ਚੋਣ ਕਮਿਸ਼ਨ ਵੱਲੋਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਲਈ ਚਿਤਾਵਨੀ ਦਿੱਤੀ

0
32
ਚੋਣ ਕਮਿਸ਼ਨ ਵੱਲੋਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਲਈ ਚਿਤਾਵਨੀ ਦਿੱਤੀ

Sada Channel News:-

Chandigarh,23 May,2024,(Sada Channel News):- ਚੋਣ ਕਮਿਸ਼ਨ (Election Commission) ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Former Chief Minister of Punjab Charanjit Singh Channi) ਅਤੇ ਲੋਕ ਸਭਾ ਚੋਣਾਂ 2024 (Lok Sabha Elections 2024) ਲਈ ਜਲੰਧਰ ਹਲਕੇ ਤੋਂ ਉਮੀਦਵਾਰ ਚਰਨਜੀਤ ਸਿੰਘ ਚੰਨੀ ਨੂੰ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਲਈ ਚਿਤਾਵਨੀ ਦਿੱਤੀ ਹੈ,ਜ਼ਿਕਰਯੋਗ ਹੈ ਕਿ 5 ਮਈ, 2024 ਨੂੰ ਪ੍ਰੈੱਸ ਕਾਨਫਰੰਸ ਦੌਰਾਨ ਚਰਨਜੀਤ ਸਿੰਘ ਚੰਨੀ ਨੇ ਟਿੱਪਣੀ ਕੀਤੀ ਸੀ ਕਿ ਪੁੰਛ ਵਿੱਚ 4 ਮਈ ਨੂੰ ਭਾਰਤੀ ਹਥਿਆਰਬੰਦ ਬਲਾਂ ਦੇ ਕਾਫ਼ਲੇ ‘ਤੇ ਹੋਇਆ ਦਹਿਸ਼ਤੀ ਹਮਲਾ ਇੱਕ ਸੋਚਿਆ-ਸਮਝਿਆ ‘ਸਟੰਟ’ ਸੀ।

ਦਫ਼ਤਰ,ਮੁੱਖ ਚੋਣ ਅਫ਼ਸਰ ਪੰਜਾਬ ਦੇ ਬੁਲਾਰੇ ਨੇ ਦੱਸਿਆ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਜਲੰਧਰ ਦੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ (Election Officer-Cum-Deputy Commissioner) ਵੱਲੋਂ ਇਸ ਟਿੱਪਣੀ ਸਬੰਧੀ ਸਪੱਸ਼ਟੀਕਰਨ ਦੇਣ ਲਈ ਕਿਹਾ ਗਿਆ ਸੀ,ਚੋਣ ਕਮਿਸ਼ਨ (Election Commission) ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਕੀਤੀ ਗਈ ਟਿੱਪਣੀ ‘ਤੇ ਇਤਰਾਜ਼ ਜਤਾਉਂਦਿਆਂ ਇਸ ਨੂੰ ਆਦਰਸ਼ ਚੋਣ ਜ਼ਾਬਤੇ ਦੇ ਮੈਨੂਅਲ ਦੇ ਅਨੁਬੰਧ-1 ਦੀ ਧਾਰਾ 2 (ਜਨਰਲ ਕੰਡਕਟ) ਦੀ ਉਲੰਘਣਾ ਮੰਨਿਆ ਹੈ, ਜਿਸ ਵਿੱਚ ਕਿਹਾ ਗਿਆ ਹੈ ਕਿ ਵਿਰੋਧੀ ਪਾਰਟੀਆਂ ਦੀ ਆਲੋਚਨਾ ਪਾਰਟੀ ਦੀਆਂ ਨੀਤੀਆਂ, ਪ੍ਰੋਗਰਾਮਾਂ, ਇਸਦੇ ਪਿਛਲੇ ਰਿਕਾਰਡ ਅਤੇ ਕੰਮਾਂ ਤੱਕ ਹੀ ਸੀਮਤ ਹੋਣੀ ਚਾਹੀਦੀ ਹੈ।

ਪਾਰਟੀਆਂ ਅਤੇ ਉਮੀਦਵਾਰਾਂ ਨੂੰ ਨਿੱਜੀ ਜੀਵਨ ਨਾਲ ਜੁੜੇ ਪਹਿਲੂਆਂ, ਜਿਸਦਾ ਵਿਰੋਧੀ ਪਾਰਟੀਆਂ ਦੇ ਆਗੂਆਂ ਜਾਂ ਵਰਕਰਾਂ ਦੀਆਂ ਜਨਤਕ ਗਤੀਵਿਧੀਆਂ ਨਾਲ ਕੋਈ ਸਬੰਧੀ ਨਹੀਂ ਹੈ, ਦੀ ਆਲੋਚਨਾ ਤੋਂ ਪਰਹੇਜ਼ ਕਰਨਾ ਚਾਹੀਦਾ ਹੈ,ਨਿਰਆਧਾਰ ਤੇ ਬੇਬੁਨਿਦ ਦੋਸ਼ਾਂ ਜਾਂ ਤੋੜ-ਮਰੋੜ ਕੇ ਪੇਸ਼ ਕੀਤੇ ਬਿਆਨਾਂ ਦੇ ਆਧਾਰ ‘ਤੇ ਵਿਰੋਧੀ ਪਾਰਟੀਆਂ ਜਾਂ ਉਨ੍ਹਾਂ ਦੇ ਵਰਕਰਾਂ ਦੀ ਆਲੋਚਨਾ ਤੋਂ ਗੁਰੇਜ਼ ਕੀਤਾ ਜਾਵੇ,ਵੋਟਰਾਂ ਨੂੰ ਗੁੰਮਰਾਹ ਕਰਨ ਲਈ ਰਾਜਨੀਤਿਕ ਪਾਰਟੀਆਂ ਅਤੇ ਇਨ੍ਹਾਂ ਦੇ ਆਗੂਆਂ ਨੂੰ ਬੇਬੁਨਿਆਦ ਅਤੇ ਝੂਠੇ ਬਿਆਨ ਦੇਣ ਤੋਂ ਬਚਣਾ ਚਾਹੀਦਾ ਹੈ,ਚੋਣ ਕਮਿਸ਼ਨ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਭਵਿੱਖ ਵਿੱਚ ਅਜਿਹੀਆਂ ਉਲੰਘਣਾਵਾਂ ਤੋਂ ਬਚਣ ਦੀ ਸਲਾਹ ਅਤੇ ਚਿਤਾਵਨੀ ਦਿੰਦਿਆਂ ਚੋਣ ਜ਼ਾਬਤੇ ਦੀ ਸਹੀ ਅਰਥਾਂ ਵਿੱਚ ਪਾਲਣਾ ਨੂੰ ਯਕੀਨੀ ਬਣਾਉਣ ਲਈ ਕਿਹਾ ਹੈ।

LEAVE A REPLY

Please enter your comment!
Please enter your name here