ਨਸ਼ਿਆਂ ਖਿਲਾਫ ਪੰਜਾਬ ਪੁਲਿਸ ਦੀ ਕਾਰਵਾਈ,ਪੂਰੇ ਪੰਜਾਬ ਵਿਚ 356 ਵੱਡੇ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ

0
30

Sada Channel News:-

Chandgiarh,21 June,2024,(Sada Channel News):- ਨਸ਼ਿਆਂ ਖਿਲਾਫ ਪੁਲਿਸ ਵੱਲੋਂ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ,ਇਹ ਮੁਹਿੰਮ ਚੰਡੀਗੜ੍ਹ ਮੁੱਖ ਦਫਤਰ ਦੇ ਸੀਨੀਅਰ ਅਧਿਕਾਰੀਆਂ ਦੀ ਨਿਗਰਾਨੀ ਵਿਚ ਚਲਾਈ ਜਾ ਰਹੀ ਹੈ,ਇਸ ਵਿਚ ਨਸ਼ੇ ਦੇ ਹੌਟਸਪਾਟ ਇਲਾਕਿਆਂ ਨੂੰ ਕਵਰ ਕੀਤਾ ਜਾ ਰਿਹਾ ਹੈ,ਇਕ ਸਾਲ ਵਿਚ ਪੁਲਿਸ ਨੇ ਪੂਰੇ ਪੰਜਾਬ ਵਿਚ 356 ਵੱਡੇ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ,ਨਸ਼ੇ ਦੇ ਗੈਰ-ਕਾਨੂੰਨੀ ਕਾਰੋਬਾਰ ਨਾਲ 250 ਲੋਕਾਂ ਦੀ ਬਣਾਈ ਗਈ ਜਾਇਦਾਦ ਦੀ ਪਛਾਣ ਕਰਕੇ ਉਸ ਨੂੰ ਜ਼ਬਤ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ,ਇਹ ਦਾਅਵਾ ਸਪੈਸ਼ਲ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ (Special DGP Law and Order Arpit Shukla) ਨੇ ਕੀਤਾ, ਉਨ੍ਹਾਂ ਦੱਸਿਆ ਕਿ ਹੁਣ ਤੱਕ ਨਸ਼ਾ ਤਸਕਰਾਂ ਦੀ 200 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਕੀਤੀ ਜਾ ਚੁੱਕੀ ਹੈ।


ਸੂਬੇ ਵਿਚ ਨਸ਼ੇ ਦੇ ਚੱਕਰ ਨੂੰ ਖਤਮ ਕਰਨ ਲਈ ਹੁਣ ਪੁਲਿਸ ਤੇ ਮਾਲੀਆ ਵਿਭਾਗ ਦੇ ਅਧਿਕਾਰੀ ਮਿਲ ਕੇ ਕੰਮ ਕਰਨਗੇ,ਇਸ ਲਈ ਸਰਕਾਰ ਨੇ ਹੁਕਮ ਜਾਰੀ ਕਰ ਦਿੱਤੇ ਹਨ,ਹੁਣ ਜਿਵੇਂ ਹੀ ਕੋਈ ਨਸ਼ਾ ਤਸਕਰ ਪੁਲਿਸ ਵੱਲੋਂ ਕਾਬੂ ਕੀਤਾ ਜਾਵੇਗਾ ਤਾਂ ਮਾਲੀਆ ਵਿਭਾਗ ਪਹਿਲ ਦੇ ਆਧਾਰ ‘ਤੇ ਉਸ ਦੀ ਜਾਇਦਾਦ ਦਾ ਰਿਕਾਰਡ ਪੁਲਿਸ ਨੂੰ ਮੁਹੱਈਆ ਕਰਵਾਇਆ ਜਾਵੇਗਾ,ਫਿਰ ਪੁਲਿਸ ਵੱਲੋਂ 7 ਦਿਨ ਵਿਚ ਉਸ ਦੀ ਜਾਇਦਾਦ ਨੂੰ ਜ਼ਬਤ ਕਰਨ ਦੀ ਪ੍ਰਕਿਰਿਆ ਕੀਤੀ ਜਾਵੇਗੀ,ਇਸ ਤੋਂ ਇਲਾਵਾ ਪੁਲਿਸ ਵੱਲੋਂ ਪਾਕਿਸਤਾਨ ਨਾਲ ਲੱਗਦੇ ਪੰਜਾਬ ਦੇ ਬਾਰਡਰ ‘ਤੇ ਵੀ ਫੋਕਸ ਕੀਤਾ ਜਾ ਰਿਹਾ ਹੈ,ਪੁਲਿਸ ਵੱਲੋਂ ਉਥੇ ਕੈਮਰੇ ਲਗਾਉਣ ਦਾ ਪ੍ਰਾਜੈਕਟ ਸ਼ੁਰੂ ਕੀਤਾ ਗਿਆ ਹੈ,ਇਸ ‘ਤੇ 20 ਕਰੋੜ ਰੁਪਏ ਦੀ ਲਾਗਤ ਆਏਗੀ,ਪਹਿਲੇ ਪੜਾਅ ਵਿਚ ਫਿਰੋਜ਼ਪੁਰ, ਤਰਨਤਾਰਨ, ਅੰਮ੍ਰਿਤਸਰ ਦੇ ਪਿੰਡਾਂ ਵਿਚ 575 ਥਾਵਾਂ ‘ਤੇ ਕੈਮਰੇ ਲਗਾਏ ਜਾਣਗੇ,ਹਾਲਾਂਕਿ ਵਿਲੇਜ ਡਿਫੈਂਸ ਕਮੇਟੀਆਂ ਪਹਿਲਾਂ ਤੋਂ ਹੀ ਕੰਮ ਕਰ ਰਹੀਆਂ ਹਨ।

LEAVE A REPLY

Please enter your comment!
Please enter your name here