ਪੰਜਾਬ ਸਰਕਾਰ ਨੇ ਸਿੱਧੂ ਮੂਸੇਵਾਲਾ ਦੇ ਕਰੀਬੀ ਦੋਸਤ ਹਰਸਿਮਰਨ ਸਿੰਘ ਸੰਧੂ ਨੂੰ ਸੁਰੱਖਿਆ ਦਿੱਤੀ

0
44
ਪੰਜਾਬ ਸਰਕਾਰ ਨੇ ਸਿੱਧੂ ਮੂਸੇਵਾਲਾ ਦੇ ਕਰੀਬੀ ਦੋਸਤ ਹਰਸਿਮਰਨ ਸਿੰਘ ਸੰਧੂ ਨੂੰ ਸੁਰੱਖਿਆ ਦਿੱਤੀ

Sada Channel News:-

Mansa,30 May,2024,(Sada Channel News):- ਪੰਜਾਬ ਸਰਕਾਰ (Punjab Govt) ਨੇ ਸਿੱਧੂ ਮੂਸੇਵਾਲਾ ਦੇ ਕਰੀਬੀ ਦੋਸਤ ਹਰਸਿਮਰਨ ਸਿੰਘ ਸੰਧੂ ਨੂੰ ਸੁਰੱਖਿਆ ਦਿੱਤੀ ਹੈ,ਪੰਜਾਬ ਸਰਕਾਰ ਨੇ ਹਾਈ ਕੋਰਟ ਵਿਚ ਦਾਇਰ ਆਪਣੇ ਜਵਾਬ ਵਿਚ ਕਿਹਾ ਕਿ ਸੰਧੂ ਦੀ ਜਾਨ ਨੂੰ ਖ਼ਤਰਾ ਹੈ,ਅਤੇ ਇਸ ਸਮੇਂ ਸੰਧੂ ਦੀ ਸੁਰੱਖਿਆ ਲਈ ਛੇ ਸੁਰੱਖਿਆ ਕਰਮਚਾਰੀ ਤਾਇਨਾਤ ਕੀਤੇ ਗਏ ਹਨ ਅਤੇ ਸੰਧੂ ਦੀ ਸੁਰੱਖਿਆ ਦਾ ਮੁਲਾਂਕਣ ਕੀਤਾ ਜਾ ਰਿਹਾ ਹੈ,ਹਰਸਿਮਰਨ ਸੰਧੂ ਪੰਜਾਬ ਦੇ ਸਹਾਇਕ ਐਡਵੋਕੇਟ ਜਨਰਲ ਵੀ ਰਹਿ ਚੁੱਕੇ ਹਨ,ਹਰਸਿਮਰਨ ਸਿੰਘ ਸੰਧੂ ਨੇ 2022 ਵਿਚ ਸਿੱਧੂ ਮੂਸੇਵਾਲਾ ਦੇ ਮਾਰੇ ਜਾਣ ਦੇ ਦਿਨ ਤੋਂ ਬਾਅਦ ਹੀ ਹਾਈ ਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਸੀ,ਅਤੇ ਕਿਹਾ ਸੀ,ਕਿ ਉਸ ਨੂੰ ਵੀ ਗੋਲਡੀ ਬਰਾੜ ਅਤੇ ਲਾਰੈਂਸ ਬਿਸ਼ਨੋਈ ਤੋਂ ਧਮਕੀਆਂ ਮਿਲ ਰਹੀਆਂ ਹਨ,ਉਦੋਂ ਵੀ ਹਾਈ ਕੋਰਟ ਨੇ ਸੰਧੂ ਦੀ ਸੁਰੱਖਿਆ ਯਕੀਨੀ ਬਣਾਉਣ ਦੇ ਆਦੇਸ਼ ਦਿੱਤੇ ਸਨ,ਹਰਸਿਮਰਨ ਸਿੰਘ ਸੰਧੂ ਨੂੰ ਅਜੇ ਵੀ ਦੋਵਾਂ ਗੈਂਗਸਟਰਾਂ ਤੋਂ ਧਮਕੀਆਂ ਮਿਲ ਰਹੀਆਂ ਸਨ,ਜਿਸ ਤੋਂ ਬਾਅਦ ਹਰਸਿਮਰਨ ਸਿੰਘ ਸੰਧੂ ਨੇ ਪਿਛਲੇ ਸਾਲ ਨਵੰਬਰ ਵਿੱਚ ਮੋਹਾਲੀ (Mohali) ਦੇ ਮਟੌਰ ਥਾਣੇ ਵਿਚ ਐਫ਼ਆਈਆਰ ਦਰਜ ਕਰਵਾਈ ਸੀ,ਹੁਣ ਪੰਜਾਬ ਸਰਕਾਰ (Punjab Govt) ਨੇ ਸੰਧੂ ਦੀ ਸੁਰੱਖਿਆ ਲਈ ਛੇ ਸੁਰੱਖਿਆ ਕਰਮਚਾਰੀ ਤਾਇਨਾਤ ਕੀਤੇ ਹਨ ਅਤੇ ਹਾਈ ਕੋਰਟ ਨੂੰ ਸੂਚਿਤ ਕੀਤਾ ਹੈ,ਹਰਸਿਮਰਨ ਸੰਧੂ ਸਿੱਧੂ ਮੂਸੇਵਾਲਾ ਦੇ ਕਰੀਬੀ ਦੋਸਤਾਂ ਵਿੱਚੋਂ ਇੱਕ ਸੀ।

LEAVE A REPLY

Please enter your comment!
Please enter your name here