ਪੰਜਾਬ ਦੇ ਕੈਬਨਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਅੱਜ ਆਪਣੇ ਹਲਕੇ ਅਜਨਾਲਾ ਸਥਿਤ ਦਫਤਰ ਵਿਖੇ ਖੁੱਲਾ ਲੋਕ ਦਰਬਾਰ ਲਗਾਇਆ ਗਿਆ

0
39

Sada Channel News:-

Ajnala,15 June,2024,(Sada Channel News):- ਪੰਜਾਬ ਦੇ ਕੈਬਨਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ (Punjab Cabinet Minister Kuldeep Singh Dhaliwal) ਵੱਲੋਂ ਅੱਜ ਆਪਣੇ ਹਲਕੇ ਅਜਨਾਲਾ ਸਥਿਤ ਦਫਤਰ ਵਿਖੇ ਖੁੱਲਾ ਲੋਕ ਦਰਬਾਰ ਲਗਾਇਆ ਗਿਆ। ਜਿਸ ਦੌਰਾਨ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ ਅਤੇ ਉਹਨਾਂ ਦਾ ਮੌਕੇ ਤੇ ਨਿਪਟਾਰਾ ਕੀਤਾ ਗਿਆ। ਇਸ ਮੌਕੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਵੱਖ-ਵੱਖ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਇੱਕ ਮੀਟਿੰਗ ਵੀ ਕੀਤੀ ਗਈ। ਜਿਸ ਦੌਰਾਨ ਉਹਨਾਂ ਨੂੰ ਹਦਾਇਤ ਕੀਤੀ ਗਈ ਕਿ ਦਫਤਰਾਂ ਅੰਦਰ ਆਉਣ ਵਾਲੇ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ।


ਇਸ ਮੌਕੇ ਕੈਬਨਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਅੱਜ ਵੱਖ-ਵੱਖ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਹਨ ਅਤੇ ਉਹਨਾਂ ਦਾ ਮੌਕੇ ਤੇ ਨਿਪਟਾਰਾ ਕੀਤਾ ਗਿਆ ਹੈ।ਸੁਸ਼ੀਲ ਰਿੰਕੂ ਨੂੰ ਲੈ ਕੇ ਬੋਲੇ ਕੈਬਨਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਪਹਿਲਾਂ ਉਹਨਾਂ ਨੂੰ ਮਾਨਸਿਕ ਤੌਰ ਤੇ ਤੈਅ ਕਰਨਾ ਚਾਹੀਦਾ ਹੈ ਕਿ ਪੰਜਾਬ ਦੇ ਹਿੱਤਾਂ ਲਈ ਕਿਹੜੀ ਚੀਜ਼ ਸਹੀ ਹੈ,ਬੀਜੇਪੀ ਨੂੰ ਲੈ ਕੇ ਬੋਲਦੇ ਹੋਏ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਬੀਜੇਪੀ ਜਿਹੜੀ ਮਰਜ਼ੀ ਤਿਆਰੀ ਕਰ ਲਵੇ ਪੰਜਾਬ ਵਿੱਚ ਉਸ ਦੀ ਸਰਕਾਰ ਨਹੀਂ ਆਵੇਗੀ। ਇਸ ਵਾਰ ਤੁਸੀਂ ਦੇਖ ਰਹੇ ਹੋ ਕਿ ਲੋਕਾਂ ਨੇ ਕੈਪਟਨ ਅਮਰਿੰਦਰ ਸਿੰਘ ਦੀ ਘਰ ਵਾਲੀ ਨੂੰ ਹਰਾ ਦਿੱਤਾ, ਬੀਜੇਪੀ ਦੇ ਵੱਡੇ ਵੱਡੇ ਲੋਕਾਂ ਨੂੰ ਹਰਾ ਦਿੱਤਾ ਹੈ ਪੰਜਾਬ ਦੇ ਲੋਕ ਭਾਜਪਾ ਨੂੰ ਬਿਲਕੁਲ ਵੀ ਪਸੰਦ ਨਹੀਂ ਕਰਦੇ ਹਨ।ਬੰਦੀ ਸਿੰਘਾਂ ਨੂੰ ਲੈ ਕੇ ਰਵਨੀਤ ਬਿੱਟੂ ਵੱਲੋਂ ਦਿੱਤੇ ਗਏ ਬਿਆਨ ਨੂੰ ਲੈ ਕੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਰਵਨੀਤ ਬਿੱਟੂ ਦੇ ਬਿਆਨ ਦਾ ਉਹ ਸਵਾਗਤ ਕਰਦੇ ਹਨ ਅਤੇ ਜਿਹੜੇ ਵੀ ਬੰਦੀ ਸਿੰਘ ਆਪਣੀ ਸਜ਼ਾ ਪੂਰੀ ਕਰ ਚੁੱਕੇ ਹਨ ਉਹਨਾਂ ਨੂੰ ਜਲਦ ਤੋਂ ਜਲਦ ਰਿਹਾ ਕੀਤਾ ਜਾਣਾ ਚਾਹੀਦਾ ਹੈ।

LEAVE A REPLY

Please enter your comment!
Please enter your name here