ਕੈਨੇਡਾ ਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ,ਜਿੱਥੇ ਇੱਕ ਪੰਜਾਬਣ ਦੀ ਭੇਦਭਰੇ ਹਾਲਾਤਾਂ ਵਿੱਚ ਮੌਤ

0
57
ਕੈਨੇਡਾ ਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ,ਜਿੱਥੇ ਇੱਕ ਪੰਜਾਬਣ ਦੀ ਭੇਦਭਰੇ ਹਾਲਾਤਾਂ ਵਿੱਚ ਮੌਤ

Sada Channel News:-

Surrey,30 May,2024,(Sada Channel News):- ਕੈਨੇਡਾ ਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ,ਜਿੱਥੇ ਇੱਕ ਪੰਜਾਬਣ ਦੀ ਭੇਦਭਰੇ ਹਾਲਾਤਾਂ ਵਿੱਚ ਮੌਤ ਹੋ ਗਈ ਹੈ,ਪੰਜਾਬਣ ਦੀ ਪਛਾਣ ਸਿਮਰਨ ਕੌਰ ਖੱਟੜਾ ਵਜੋਂ ਹੋਈ ਹੈ,ਜੋ ਕਿ ਸਰੀ (Surrey) ਦੀ ਰਹਿਣ ਵਾਲੀ ਸੀ,ਦੱਸਿਆ ਜਾ ਰਿਹਾ ਹੈ ਕਿ ਸਿਮਰਨ ਕੌਰ ਇੱਕ ਮਹੀਨਾ ਪਹਿਲਾਂ ਲਾਪਤਾ ਹੋ ਗਈ ਸੀ,ਜਿਸ ਤੋਂ ਬਾਅਦ ਅੱਜ ਉਸਦੀ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ,ਇਸ ਸਬੰਧੀ ਕੈਨੇਡਾ ਦੀ ਪੁਲਿਸ ਵੱਲੋਂ ਮੌਤ ਦੀ ਪੁਸ਼ਟੀ ਕੀਤੀ ਗਈ ਹੈ,ਦੱਸਿਆ ਜਾ ਰਿਹਾ ਹੈ ਕਿ ਸਿਮਰਨ ਕੌਰ ਨੂੰ ਆਖਰੀ ਵਾਰ 27 ਅਪ੍ਰੈਲ ਨੂੰ ਬੱਸ ਵਿੱਚ ਸਫ਼ਰ ਕਰਦੇ ਹੋਏ ਦੇਖਿਆ ਗਿਆ ਸੀ,ਜਿਸ ਤੋਂ ਬਾਅਦ ਉਸਦਾ ਕੋਈ ਅਤਾ-ਪਤਾ ਨਹੀਂ ਮਿਲਿਆ,19 ਮਈ ਨੂੰ ਕੈਨੇਡਾ (Canada) ਦੇ ਫਰੇਜ਼ਰ ਦਰਿਆ ਵੋਚਨ ਸਿਮਰਨ ਕੌਰ ਦੀ ਦੇਹ ਬਰਾਮਦ ਕੀਤੀ ਗਈ।

ਸਿਮਰਨ ਕੌਰ ਦੀ ਮੌਤ ਦੀ ਖਬਰ ਸੁਣਦਿਆਂ ਹੀ ਪਰਿਵਾਰ ‘ਤੇ ਦੁੱਖਾਂ ਦਾ ਪਹਾੜ ਟੁੱਟ ਗਿਆ,ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ,ਹਾਲਾਂਕਿ ਮੌਤ ਦੇ ਅਸਲ ਕਾਰਨਾਂ ਦਾ ਹਾਲੇ ਤੱਕ ਕੁਝ ਪਤਾ ਨਹੀਂ ਲੱਗ ਸਕਿਆ ਹੈ,ਪਰ ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਹੈ,ਦੱਸ ਦੇਈਏ ਕਿ ਪਰਿਵਾਰ ਵੱਲੋਂ ਸਿਮਰਨ ਕੌਰ ਦੀ ਭਾਲ ਲਈ 10 ਹਜ਼ਾਰ ਡਾਲਰ ਦੇ ਇਨਾਮ ਦਾ ਐਲਾਨ ਵੀ ਕੀਤਾ ਗਿਆ ਸੀ ਤੇ ਜਨਤਕ ਥਾਵਾਂ ‘ਤੇ ਸਿਮਰਨ ਦੇ ਪੋਸਟਰ ਵੀ ਲਗਾਏ ਸਨ,ਜਿਸ ਤੋਂ ਬਾਅਦ ਉਸਦੀ ਲਗਾਤਾਰ ਭਾਲ ਕੀਤੀ ਜਾ ਰਹੀ ਸੀ,ਪਰ 19 ਸਾਲਾਂ ਸਿਮਰਨ ਕੌਰ ਦੀ ਭੇਦਭਰੇ ਹਾਲਾਤਾਂ ਵਿੱਚ ਮੌਤ ਹੋਣ ਮਗਰੋਂ ਦੇਹ ਮਿਲੀ ਹੈ,ਪੁਲਿਸ (Police) ਵੱਲੋਂ CCTV ਖੰਗਾਲ ਜਾ ਰਹੇ ਹਨ ਤੇ ਲੋਕਾਂ ਕੋਲੋਂ ਇਸ ਬਾਰੇ ਪੁੱਛਗਿੱਛ ਕੀਤੀ ਜਾ ਰਹੀ ਹੈ।

LEAVE A REPLY

Please enter your comment!
Please enter your name here