ਪੰਜਾਬ ਪੁਲਿਸ ਨੇ SBS Nagar ਵਿੱਚ ਨਸ਼ਿਆਂ ਵਿਰੁੱਧ ਸਾਈਕਲ ਰੈਲੀ ਕੱਢੀ

0
46

Sada Channel News:-

Chandigarh/SBS Nagar, June 18,2024,(Sada Channel News):- ਸੀਨੀਅਰ ਪੁਲਿਸ ਕਪਤਾਨ (ਐਸ.ਐਸ.ਪੀ.) ਐਸ.ਬੀ.ਐਸ.ਨਗਰ ਡਾ: ਮਹਿਤਾਬ ਸਿੰਘ ਦੀ ਅਗਵਾਈ ਵਾਲੀ ਇਸ ਰੈਲੀ ਵਿੱਚ ਹਰ ਵਰਗ ਦੇ ਲੋਕਾਂ ਨੇ ਵੱਧ-ਚੜ੍ਹ ਕੇ ਹਿੱਸਾ ਲਿਆ,ਗਜ਼ਟਿਡ ਅਧਿਕਾਰੀਆਂ ਅਤੇ ਪੁਲਿਸ ਮੁਲਾਜ਼ਮਾਂ ਤੋਂ ਇਲਾਵਾ 600 ਦੇ ਕਰੀਬ ਆਮ ਲੋਕਾਂ ਨੇ ਸਾਈਕਲ ਚਲਾ ਕੇ ਨਸ਼ੇ ਤਿਆਗਣ ਦਾ ਸੰਦੇਸ਼ ਦਿੱਤਾ।

ਇਹ ਰੈਲੀ ਆਈ.ਟੀ.ਆਈ ਗਰਾਊਂਡ ਨਵਾਂਸ਼ਹਿਰ (ITI Ground Nawanshahr) ਤੋਂ ਸ਼ੁਰੂ ਹੋ ਕੇ ਚੰਡੀਗੜ੍ਹ ਚੌਂਕ-ਗੜ੍ਹਸ਼ੰਕਰ ਰੋਡ-ਰਾਹੋਂ ਰੋਡ-ਸਲੋਹ ਰੋਡ ਤੋਂ ਹੁੰਦੀ ਹੋਈ ਸ਼ਹਿਰ ਦਾ ਚੱਕਰ ਕੱਢ ਕੇ ਸ਼ੁਰੂਆਤੀ ਸਥਾਨ ’ਤੇ ਆ ਕੇ ਸਮਾਪਤ ਹੋਈ। ਇਸ ਤੋਂ ਬਾਅਦ ਭਾਗ ਲੈਣ ਵਾਲਿਆਂ ਨੂੰ ਸਨਮਾਨਿਤ ਵੀ ਕੀਤਾ ਗਿਆ।

ਐਸਐਸਪੀ ਡਾ: ਮਹਿਤਾਬ ਸਿੰਘ ਨੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਸ ਸਾਈਕਲ ਰੈਲੀ ਦੇ ਆਯੋਜਨ ਦਾ ਮੁੱਖ ਉਦੇਸ਼ ਲੋਕਾਂ ਨੂੰ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਤੋਂ ਜਾਗਰੂਕ ਕਰਾਉਣਾਂ ਅਤੇ ਸਿਹਤਮੰਦ ਜੀਵਨ ਜਿਊਣ ਲਈ ਪ੍ਰੇਰਿਤ ਕਰਨਾ ਸੀ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀਆਂ ਪਹਿਲਕਦਮੀਆਂ ਖੇਡ ਗਤੀਵਿਧੀਆਂ ਵਿੱਚ ਨੌਜਵਾਨਾਂ ਦੀ ਸ਼ਮੂਲੀਅਤ ਨੂੰ ਵਧਾਉਣ ਵਿੱਚ ਅਹਿਮ ਭੂਮਿਕਾ ਅਦਾ ਕਰਦੀਆਂ ਹਨ।

ਐਸਐਸਪੀ ਨੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਇਸ ਅਹਿਮ ਲੜਾਈ ਵਿੱਚ ਵੱਧ ਤੋਂ ਵੱਧ ਸਹਿਯੋਗ ਦੇਣ ਦੀ ਅਪੀਲ ਕਰਦਿਆਂ ਕਿਹਾ, “ਜ਼ਿਲ੍ਹਾ ਪੁਲਿਸ ਭਵਿੱਖ ਵਿੱਚ ਵੀ ਅਜਿਹੇ ਉਪਰਾਲੇ ਜਾਰੀ ਰੱਖੇਗੀ ਤਾਂ ਜੋ ਸਾਡੇ ਨੌਜਵਾਨਾਂ ਨੂੰ ਸਹੀ ਦਿਸ਼ਾ ਦੇ ਕੇ ਨਸ਼ਿਆਂ ਤੋਂ ਦੂਰ ਰੱਖਿਆ ਜਾ ਸਕੇ,’’ਜ਼ਿਕਰਯੋਗ ਹੈ ਕਿ ਐਸ.ਬੀ.ਐਸ.ਨਗਰ ਪੁਲਿਸ ਨੇ ਵਾਤਾਵਰਨ ਦੀ ਸੰਭਾਲ ਦਾ ਸੁਨੇਹਾ ਦਿੰਦਿਆਂ ਭਾਗ ਲੈਣ ਵਾਲਿਆਂ ਨੂੰ 500 ਬੂਟੇ ਵੀ ਵੰਡੇ।

LEAVE A REPLY

Please enter your comment!
Please enter your name here