ਸੀ.ਈ.ਓ. ਪੰਜਾਬ ਸ੍ਰੀ ਸਿਬਿਨ ਸੀ ਅਤੇ ਮਾਰਕਫੈੱਡ ਵੱਲੋਂ ਪੰਜਾਬ ਭਰ ਦੇ ਪੋਲਿੰਗ ਸਟੇਸ਼ਨਾਂ ਨੂੰ “ਗੁਲਾਬ ਸ਼ਰਬਤ” ਸਪਲਾਈ ਕਰਨ ਲਈ ਵਿਸ਼ੇਸ਼ ਪ੍ਰਬੰਧ

0
46
ਸੀ.ਈ.ਓ. ਪੰਜਾਬ ਸ੍ਰੀ ਸਿਬਿਨ ਸੀ ਅਤੇ ਮਾਰਕਫੈੱਡ ਵੱਲੋਂ ਪੰਜਾਬ ਭਰ ਦੇ ਪੋਲਿੰਗ ਸਟੇਸ਼ਨਾਂ ਨੂੰ "ਗੁਲਾਬ ਸ਼ਰਬਤ" ਸਪਲਾਈ ਕਰਨ ਲਈ ਵਿਸ਼ੇਸ਼ ਪ੍ਰਬੰਧ

Sada Channel News:-

Chandigarh,31 May,2024,(Sada Channel News):- ਵੋਟਰਾਂ ਦੀ ਸੌਖ ਅਤੇ ਸਹੂਲਤ ਨੂੰ ਯਕੀਨੀ ਬਣਾਉਣ ਅਤੇ ਗਰਮੀ ਦੇ ਕਹਿਰ ਤੋਂ ਰਾਹਤ ਪ੍ਰਦਾਨ ਕਰਨ ਦੇ ਉਦੇਸ਼ ਨਾਲ ਇੱਕ ਵਿਲੱਖਣ ਪਹਿਲਕਦਮੀ ਕਰਦਿਆਂ ਮੁੱਖ ਚੋਣ ਅਧਿਕਾਰੀ (ਸੀ.ਈ.ਓ.), ਪੰਜਾਬ ਸ੍ਰੀ ਸਿਬਿਨ ਸੀ ਵੱਲੋਂ ਪੰਜਾਬ ਰਾਜ ਸਹਿਕਾਰੀ ਸਪਲਾਈ ਅਤੇ ਮਾਰਕੀਟਿੰਗ ਫੈਡਰੇਸ਼ਨ ਲਿਮਟਿਡ (ਮਾਰਕਫੈਡ) (Markfed) ਰਾਹੀਂ 1 ਜੂਨ ਨੂੰ ਪੈਣ ਵਾਲੀਆਂ ਵੋਟਾਂ ਦੇ ਮੱਦੇਨਜ਼ਰ ਪੰਜਾਬ ਭਰ ਦੇ ਸਾਰੇ 24,451 ਪੋਲਿੰਗ ਸਟੇਸ਼ਨਾਂ ‘ਤੇ ਗੁਲਾਬ ਸ਼ਰਬਤ ਦੀ ਵੰਡ ਕਰਨ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ,ਇਸ ਪਹਿਲਕਦਮੀ ਦਾ ਉਦੇਸ਼ ਵੋਟਰਾਂ ਨੂੰ ਇਸ ਕੜਾਕੇ ਦੀ ਗਰਮੀ ਵਿੱਚ ਰਾਹਤ ਦੇਣ ਲਈ ਇਹ ਪੀਣ ਵਾਲਾ ਪਦਾਰਥ ਪ੍ਰਦਾਨ ਕਰਨਾ ਹੈ ਤਾਂ ਜੋ ਵੋਟਰ ਆਪਣੇ ਜਮਹੂਰੀ ਹੱਕ ਦੀ ਵਰਤੋਂ ਕਰਦੇ ਹੋਏ ਗਰਮੀ ਤੋਂ ਬਚ ਸਕਣ।

ਇਹ ਉਪਰਾਲਾ ਮੁੱਖ ਚੋਣ ਅਧਿਕਾਰੀ,ਪੰਜਾਬ ਅਤੇ ਮਾਰਕਫੈੱਡ ਵੱਲੋਂ ਕੀਤਾ ਜਾ ਰਿਹਾ ਜੋ ਕਿ ਆਪਣੇ ਨਾਗਰਿਕਾਂ ਲਈ ਵੋਟਿੰਗ ਪ੍ਰਕਿਰਿਆ ਨੂੰ ਨਿਰਵਿਘਨ ਅਤੇ ਆਰਾਮਦਾਇਕ ਬਣਾਉਣ ਪ੍ਰਤੀ ਸੂਬੇ ਦੀ ਵਚਨਬੱਧਤਾ ਨੂੰ ਉਜਾਗਰ ਕਰਦਾ ਹੈ। ਮੌਕੇ ‘ਤੇ ਤਿਆਰ ਕੀਤੇ ਜਾਣ ਵਾਲੇ ਇਸ ਗੁਲਾਬ ਸ਼ਰਬਤ ਦੀ ਪੇਸ਼ਕਸ਼ ਕਰਕੇ, ਮਾਰਕਫੈੱਡ ਸਹਿਕਾਰੀ ਲਹਿਰ ਰਾਹੀਂ ‘ਮੇਕ ਇਨ ਪੰਜਾਬ’ ਉਤਪਾਦਾਂ ਦੀ ਅਮੀਰ ਪਰੰਪਰਾ ਨੂੰ ਵੀ ਉਤਸ਼ਾਹਿਤ ਕਰ ਰਿਹਾ ਹੈ,ਮਾਰਕਫੈੱਡ ਦੇ ਐਮ.ਡੀ. ਸ੍ਰੀ ਗਿਰੀਸ਼ ਦਿਆਲਨ (MD of Markfed Mr. Girish Dayalan) ਨੇ ਕਿਹਾ ਕਿ ਅਸੀਂ ਮਾਣ ਮਹਿਸੂਸ ਕਰਦੇ ਹਾਂ ਕਿ ਸਾਨੂੰ ਇਸ ਲੋਕਤੰਤਰੀ ਪ੍ਰਕਿਰਿਆ ਦੌਰਾਨ ਵੋਟਰਾਂ ਨੂੰ ਹਾਈਡਰੇਟਿਡ ਰੱਖਣ ਅਤੇ ਆਰਾਮ ਪਹੁੰਚਾਉਣ ਦਾ ਮੌਕਾ ਮਿਲਿਆ ਹੈ। ਸਾਡਾ ਗੁਲਾਬ ਸ਼ਰਬਤ ਪੰਜਾਬ ਦੇ ਸਹਿਕਾਰੀ ਖੇਤਰ ਦੀ ਗੁਣਵੱਤਾ ਅਤੇ ਵਚਨਬੱਧਤਾ ਨੂੰ ਦਰਸਾਉਂਦਾ ਹੈ।

ਉਨ੍ਹਾਂ ਅੱਗੇ ਕਿਹਾ ਕਿ ਸੂਬੇ ਭਰ ਦੇ ਸਾਰੇ ਜ਼ਿਲ੍ਹਿਆਂ ਅਤੇ ਪੋਲਿੰਗ ਸਟੇਸ਼ਨਾਂ ‘ਤੇ ਗੁਲਾਬ ਸ਼ਰਬਤ ਦੀ ਵੰਡ ਕੀਤੀ ਜਾਵੇਗੀ, ਜੋ ਪੰਜਾਬ ਦੀ ਸਹਿਕਾਰਤਾ ਲਹਿਰ ਦੀ ਤਾਕਤ ਨੂੰ ਦਰਸਾਉਂਦੀ ਹੈ। ਇਸ ਉਪਰਾਲੇ ਵਿੱਚ ਮਾਰਕਫੈੱਡ (Markfed) ਦੀ ਭਾਗੀਦਾਰੀ ਸਥਾਨਕ ਉਤਪਾਦਾਂ ਦਾ ਸਮਰਥਨ ਕਰਨ ਅਤੇ ਸਥਾਨਕ ਭਾਈਚਾਰਿਆਂ ਨੂੰ ਸਮਰੱਥ ਬਣਾਉਣ ਲਈ ਇਸ ਦੇ ਸਮਰਪਣ ਨੂੰ ਦਰਸਾਉਂਦੀ ਹੈ,ਮੁੱਖ ਚੋਣ ਅਧਿਕਾਰੀ ਨੇ ਕਿਹਾ ਕਿ ਵੋਟਰਾਂ ਲਈ ਅਰਾਮਦਾਇਕ ਵੋਟਿੰਗ ਅਨੁਭਵ ਨੂੰ ਯਕੀਨੀ ਬਣਾਉਣਾ ਸਭ ਤੋਂ ਮਹੱਤਵਪੂਰਨ ਹੈ। ਸੂਬੇ ਭਰ ਦੇ ਸਾਰੇ ਪੋਲਿੰਗ ਸਟੇਸ਼ਨਾਂ ‘ਤੇ ਗੁਲਾਬ ਸ਼ਰਬਤ (Rose Syrup) ਦਾ ਪ੍ਰਬੰਧ ਕਰਨਾ ਵੋਟਰਾਂ ਦੀ ਗਿਣਤੀ ਵਿੱਚ ਵਾਧਾ ਕਰਨ ਅਤੇ ਚੋਣਾਂ ਵਿੱਚ ਉਨ੍ਹਾਂ ਦੀ ਭਾਗੀਦਾਰੀ ਨੂੰ ਵਧਾਉਣ ਲਈ ਸਥਾਨਕ ਭਾਈਚਾਰੇ ਨਾਲ ਸਾਡੇ ਸਹਿਯੋਗੀ ਯਤਨਾਂ ਦਾ ਇਕ ਪ੍ਰਮਾਣ ਹੈ।

LEAVE A REPLY

Please enter your comment!
Please enter your name here