ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦੋ ਦਿਨਾਂ ਦੇ ਦੌਰੇ ‘ਤੇ ਭਾਰਤ ਦੀ ਰਾਜਕੀ ਯਾਤਰਾ ਕਰੇਗੀ

0
44

Sada Channel News:-

New Delhi,20 June,2024,(Sada Channel News):- ਵਿਦੇਸ਼ ਮੰਤਰਾਲੇ (MEA) ਨੇ ਇੱਕ ਪ੍ਰੈਸ ਬਿਆਨ ’ਚ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਦੇ ਸੱਦੇ ‘ਤੇ,ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ 21-22 ਜੂਨ 2024 ਨੂੰ ਭਾਰਤ ਦੀ ਰਾਜਕੀ ਯਾਤਰਾ ਕਰੇਗੀ,18ਵੀਆਂ ਲੋਕ ਸਭਾ ਚੋਣਾਂ ਤੋਂ ਬਾਅਦ ਭਾਰਤ ’ਚ ਸਰਕਾਰ ਬਣਨ ਤੋਂ ਬਾਅਦ ਇਹ ਪਹਿਲੀ ਦੁਵੱਲੀ ਰਾਜ ਯਾਤਰਾ ਹੋਵੇਗੀ,ਬਿਆਨ ’ਚ ਕਿਹਾ ਗਿਆ ਹੈ,”ਇਸ ਦੌਰੇ ਦੌਰਾਨ, ਪ੍ਰਧਾਨ ਮੰਤਰੀ ਨਾਲ ਦੁਵੱਲੇ ਵਿਚਾਰ-ਵਟਾਂਦਰੇ ਤੋਂ ਇਲਾਵਾ,ਪ੍ਰਧਾਨ ਮੰਤਰੀ ਸ਼ੇਖ ਹਸੀਨਾ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅਤੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਨਾਲ ਵੀ ਮੁਲਾਕਾਤ ਕਰਨਗੇ,” ਵਿਦੇਸ਼ ਮੰਤਰੀ ਐਸ ਜੈਸ਼ੰਕਰ ਬੰਗਲਾਦੇਸ਼ ਦੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕਰਨ ਜਾ ਰਹੇ ਹਨ,ਦੱਸ ਦੇਈਏ ਕਿ ਪ੍ਰਧਾਨ ਮੰਤਰੀ ਸ਼ੇਖ ਹਸੀਨਾ 9 ਜੂਨ ਨੂੰ ਪ੍ਰਧਾਨ ਮੰਤਰੀ ਅਤੇ ਕੇਂਦਰੀ ਮੰਤਰੀ ਮੰਡਲ ਦੇ ਸਹੁੰ ਚੁੱਕ ਸਮਾਗਮ ’ਚ ਸ਼ਾਮਲ ਹੋਣ ਵਾਲੇ ਅੰਤਰਰਾਸ਼ਟਰੀ ਨੇਤਾਵਾਂ ’ਚ ਸ਼ਾਮਲ ਸਨ।

LEAVE A REPLY

Please enter your comment!
Please enter your name here