ਪੰਜਾਬ ‘ਚ ਮੁੜ ਗਰਮੀ ਕੱਢੇਗੀ ਵੱਟ,45 ਡਿਗਰੀ ਤੱਕ ਪਹੁੰਚੇਗਾ ਪਾਰਾ

0
23
ਪੰਜਾਬ ‘ਚ ਮੁੜ ਗਰਮੀ ਕੱਢੇਗੀ ਵੱਟ,45 ਡਿਗਰੀ ਤੱਕ ਪਹੁੰਚੇਗਾ ਪਾਰਾ

Sada Channel News:-

Chandigarh,09 June,2024,(Sada Channel News):- ਐਤਵਾਰ ਸਵੇਰੇ ਪੰਜਾਬ ਦੇ ਔਸਤ ਘੱਟੋ-ਘੱਟ ਤਾਪਮਾਨ ਵਿੱਚ 1.9 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ,ਇਸ ਦੇ ਨਾਲ ਹੀ ਸ਼ਨੀਵਾਰ ਸ਼ਾਮ ਨੂੰ ਵੀ ਵੱਧ ਤੋਂ ਵੱਧ ਤਾਪਮਾਨ ਪਿਛਲੇ ਦਿਨ ਦੇ ਮੁਕਾਬਲੇ 0.9 ਡਿਗਰੀ ਘੱਟ ਦਰਜ ਕੀਤਾ ਗਿਆ,ਮੌਸਮ ਵਿਭਾਗ (Department of Meteorology) ਮੁਤਾਬਕ 12 ਜੂਨ ਤੱਕ ਪੰਜਾਬ ਦੇ ਬਹੁਤੇ ਇਲਾਕਿਆਂ ਵਿੱਚ ਲੂ ਮੁੜ ਜ਼ੋਰ ਫੜ ਲਵੇਗੀ,ਮੌਸਮ ਵਿਭਾਗ (Department of Meteorology) ਵੱਲੋਂ ਜਾਰੀ ਸੂਚਨਾ ਮੁਤਾਬਕ ਅੱਜ ਰਾਜਸਥਾਨ ਨਾਲ ਲੱਗਦੇ ਪੰਜਾਬ ਦੇ ਦੋ ਇਲਾਕਿਆਂ ਬਠਿੰਡਾ ਅਤੇ ਮਾਨਸਾ ਵਿੱਚ ਹੀਟ ਵੇਵ ਅਲਰਟ (Heat Wave Alert) ਹੈ,ਇੱਥੇ ਤਾਪਮਾਨ 45 ਡਿਗਰੀ ਤੱਕ ਪਹੁੰਚ ਸਕਦਾ ਹੈ,ਜਦੋਂਕਿ ਬੀਤੀ ਸ਼ਾਮ ਜ਼ਿਆਦਾਤਰ ਸ਼ਹਿਰਾਂ ਦਾ ਤਾਪਮਾਨ 40 ਡਿਗਰੀ ਜਾਂ ਇਸ ਤੋਂ ਘੱਟ ਦਰਜ ਕੀਤਾ ਗਿਆ,ਇਸ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ,12 ਜੂਨ ਨੂੰ ਪਠਾਨਕੋਟ,ਗੁਰਦਾਸਪੁਰ,ਹੁਸ਼ਿਆਰਪੁਰ,ਨਵਾਂਸ਼ਹਿਰ ਅਤੇ ਰੂਪਨਗਰ ਨੂੰ ਛੱਡ ਕੇ ਪੂਰੇ ਪੰਜਾਬ ਵਿੱਚ ਹੀਟਵੇਵ ਅਲਰਟ (Heatwave Alert) ਜਾਰੀ ਕੀਤਾ ਗਿਆ ਹੈ,12 ਜੂਨ ਤੱਕ ਪੰਜਾਬ ਵਿੱਚ ਤਾਪਮਾਨ 45 ਡਿਗਰੀ ਦੇ ਨੇੜੇ ਪਹੁੰਚ ਸਕਦਾ ਹੈ,ਉਥੇ ਹੀ ਅੱਜ ਅੰਮ੍ਰਿਤਸਰ,ਜਲੰਧਰ,ਲੁਧਿਆਣਾ,ਮੋਹਾਲੀ,ਪਟਿਆਲਾ ਦਾ ਵੱਧ ਤੋਂ ਵੱਧ ਤਾਪਮਾਨ 39-41 ਡਿਗਰੀ ਪਹੁੰਚਣ ਦਾ ਅਨੁਮਾਨ ਹੈ।

LEAVE A REPLY

Please enter your comment!
Please enter your name here