ਲੋਕ ਸਭਾ ਚੋਣਾਂ ਦੇ ਨਤੀਜਿਆਂ ਦੇ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਲਗਾਤਾਰ ਐਕਸ਼ਨ ਮੋਡ ਵਿਚ ਨਜ਼ਰ ਆ ਰਹੇ ਹਨ

0
56
ਲੋਕ ਸਭਾ ਚੋਣਾਂ ਦੇ ਨਤੀਜਿਆਂ ਦੇ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਲਗਾਤਾਰ ਐਕਸ਼ਨ ਮੋਡ ਵਿਚ ਨਜ਼ਰ ਆ ਰਹੇ ਹਨ

Sada Channel News:-

Ludhiana,11 June,2024,(Sada Channel News):- ਲੋਕ ਸਭਾ ਚੋਣਾਂ (Lok Sabha Elections) ਦੇ ਨਤੀਜਿਆਂ ਦੇ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant Mann) ਲਗਾਤਾਰ ਐਕਸ਼ਨ ਮੋਡ (Action mode) ਵਿਚ ਨਜ਼ਰ ਆ ਰਹੇ ਹਨ,ਉਨ੍ਹਾਂ ਵੱਲੋਂ ਲੁਧਿਆਣਾ ਤੇ ਜਲੰਧਰ ਲੋਕ ਸਭਾ (Jalandhar Lok Sabha) ਹਲਕਿਆਂ ਨੂੰ ਲੈ ਕੇ ਮੀਟਿੰਗ ਕੀਤੀ ਗਈ ਜਿਸ ਵਿਚ ਵਿਧਾਇਕ,ਚੇਅਰਮੈਨ,ਅਹੁਦੇਦਾਰ ਤੇ ਵਲੰਟੀਅਰ ਸ਼ਾਮਿਲ ਹੋਏ ਤੇ ਮੀਟਿੰਗ ਵਿਚ ਹਲਕਿਆਂ ਦੇ ਕੰਮਾਂ ਨੂੰ ਲੈ ਕੇ ਚਰਚਾ ਕੀਤੀ ਗਈ,ਸਾਰਿਆਂ ਨੂੰ ਹੋਰ ਤਕੜੇ ਹੋ ਕੇ ਲੋਕਾਂ ਦੇ ਕੰਮ ਕਰਨ ਲਈ ਹੱਲਾਸ਼ੇਰੀ ਦਿੱਤੀ ਗਈ,ਮੀਟਿੰਗ ਵਿਚ ਜਲੰਧਰ ਪੱਛਮੀ ਦੀ ਜ਼ਿਮਨੀ ਚੋਣ ਨੂੰ ਲੈ ਕੇ ਵੀ ਚਰਚਾ ਹੋਈ ਹੈ,ਜਲੰਧਰ ਜ਼ਿਮਨੀ ਚੋਣਾਂ (Jalandhar By-Elections) ਲਈ ਤਰੀਖ ਦਾ ਐਲਾਨ ਹੋ ਚੁੱਕਾ ਹੈ ਤੇ ਹੁਣ ਆਉਣ ਵਾਲੀ 10 ਜੁਲਾਈ ਨੂੰ ਜਲੰਧਰ ਪੱਛਮੀ ਵਿਚ ਜ਼ਿਮਨੀ ਚੋਣ ਹੋਣੀ ਹੈ,ਹਾਲਾਂਕਿ ਪਹਿਲਾਂ ਵੀ ਉਨ੍ਹਾਂ ਵੱਲੋਂ ਹਲਕਿਆਂ ਬਾਰੇ ਰਿਪੋਰਟ ਮੰਗੀ ਗਈ ਸੀ ਕਿ ਆਖਿਰ ਕਿਥੇ ਕਮੀ ਰਹਿ ਗਈ ਸੀ। ਇਸ ਤੋਂ ਇਲਾਵਾ ਕਈ ਅਹਿਮ ਮੁੱਦਿਆਂ ਉਤੇ ਵਿਚਾਰ-ਚਰਚਾ ਕੀਤੀ ਗਈ,ਪੰਜਾਬ ਵਿਚ 5 ਵਿਧਾਨ ਸਭਾ ਸੀਟਾਂ ਲਈ ਜ਼ਿਮਨੀ ਚੋਣਾਂ ਹੋਣੀਆਂ ਹਨ।

LEAVE A REPLY

Please enter your comment!
Please enter your name here