਸੀ,‘ਆਪ’ ਨੇ ਫ਼ਿਰੋਜ਼ਪੁਰ ‘ਚ ਵੀ ਮਜ਼ਬੂਤੀ ਹਾਸਲ ਕੀਤੀ ਹੈ, ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹਾ ਪ੍ਰੀਸ਼ਦ ਦੇ ਸਾਬਕਾ ਚੇਅਰਮੈਨ ਮਨਜੀਤ ਸਿੰਘ ਸੰਧੂ ਵੀ ‘ਆਪ’ ਵਿੱਚ ਸ਼ਾਮਲ ਹੋ ਗਏ ਹਨ,ਮੁੱਖ ਮੰਤਰੀ ਨੇ ਖੁਦ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕੀਤਾ,ਇਸ ਮੌਕੇ ਕੈਬਨਿਟ ਮੰਤਰੀ ਬਲਜੀਤ ਕੌਰ (Cabinet Minister Baljit Kaur) ਵੀ ਹਾਜ਼ਰ ਸਨ।

LEAVE A REPLY

Please enter your comment!
Please enter your name here