ਨਵਾਂਸ਼ਹਿਰ ਪਹੁੰਚੇ ਪੰਜਾਬ ਦੇ ਸਿਹਤ ਮੰਤਰੀ ਡਾ: ਬਲਬੀਰ ਸਿੰਘ,ਸਿਵਲ ਹਸਪਤਾਲ ਦਾ ਦੌਰਾ

0
40

Sada Channel News:-

Nawanshahr,20 June,2024,(Sada Channel News):- ਪੰਜਾਬ ਦੇ ਸਿਹਤ ਮੰਤਰੀ ਡਾ: ਬਲਬੀਰ ਸਿੰਘ (Punjab Health Minister Dr. Balbir Singh) ਨੇ ਅੱਜ ਸਿਵਲ ਹਸਪਤਾਲ ਨਵਾਂਸ਼ਹਿਰ (Civil Hospital Nawanshahr) ਦਾ ਦੌਰਾ ਕੀਤਾ,ਇਸ ਮੌਕੇ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ, ਐਸਡੀਐਮ ਅਕਸ਼ਿਤਾ ਗੁਪਤਾ, ਸਿਵਲ ਸਰਜਨ ਜਸਪ੍ਰੀਤ ਕੌਰ ਨੇ ਉਨ੍ਹਾਂ ਨੂੰ ਗੁਲਦਸਤਾ ਦੇ ਕੇ ਸਨਮਾਨਿਤ ਕੀਤਾ।

ਪੰਜਾਬ ਦੇ ਸਿਹਤ ਮੰਤਰੀ ਡਾ: ਬਲਬੀਰ ਸਿੰਘ ਨੇ ਸਮੂਹ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਡੇਂਗੂ ਸਬੰਧੀ ਹਦਾਇਤਾਂ ਵੀ ਦਿੱਤੀਆਂ,ਉਨ੍ਹਾਂ ਅਧਿਕਾਰੀਆਂ ਨੂੰ ਸਫਾਈ ਵੱਲ ਧਿਆਨ ਦੇਣ ਲਈ ਵੀ ਕਿਹਾ ਹੈ,ਇਸ ਤੋਂ ਇਲਾਵਾ ਜਲਦ ਹੀ ਹਸਪਤਾਲ ਵਿੱਚ ਡਾਕਟਰਾਂ ਦੀ ਘਾਟ ਦੋ ਮਹੀਨਿਆਂ ਵਿੱਚ ਪੂਰੀ ਕਰ ਦਿੱਤੀ ਜਾਵੇਗੀ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੰਤਰੀ ਡਾ: ਬਲਬੀਰ ਸਿੰਘ (Minister Dr. Balbir Singh) ਨੇ ਕਿਹਾ ਕਿ ਪੰਜਾਬ ‘ਚ ਪੈ ਰਹੀ ਕੜਾਕੇ ਦੀ ਗਰਮੀ ਅਤੇ ਆਉਣ ਵਾਲੇ ਮੌਨਸੂਨ ਕਾਰਨ ਡੇਂਗੂ, ਚਿਕਨਗੁਨੀਆ ਵਰਗੀਆਂ ਬਿਮਾਰੀਆਂ ਫੈਲ ਰਹੀਆਂ ਹਨ,ਇਸ ਸਬੰਧੀ ਉਹ ਅਧਿਕਾਰੀਆਂ ਨਾਲ ਮੀਟਿੰਗ ਵੀ ਕਰਨਗੇ,ਇਸ ਸਬੰਧੀ ਪਿਛਲੇ ਸਾਲ ਡੇਂਗੂ ਅਤੇ ਚਿਕਨਗੁਨੀਆ ਵਰਗੀਆਂ ਬਿਮਾਰੀਆਂ ਦਾ ਜਾਇਜ਼ਾ ਲਿਆ ਜਾ ਰਿਹਾ ਹੈ ਅਤੇ ਇਨ੍ਹਾਂ ਦੀ ਰੋਕਥਾਮ ਲਈ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ,ਜਲਦ ਹੀ 550 ਡਾਕਟਰਾਂ ਦੀ ਭਰਤੀ ਕੀਤੀ ਜਾਵੇਗੀ ਅਤੇ ਪੈਰਾ ਮੈਡੀਕਲ ਦੀ ਭਰਤੀ ਵੀ 2 ਮਹੀਨਿਆਂ ਲਈ ਕੀਤੀ ਜਾਵੇਗੀ।

LEAVE A REPLY

Please enter your comment!
Please enter your name here